20-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-12-2025

ਲੰਮੇ ਸਮੇਂ ਤੋਂ ਆ ਰਹੀ ਸੀਵਰੇਜ ਸਮੱਸਿਆ ਦਾ ਕੱਢਿਆ ਹੱਲ- ਕੌਂਸਲਰ ਜਯੋਤੀ ਮਰਵਾਹਾ

Ad Position 21
No active advertisement
ਅਜੀਤ ਡੈਸਕ 24-12-2025
ਪਟਿਆਲਾ, 23 ਦਸੰਬਰ (ਅ.ਸ. ਆਹਲੂਵਾਲੀਆ)-ਇੱਥੋਂ ਦੇ ਬਾਬਾ ਦੀਪ ਸਿੰਘ ਨਗਰ, ਗੋਬਿੰਦ ਬਾਗ ਵਿਚ ਲੰਮੇ ਸਮੇਂ ਤੋਂ ਚੱਲ ਆ ਰਹੀ ਸੀਵਰੇਜ ਸਮੱਸਿਆ ਦੇ ਹੱਲ ਲਈ ਵੱਡਾ ਕਦਮ ਚੁੱਕਿਆ ਗਿਆ ਹੈ | ਇਸ ਮੌਕੇ ਕੌਂਸਲਰ ਜਯੋਤੀ ਮਰਵਾਹਾ ਨੇ ਕਿਹਾ ਕਿ ਇਲਾਕੇ ਵਿਚ ਅਕਸਰ ਆ ਰਹੀ ਗੰਦਗੀ ਅਤੇ ਪਾਣੀ ਭਰਨ ਦੀ ਸਮੱਸਿਆ ਤੋਂ ਨਿਜਾਤ ਦਿਵਾਉਣ ਲਈ ਸੀਵਰੇਜ ਦੇ ਮੇਨਹੋਲਾਂ ਦੀ ਸਾਈਫਨਾਂ ਦੀ ਸਫ਼ਾਈ ਦਾ ਕੰਮ ਸ਼ੁਰੂ ਕਰ ਦਿੱਤਾ ਗਿਆ ਹੈ | ਇਸ ਸੰਬੰਧੀ ਜਾਣਕਾਰੀ ਦਿੰਦਿਆਂ ਆਮ ਆਦਮੀ ਪਾਰਟੀ ਪਟਿਆਲਾ ਦਿਹਾਤੀ ਦੇ ਬਲਾਕ ਪ੍ਰਧਾਨ ਮੋਹਿਤ ਕੁਮਾਰ ਮਰਵਾਹਾ ਨੇ ਦੱਸਿਆ ਕਿ ਇਲਾਕਾ ਵਾਸੀਆਂ ਵਲੋਂ ਲਗਾਤਾਰ ਮੰਗ ਕੀਤੀ ਜਾ ਰਹੀ ਸੀ ਕਿ ਸੀਵਰੇਜ ਲਾਈਨਾਂ ਦੀ ਡੂੰਘਾਈ ਨਾਲ ਸਫ਼ਾਈ ਕਰਵਾਈ ਜਾਵੇ, ਤਾਂ ਜੋ ਮੁੜ ਮੁੜ ਆ ਰਹੀਆਂ ਸਮੱਸਿਆਵਾਂ ਦਾ ਪੱਕਾ ਹੱਲ ਨਿਕਲ ਸਕੇ | ਇਸ ਮੰਗ ਨੂੰ ਧਿਆਨ ਵਿਚ ਰੱਖਦਿਆਂ ਨਗਰ ਨਿਗਮ ਪਟਿਆਲਾ ਵਲੋਂ ਪ੍ਰਸਤਾਵ ਪਾਸ ਕਰਕੇ ਕਰੀਬ 5 ਲੱਖ ਰੁਪਏ ਦੀ ਲਾਗਤ ਨਾਲ ਸਾਈਫਨਾਂ ਦੀ ਸਫ਼ਾਈ ਦਾ ਕੰਮ ਸ਼ੁਰੂ ਕੀਤਾ ਗਿਆ ਹੈ | ਉਨ੍ਹਾਂ ਕਿਹਾ ਕਿ ਇਹ ਕੰਮ ਸ਼ੁਰੂ ਹੋਣ ਨਾਲ ਨਾ ਸਿਰਫ਼ ਇਲਾਕੇ ਵਿੱਚ ਸੀਵਰੇਜ ਜਾਮ ਹੋਣ ਦੀ ਸਮੱਸਿਆ ਦੂਰ ਹੋਵੇਗੀ, ਸਗੋਂ ਸਫ਼ਾਈ ਅਤੇ ਸਿਹਤ ਸੰਬੰਧੀ ਹਾਲਾਤ ਵੀ ਬਿਹਤਰ ਹੋਣਗੇ |
Ad Position 22
No active advertisement
ਪਿਛਲੀ ਖ਼ਬਰ ਨਗਰ ਨਿਗਮ ਦੀ ਐੱਫ ਐਂਡ ਸੀ. ਸੀ. ਮੀਟਿੰਗ 'ਚ 7.50 ਕਰੋੜ ਰੁਪਏ ਤੋਂ ਵੱਧ ਦੇ ਵਿਕਾਸ ਕੰਮਾਂ ਨੂੰ ਮਨਜ਼ੂਰੀ ਅਗਲੀ ਖ਼ਬਰ ਗਿਆਨਦੀਪ ਮੰਚ ਵਲੋਂ ਪੁਸਤਕ 'ਕੱਚੀਆਂ ਗੜ੍ਹੀਆਂ ਪੱਕੀਆਂ ਨੀਹਾਂ' ਲੋਕ ਅਰਪਣ
Ad Position 24