20-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-12-2025

ਪਾਰਕ 'ਚੋਂ ਨੌਜਵਾਨ ਦੀ ਮਿਲੀ ਲਾਸ਼

Ad Position 21
No active advertisement
ਅਜੀਤ ਡੈਸਕ 24-12-2025
ਪਟਿਆਲਾ, 23 ਦਸੰਬਰ (ਮਨਦੀਪ ਸਿੰਘ ਖਰੌੜ)-ਥਾਪਰ ਯੂਨੀਵਰਸਿਟੀ ਦੇ ਸਾਹਮਣੇ ਵਾਤਾਵਰਨ ਪਾਰਕ 'ਚੋਂ ਇਕ ਨੌਜਵਾਨ ਦੀ ਲਾਸ਼ ਬਰਾਮਦ ਹੋਣ ਦੀ ਦੁਖਦਾਈ ਘਟਨਾ ਸਾਹਮਣੇ ਆਈ ਹੈ | ਮਿ੍ਤਕ ਦੀ ਪਹਿਚਾਣ ਕਰਨ (22) ਵਾਸੀ ਜ਼ਿਲ੍ਹਾ ਸੰਗਰੂਰ ਵਜੋਂ ਹੋਈ ਹੈ | ਇਸ ਸੰਬੰਧੀ ਨੌਜਵਾਨ ਦੀ ਮਾਤਾ ਗੁਰਜੀਤ ਕੌਰ ਨੇ ਦਸਿਆ ਕਿ ਉਨ੍ਹਾਂ ਨੂੰ ਸੂਚਨਾ ਮਿਲੀ ਸੀ ਕਿ ਕਰਨ ਨੇ ਵਾਤਾਵਰਨ ਪਾਰਕ 'ਚ ਖ਼ੁਦਕੁਸ਼ੀ ਕਰ ਲਈ ਹੈ, ਪਰ ਉਨ੍ਹਾਂ ਦਾ ਲੜਕਾ ਖ਼ੁਦਕੁਸ਼ੀ ਨਹੀਂ ਕਰ ਸਕਦਾ ਸੀ | ਉਨ੍ਹਾਂ ਕਿਹਾ ਕਿ ਕਰਨ ਨੂੰ ਅਣਪਛਾਤੇ ਨੌਜਵਾਨਾਂ ਵਲੋਂ ਪਾਰਕ ਤੋਂ ਰਾਜਿੰਦਰਾ ਹਸਪਤਾਲ ਦੇ ਪੋਸਟਮਾਰਟਮ ਘਰ 'ਚ ਪਹੁੰਚਾਇਆ ਗਿਆ ਉਹ ਨੌਜਵਾਨ ਕੌਣ ਸਨ ਉਨ੍ਹਾਂ ਸੰਬੰਧੀ ਪੁਲਿਸ ਉਨ੍ਹਾਂ ਨੂੰ ਕੁੱਝ ਨਹੀਂ ਦਸ ਰਹੀ | ਉਨ੍ਹਾਂ ਦੋਸ਼ ਲਗਾਇਆ ਕਿ ਉਸ ਦੇ ਲੜਕੇ ਦਾ ਕਿਸੇ ਨੇ ਕਤਲ ਕੀਤਾ ਹੈ ਤੇ ਉਸ ਨੇ ਖ਼ੁਦਕੁਸ਼ੀ ਨਹੀਂ ਕੀਤੀ | ਪੀੜਤ ਪਰਿਵਾਰ ਵਲੋਂ ਇਨਸਾਫ਼ ਮਿਲਣ ਤਕ ਨੌਜਵਾਨ ਦੀ ਮਿ੍ਤਕ ਦੇਹ ਲੈਣ ਤੋਂ ਇਨਕਾਰ ਕਰ ਦਿੱਤਾ ਗਿਆ | ਖ਼ਬਰ ਲਿਖੇ ਜਾਣ ਤਕ ਪਰਿਵਾਰਕ ਮੈਂਬਰ ਹਸਪਤਾਲ ਦੇ ਪੋਸਟਮਾਰਟਮ ਵਿਭਾਗ ਮੂਹਰੇ ਇਨਸਾਫ਼ ਦੀ ਮੰਗ ਕਰ ਰਹੇ ਸਨ | ਇਸ ਸੰਬੰਧੀ ਡੀ.ਐੱਸ.ਪੀ. ਸਿਟੀ ਸਤਨਾਮ ਸਿੰਘ ਸੰਘਾ ਨੇ ਦਸਿਆ ਕਿ ਕਰਨ ਸਿੰਘ ਨੇ ਆਪਣੇ ਮਫ਼ਲਰ ਨਾਲ ਗਲਾ ਲਪੇਟ ਕੇ ਆਤਮਹੱਤਿਆ ਕੀਤੀ ਹੈ | ਫਿਲਹਾਲ ਪੁਲਿਸ ਘਰਦਿਆਂ ਵਲੋਂ ਲਿਖਵਾਏ ਬਿਆਨਾਂ ਦੇ ਆਧਾਰ 'ਤੇ ਇਸ ਕੇਸ ਦੀ ਪੜਤਾਲ ਕਰ ਰਹੀ ਹੈ ਕਿ ਨੌਜਵਾਨ ਨੇ ਖ਼ੁਦਕੁਸ਼ੀ ਕੀਤੀ ਹੈ ਜਾਂ ਇਸ ਦੇ ਪਿੱਛੇ ਕੋਈ ਹੋਰ ਕਾਰਨ ਹਨ | ਇਸ ਸੰਬੰਧੀ ਵਾਤਾਵਰਨ ਪਾਰਕ ਦੇ ਕੈਮਰੇ ਦੀਆਂ ਤਸਵੀਰਾਂ ਵੀ ਪੁਲਿਸ ਦੇਖ ਰਹੀ ਹੈ | ਫਿਲਹਾਲ ਇਸ ਕੇਸ ਦੀ ਪੜਤਾਲ ਪੂਰੀ ਹੋਣ ਤੋਂ ਬਾਅਦ ਹੀ ਹੋਰ ਕੁੱਝ ਦਸਿਆ ਜਾ ਸਕਦਾ ਹੈ |
Ad Position 22
No active advertisement
ਪਿਛਲੀ ਖ਼ਬਰ ਗੁਰਦੁਆਰਾ ਰਾਮਗੜ੍ਹੀਆ ਸਭਾ ਵਲੋਂ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ 3, 4 ਤੇ 5 ਨੂੰ ਮਨਾਇਆ ਜਾਵੇਗਾ ਅਗਲੀ ਖ਼ਬਰ ਗਣਤੰਤਰ ਦਿਵਸ ਦੀਆਂ ਤਿਆਰੀਆਂ ਸੰਬੰਧੀ ਵਧੀਕ ਡਿਪਟੀ ਕਮਿਸ਼ਨਰ ਵਲੋਂ ਬੈਠਕ
Ad Position 24