ਦੇਵੀਗੜ੍ਹ, 23 ਦਸੰਬਰ (ਰਾਜਿੰਦਰ ਸਿੰਘ ਮÏਜੀ)-ਡਾ. ਬੀ. ਐੱਸ. ਸੰਧੂ ਮੈਮੋਰੀਅਲ ਪਬਲਿਕ ਸਕੂਲ, ਘੜਾਮ ਰੋਡ, ਜੁਲਾਹਖੇੜੀ ਵਿਖੇ ਸਰਬੰਸਦਾਨੀ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਮਾਤਾ, ਮਾਤਾ ਗੁਜਰੀ ਜੀ ਅਤੇ ਚਾਰ ਸਾਹਿਬਜ਼ਾਦਿਆਂ ਦੀ ਲਾਸਾਨੀ ਸ਼ਹਾਦਤ ਨੂੰ ਕੋਟਿ-ਕੋਟਿ ਪ੍ਰਣਾਮ ਕਰਦੇ ਹੋਏ ਸ਼ਹੀਦੀ ਦਿਹਾੜਾ ਮਨਾਇਆ ਗਿਆ¢ ਸਮਾਰੋਹ ਦੀ ਸ਼ੁਰੂਆਤ ਧਾਰਮਿਕ ਸ਼ਬਦ ਗਾਇਨ ਨਾਲ ਹੋਈ, ਜਿਸ ਉਪਰੰਤ ਵਿਦਿਆਰਥੀਆਂ ਨੇ ਕਵਿਤਾਵਾਂ ਅਤੇ ਭਾਸ਼ਣਾਂ ਰਾਹੀਂ ਸਾਕਾ ਸਰਹਿੰਦ ਅਤੇ ਚਮਕÏਰ ਦੀ ਜੰਗ ਦੇ ਇਤਿਹਾਸ 'ਤੇ ਚਾਨਣਾ ਪਾਇਆ¢ ਸਕੂਲ ਚੇਅਰਮੈਨ ਹਰਦੀਪ ਸਿੰਘ ਸੰਧੂ ਨੇ ਕਿਹਾ ਕਿ ਮਾਤਾ ਗੁਜਰੀ ਜੀ ਅਤੇ ਸਾਹਿਬਜ਼ਾਦਿਆਂ ਦੀ ਕੁਰਬਾਨੀ ਵਿਸ਼ਵ ਇਤਿਹਾਸ ਦੀ ਸਭ ਤੋਂ ਮਹਾਨ ਸ਼ਹਾਦਤ ਹੈ, ਜੋ ਸਾਨੂੰ ਹਮੇਸ਼ਾ ਜ਼ੁਲਮ ਵਿਰੁੱਧ ਡਟਣ ਦੀ ਪ੍ਰੇਰਨਾ ਦਿੰਦੀ ਰਹੇਗੀ¢ ਮੈਨੇਜਿੰਗ ਡਾਇਰੈਕਟਰ ਮੈਡਮ ਰਜਿੰਦਰ ਕÏਰ ਸੰਧੂ ਨੇ ਬੱਚਿਆਂ ਨੂੰ ਅਪੀਲ ਕੀਤੀ ਕਿ ਉਹ ਸਾਹਿਬਜ਼ਾਦਿਆਂ ਦੇ ਜੀਵਨ ਤੋਂ ਦਿ੍ੜਤਾ ਅਤੇ ਨੈਤਿਕ ਕਦਰਾਂ-ਕੀਮਤਾਂ ਦੀ ਸਿੱਖਿਆ ਲੈਣ¢ ਪਿ੍ੰਸੀਪਲ ਤਰਨਦੀਪ ਕÏਰ ਅਰੋੜਾ ਨੇ ਸਮੂਹ ਸਟਾਫ਼ ਅਤੇ ਵਿਦਿਆਰਥੀਆਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਅਜਿਹੇ ਸਮਾਰੋਹ ਨਵੀਂ ਪੀੜ੍ਹੀ ਨੂੰ ਆਪਣੀ ਅਮੀਰ ਵਿਰਾਸਤ ਨਾਲ ਜੋੜਨ ਲਈ ਬਹੁਤ ਜ਼ਰੂਰੀ ਹਨ¢