ਪਟਿਆਲਾ, 23 ਦਸੰਬਰ (ਮਨਦੀਪ ਸਿੰਘ ਖਰੌੜ)-ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰੀ ਜੀ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਸਰਕਾਰੀ ਐਲੀਮੈਂਟਰੀ ਸਕੂਲ ਯਾਦਵਿੰਦਰਾ ਕਾਲੋਨੀ ਵਿਖੇ ਕਵਿਤਾ ਮੁਕਾਬਲੇ ਕਰਵਾਏ ਗਏ | ਜਿਸ 'ਚ ਪਹਿਲੇ ਦੂਜੇ ਤੇ ਤੀਜੇ ਸਥਾਨ 'ਤੇ ਆਉਣ ਵਾਲੇ ਬੱਚਿਆਂ ਨੂੰ ਹਰ ਸਹਾਇ ਸੇਵਾ ਦਲ ਪ੍ਰਧਾਨ ਡਾ. ਦੀਪ ਸਿੰਘ ਵਲੋਂ ਸਨਮਾਨ ਚਿੰਨ੍ਹ ਦਿੱਤੇ ਗਏ | ਇਸ ਸਮਾਗਮ 'ਚ ਮੁੱਖ ਮਹਿਮਾਨ ਵਜੋਂ ਸੂਬਾ ਜਨਰਲ ਸਕੱਤਰ ਪੰਜਾਬ ਸਰਕਾਰ ਉਚੇਚੇ ਤੌਰ 'ਤੇ ਪਹੁੰਚੇ ਅਤੇ ਬੱਚਿਆਂ ਨੂੰ ਇਨਾਮ ਵੰਡਣ ਦੀ ਰਸਮ ਅਦਾ ਕੀਤੀ | ਉਨ੍ਹਾਂ ਦੁਆਰਾ ਬੱਚਿਆਂ ਨੂੰ ਅਧਿਆਪਕਾਂ ਦਾ ਸਤਿਕਾਰ ਕਰਨ ਬਾਰੇ ਪ੍ਰੇਰਿਤ ਕੀਤਾ ਗਿਆ | ਇਸ ਸਮਾਗਮ 'ਚ ਸਕੂਲ ਦੇ ਅਧਿਆਪਕ, ਕਰਸ਼ਿਦ ਬੇਗਮ, ਏਮੰਦੀਪ ਕੌਰ, ਹਰਿੰਦਰ ਜੋਗੀਪੁਰ, ਗੁਰਿੰਦਰ ਸਿੰਘ ਐਡਵੋਕੇਟ, ਨਰਿੰਦਰ ਸਿੰਘ, ਗੁਰਵਿੰਦਰ ਸਿੰਘ ਪੀ.ਏ. ਹਾਜ਼ਰ ਸਨ |