20-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-12-2025

ਨਾਭਾ ਹਲਕੇ 'ਚ ਜਲਦ ਹਟਵਾਏ ਜਾਣਗੇ ਪੰਚਾਇਤੀ ਜ਼ਮੀਨਾਂ ਤੇ ਛੱਪੜਾਂ, ਟੋਭਿਆਂ ਤੋਂ ਨਾਜਾਇਜ਼ ਕਬਜ਼ੇ- ਵਿਧਾਇਕ ਦੇਵ ਮਾਨ

Ad Position 21
No active advertisement
ਅਜੀਤ ਡੈਸਕ 24-12-2025
ਨਾਭਾ, 23 ਦਸੰਬਰ (ਜਗਨਾਰ ਸਿੰਘ ਦੁਲੱਦੀ)-ਵਿਧਾਨ ਸਭਾ ਹਲਕਾ ਨਾਭਾ ਅਧੀਨ ਆਉਂਦੇ ਪਿੰਡਾਂ ਦੀਆਂ ਵਾਹੀਯੋਗ ਜ਼ਮੀਨਾਂ ਅਤੇ ਪਿੰਡਾਂ ਦੇ ਛੱਪੜਾਂ ਦੇ ਨਾਲ-ਨਾਲ ਟੋਭਿਆਂ ਉਪਰ ਹੋਏ ਨਾਜਾਇਜ਼ ਕਬਜ਼ਿਆਂ ਨੂੰ ਜਲਦ ਹੀ ਹਟਵਾਇਆ ਜਾਵੇਗਾ | ਇਸ ਸੰਬੰਧੀ ਗੱਲਬਾਤ ਕਰਦਿਆਂ ਹਲਕਾ ਵਿਧਾਇਕ ਗੁਰਦੇਵ ਸਿੰਘ ਦੇਵ ਮਾਨ ਨੇ ਕਿਹਾ ਕਿ ਉਨ੍ਹਾਂ ਵਲੋਂ ਸੰਬੰਧਿਤ ਮਹਿਕਮੇ ਦੇ ਅਧਿਕਾਰੀਆਂ ਨੂੰ ਨਾਜਾਇਜ਼ ਕਬਜਾਧਾਰੀਆਂ ਦੀਆਂ ਲਿਸਟਾਂ ਬਣਾਉਣ ਲਈ ਆਖ ਦਿੱਤਾ ਗਿਆ ਹੈ ਤਾਂ ਜੋ ਨਾਜਾਇਜ਼ ਕਬਜਾਧਾਰਕਾਂ ਨੂੰ ਉਨ੍ਹਾਂ ਸਰਕਾਰੀ ਜ਼ਮੀਨਾਂ ਤੋਂ ਹਟਵਾਇਆ ਜਾਵੇ ਜੋ ਸਰਕਾਰੀ ਜਾਇਦਾਦਾਂ ਉੱਪਰ ਨਾਜਾਇਜ਼ ਕਬਜਾ ਕਰੀ ਬੈਠੇ ਹਨ | ਵਿਧਾਇਕ ਦੇਵ ਮਾਨ ਨੇ ਕਿਹਾ ਕਿ ਜੋ ਲੋੜਵੰਦ ਪਰਿਵਾਰਾਂ ਵਲੋਂ ਸਰਕਾਰੀ ਜ਼ਮੀਨਾਂ ਉੱਪਰ ਘਰ ਬਣਾ ਕੇ ਛੱਤਾਂ ਪਾਈਆਂ ਗਈਆਂ ਹਨ ਉਨ੍ਹਾਂ ਨੂੰ ਕਿਸੇ ਵੀ ਕੀਮਤ 'ਤੇ ਇਸ ਦਾਇਰੇ 'ਚ ਨਹੀਂ ਲਿਆਂਦਾ ਜਾਵੇਗਾ | ਉਨ੍ਹਾਂ ਕਿਹਾ ਕਿ ਜ਼ਿਆਦਾਤਰ ਪਿੰਡਾਂ ਦੇ ਛੱਪੜਾਂ, ਟੋਭਿਆਂ ਤੇ ਪਿੰਡਾਂ ਦੇ ਹੀ ਵਿਅਕਤੀਆਂ ਵਲੋਂ ਕਬਜ਼ੇ ਕੀਤੇ ਗਏ ਹਨ ਅਤੇ ਵਾਹੀਯੋਗ ਜ਼ਮੀਨਾਂ ਵੀ ਉਨ੍ਹਾਂ ਦੱਬ ਰੱਖੀਆਂ ਹਨ ਜਿਨ੍ਹਾਂ ਨੂੰ ਜਲਦੀ ਹੀ ਛੁਡਵਾ ਲਿਆ ਜਾਵੇਗਾ |
Ad Position 22
No active advertisement
ਪਿਛਲੀ ਖ਼ਬਰ ਬਲਾਕ ਭਾਦਸੋਂ-2 ਵਲੋਂ ਸੇਫਟੀ ਤੇ ਸੁਰੱਖਿਆ ਵਿਸ਼ੇ 'ਤੇ ਵਰਕਸ਼ਾਪ ਕਰਵਾਈ ਅਗਲੀ ਖ਼ਬਰ ਰਾਤ ਸਮੇਂ ਵਾਹਨਾਂ ਨੂੰ ਇੱਟਾਂ ਰੋੜੇ ਮਾਰਨ ਵਾਲਿਆਂ ਨੂੰ ਬਖ਼ਸ਼ਿਆ ਨਹੀਂ ਜਾਵੇਗਾ- ਡੀ. ਐੱਸ. ਪੀ. ਬਰਾੜ
Ad Position 24