20-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-12-2025

ਗਣਤੰਤਰ ਦਿਵਸ ਦੀਆਂ ਤਿਆਰੀਆਂ ਸੰਬੰਧੀ ਵਧੀਕ ਡਿਪਟੀ ਕਮਿਸ਼ਨਰ ਵਲੋਂ ਬੈਠਕ

Ad Position 21
No active advertisement
ਅਜੀਤ ਡੈਸਕ 24-12-2025
ਪਟਿਆਲਾ, 23 ਦਸੰਬਰ (ਧਰਮਿੰਦਰ ਸਿੰਘ ਸਿੱਧੂ)-26 ਜਨਵਰੀ 2026 ਨੂੰ ਪਟਿਆਲਾ ਦੇ ਪੋਲੋ ਗਰਾਊਾਡ ਵਿਖੇ ਦੇਸ਼ ਦੇ ਗਣਤੰਤਰ ਦਿਵਸ ਨੂੰ ਮਨਾਉਣ ਸੰਬੰਧੀ ਤਿਆਰੀਆਂ ਲਈ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕਰਦਿਆਂ ਵਧੀਕ ਡਿਪਟੀ ਕਮਿਸ਼ਨਰ (ਜ) ਸਿਮਰਪ੍ਰੀਤ ਕੌਰ ਨੇ ਜ਼ਿਲ੍ਹਾ ਅਧਿਕਾਰੀਆਂ ਨੂੰ ਆਦੇਸ਼ ਦਿੱਤੇ ਕਿ ਸਮਾਗਮ ਦੀਆਂ ਤਿਆਰੀਆਂ ਲਈ ਸਮੁੱਚੇ ਪ੍ਰਬੰਧ ਸੁਚਾਰੂ ਅਤੇ ਖੂਬਸੂਰਤ ਢੰਗ ਨਾਲ ਨੇਪਰੇ ਚੜ੍ਹਾਏ ਜਾਣ | ਏ. ਡੀ. ਸੀ. ਨੇ ਇਸ ਦੌਰਾਨ ਵੱਖ-ਵੱਖ ਕਾਰਜਾਂ ਲਈ ਕਮੇਟੀਆਂ ਦਾ ਗਠਨ ਕੀਤਾ ਅਤੇ ਕਿਹਾ ਕਿ ਵੱਖ-ਵੱਖ ਵਿਭਾਗਾਂ ਵੱਲੋਂ ਕੀਤੇ ਜਾਣ ਵਾਲੇ ਕਾਰਜ ਸਮੇਂ ਸਿਰ ਪੂਰੇ ਕੀਤੇ ਜਾਣ | ਉਨ੍ਹਾਂ ਹਦਾਇਤ ਕੀਤੀ ਕਿ ਇਹ ਇੱਕ ਅਹਿਮ ਸਮਾਗਮ ਹੈ, ਇਸ ਲਈ ਇਸ ਦੇ ਪ੍ਰਬੰਧਾਂ 'ਚ ਕੋਈ ਅਣਗਹਿਲੀ ਨਾ ਵਰਤੀ ਜਾਵੇ ਅਤੇ ਵਿਭਾਗਾਂ ਦੇ ਮੁਖੀ ਸਮੁਚੇ ਪ੍ਰਬੰਧਾਂ ਦੀ ਨਿਗਰਾਨੀ ਖ਼ੁਦ ਕਰਨੀ ਯਕੀਨੀ ਬਣਾਉਣਗੇ | ਸਿਮਰਪ੍ਰੀਤ ਕੌਰ ਨੇ ਸਮਾਗਮ ਲਈ ਸ਼ਾਨਦਾਰ ਸਭਿਆਚਾਰਕ ਪ੍ਰੋਗਰਾਮ ਸੰਬੰਧੀ ਗਿੱਧੇ ਤੇ ਭੰਗੜੇ ਦੀਆਂ ਟੀਮਾਂ ਤਿਆਰ ਕਰਨ ਸਮੇਤ ਸਕੂਲੀ ਵਿਦਿਆਰਥੀਆਂ ਦਾ ਸੱਭਿਆਚਾਰਕ ਪ੍ਰੋਗਰਾਮ ਤਿਆਰ ਕਰਵਾਉਣ ਲਈ ਜ਼ਿਲ੍ਹਾ ਸਿੱਖਿਆ ਅਫ਼ਸਰ ਨੂੰ ਕਿਹਾ | ਉਨ੍ਹਾਂ ਪੋਲੋ ਗਰਾਂਉਡ ਵਿਖੇ ਸਭਿਆਚਾਰਕ ਪ੍ਰੋਗਰਾਮ, ਪੁਲਿਸ, ਆਈ. ਟੀ. ਬੀ. ਪੀ., ਹੋਮ ਗਾਰਡਜ, ਐੱਨ.ਸੀ.ਸੀ., ਰੈਡ ਕਰਾਸ, ਸਕਾਊਟ ਗਾਈਡ ਦੀ ਪਰੇਡ ਰਿਹਰਸਲ ਦੇ ਪੁਖ਼ਤਾ ਪ੍ਰਬੰਧ ਕਰਨ ਦੇ ਵੀ ਆਦੇਸ਼ ਦਿੱਤੇ | ਮੀਟਿੰਗ ਦੌਰਾਨ ਵੱਖ-ਵੱਖ ਵਿਭਾਗਾਂ ਦੇ ਸੀਨੀਅਰ ਅਧਿਕਾਰੀ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਪਾਰਕ 'ਚੋਂ ਨੌਜਵਾਨ ਦੀ ਮਿਲੀ ਲਾਸ਼ ਅਗਲੀ ਖ਼ਬਰ ਐਂਟੀ ਕਰਾਈਮ ਬਿਊਰੋ ਪੱਟੀ ਟੀਮ ਨੇ ਮੁੜ ਵਸਾਇਆ ਵਿਆਹੁਤਾ ਦਾ ਘਰ <br/>
Ad Position 24