ਸਮਾਣਾ, 23 ਦਸੰਬਰ (ਸਾਹਿਬ ਸਿੰਘ)-ਸਮਾਣਾ ਪੁਲਿਸ ਨੇ ਵੱਖ-ਵੱਖ ਮਾਮਲਿਆਂ ਵਿਚ 10 ਗ੍ਰਾਮ ਹੈਰੋਇਨ ਅਤੇ 230 ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ ਹਨ ਅਤੇ ਤਿੰਨ ਵਿਅਕਤੀਆਂ ਵਿਰੁੱਧ ਵੱਖ-ਵੱਖ ਮੁਕੱਦਮੇ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ | ਪੁਲਿਸ ਉਪ-ਕਪਤਾਨ ਫਤਿਹ ਸਿੰਘ ਬਰਾੜ ਨੇ ਦੱਸਿਆ ਕਿ ਹਵਾਲਦਾਰ ਗੁਰਵਿੰਦਰ ਸਿੰਘ ਸਮੇਤ ਪੁਲਿਸ ਪਾਰਟੀ ਗਸ਼ਤ ਵਾ ਤਲਾਸ਼ ਸ਼ੱਕੀ ਤੇ ਭੈੜੇ ਪੁਰਸ਼ਾਂ ਦੇ ਸੰਬੰਧ ਵਿਚ ਬੱਸ ਅੱਡਾ ਧਨੇਠਾ ਮੌਜੂਦ ਸੀ | ਕਥਿਤ ਦੋਸ਼ੀ ਸੋਨੀ ਸਿੰਘ ਪੁੱਤਰ ਮਿਰਜ਼ਾ ਸਿੰਘ ਵਾਸੀ ਪਿੰਡ ਬਿਜਲਪੁਰ ਥਾਣਾ ਸਦਰ ਸਮਾਣਾ ਨੂੰ ਸ਼ੱਕ ਦੇ ਅਧਾਰ 'ਤੇ ਰੋਕ ਕੇ ਤਲਾਸ਼ੀ ਕੀਤੀ ਗਈ ਤਾਂ ਉਸ ਪਾਸੋਂ 150 ਖੁੱਲ੍ਹੀਆਂ ਨਸ਼ੀਲੀਆਂ ਗੋਲੀਆਂ ਬਰਾਮਦ ਹੋਈਆਂ | ਇਸ ਤਰ੍ਹਾਂ ਹੌਲਦਾਰ ਗੁਰਵਿੰਦਰ ਸਿੰਘ ਸਮੇਤ ਪੁਲਿਸ ਪਾਰਟੀ ਗਸ਼ਤ ਦੇ ਸੰਬੰਧ ਵਿਚ ਬੱਸ ਅੱਡਾ ਕਕਰਾਲਾ ਭਾਈਕਾ ਮੌਜੂਦ ਸੀ | ਉਨ੍ਹਾਂ ਨੂੰ ਇਤਲਾਹ ਮਿਲੀ ਕਿ ਦੋਸ਼ੀ ਪਾਲ ਖਾਨ ਪੁੱਤਰ ਕਰਨੈਲ ਖਾਨ ਵਾਸੀ ਪਿੰਡ ਕਕਰਾਲਾ ਭਾਈਕਾ ਥਾਣਾ ਸਦਰ ਸਮਾਣਾ ਬਾਹੱਦ ਪਿੰਡ ਕਕਰਾਲਾ ਭਾਈਕਾ ਪਾਸ ਖੜ੍ਹਾ ਨਸ਼ੀਲੀਆਂ ਗੋਲੀਆਂ ਵੇਚਣ ਲਈ ਗਾਹਕਾਂ ਦੀ ਉਡੀਕ ਕਰ ਰਿਹਾ ਹੈ | ਪੁਲਿਸ ਪਾਰਟੀ ਨੇ ਛਾਪਾ ਮਾਰਿਆ ਤਾਂ ਕਥਿਤ ਦੋਸ਼ੀ ਤੋਂ 80 ਖੁੱਲ੍ਹੀਆਂ ਨਸ਼ੀਲੀਆਂ ਗੋਲੀਆਂ ਬਰਾਮਦ ਹੋਈਆਂ | ਸਬ-ਇੰਸਪੈਕਟਰ ਅਵਤਾਰ ਸਿੰਘ ਨੇ ਸਮੇਤ ਪੁਲਿਸ ਪਾਰਟੀ ਕਥਿਤ ਦੋਸ਼ੀ ਸੁਏਜ ਕੁਮਾਰ ਪੁੱਤਰ ਬਾਮਿਕ ਕੁਮਾਰ ਵਾਸੀ ਹਨੂਮਾਨ ਬਸਤੀ ਮੁੱਖ ਬਾਜ਼ਾਰ ਭਵਾਨੀਗੜ੍ਹ ਜ਼ਿਲ੍ਹਾ ਸੰਗਰੂਰ ਨੂੰ ਸ਼ੱਕ ਦੇ ਅਧਾਰ 'ਤੇ ਰੋਕ ਕੇ ਤਲਾਸ਼ੀ ਲਈ ਤਾਂ ਉਸ ਪਾਸੋਂ 10 ਗ੍ਰਾਮ ਚਿੱਟਾ/ਹੈਰੋਇਨ ਬਰਾਮਦ ਹੋਈ |