19-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-12-2025

ਆਈ. ਡੀ. ਪੀ. ਤੇ ਡੈਮੋਕ੍ਰੇਟਿਕ ਮਨਰੇਗਾ ਫ਼ਰੰਟ ਦੀ ਮੀਟਿੰਗ

Ad Position 21
No active advertisement
ਅਜੀਤ ਡੈਸਕ 24-12-2025
ਰਾਜਪੁਰਾ, 23 ਦਸੰਬਰ (ਰਣਜੀਤ ਸਿੰਘ)-ਇੱਥੋਂ ਦੇ ਸਿਵਾ ਪਾਰਕ ਵਿਚ ਇੰਟਰਨੈਸ਼ਨਲ ਡੈਮੋਕ੍ਰੇਟਿਕ ਪਲੇਟਫਾਰਮ, ਆਈ.ਡੀ.ਪੀ. ਅਤੇ ਡੈਮੋਕ੍ਰੇਟਿਕ ਮਨਰੇਗਾ ਫ਼ਰੰਟ ਪੰਜਾਬ ਦੀ ਬਲਾਕ ਪੱਧਰੀ ਮੀਟਿੰਗ ਮਨਪ੍ਰੀਤ ਕੌਰ ਰਾਜਪੁਰਾ ਅਤੇ ਹੋਰਨਾਂ ਦੀ ਅਗਵਾਈ ਵਿਚ ਕੀਤੀ ਗਈ ਅਤੇ ਇਸ ਵਿਚ ਮਤਾ ਪਾਸ ਕੀਤਾ ਗਿਆ ਕਿ ਆਉਂਦੇ ਵਰੇ੍ਹ 2 ਜਨਵਰੀ ਨੰੂ ਐੱਸ.ਡੀ.ਐੱਮ. ਦਫਤਰ ਵਿਖੇ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ | ਇਸ ਸੰਬੰਧੀ ਆਗੂਆਂ ਨੇ ਜਾਣਕਾਰੀ ਦਿੰਦੇ ਹੋਏ ਕਿਹਾ ਕਿ ਕੇਂਦਰ ਸਰਕਾਰ ਮਨਰੇਗਾ ਕਾਨੂੰਨ ਨੂੰ ਖ਼ਤਮ ਕਰਕੇ ਗ਼ਰੀਬਾਂ ਦਾ ਹੱਕ ਮਾਰ ਰਹੀ ਹੈ ਅਤੇ ਨਵੇ ਲਿਆਂਦੇ ਜਾ ਰਹੇ ਕਾਨੰੂਨ ਵਿਕਸਤ ਭਾਰਤ ਜੀ ਰਾਮ ਜੀ ਲਿਆ ਕੇ ਸੂਬਿਆਂ ਦਾ ਹੱਕ ਮਾਰਿਆ ਜਾ ਰਿਹਾ ਹੈ | ਉਨ੍ਹਾਂ ਨੇ ਕਿਹਾ ਕਿ ਪੰਜਾਬ ਵਰਗਾਂ ਸੂਬਾ 40 ਫ਼ੀਸਦੀ ਕਿਸ ਤਰ੍ਹਾਂ ਦੇ ਸਕਦਾ ਹੈ ਜਦ ਕਿ ਪਹਿਲਾਂ ਹੀ ਕਰਜ਼ੇ ਦੀ ਮਾਰ ਹੇਠ ਹੈ | ਉਨ੍ਹਾਂ ਨੇ ਕਿਹਾ ਕਿ ਪਹਿਲਾਂ ਕੇਂਦਰ ਸਰਕਾਰ 90 ਫੀਸਦੀ ਪੈਸਾ ਦਿੰਦੀ ਸੀ ਅਤੇ ਰਾਜ ਸਰਕਾਰ 10 ਫੀਸਦੀ ਪੇੈਸਾ ਦਿੰਦੀ ਸੀ | ਉਨ੍ਹਾਂ ਨੇ ਦੱਸਿਆ ਕਿ ਪੰਜਾਬ ਰਾਜ ਵਿਚ ਤਾਂ ਪਹਿਲਾਂ ਹੀ 100 ਦਿਨਾਂ ਵਿਚੋਂ 35 ਦਿਨ ਕੰਮ ਦਿੱਤਾ ਜਾ ਰਿਹਾ ਹੈ ਅਤੇ ਪੰਜਾਬ ਸਰਕਾਰ ਤਾਂ ਬੇਰੋਜਗਾਰੀ ਭੱਤਾ ਵੀ ਲਾਗੂ ਨਹੀ ਕਰ ਰਹੀ ਅਤੇ ਨਾ ਹੀ ਕੋਈ ਨਿਯਮ ਬਣਾ ਰਹੀ ਹੈ | ਉਨ੍ਹਾਂ ਨੇ ਕਿਹਾ ਕਿ ਇਸ ਨਾਲ ਪਿੰਡਾਂ ਦਾ ਵਿਕਾਸ ਪ੍ਰਭਾਵਿਤ ਹੋਵੇਗਾ | ਉਨ੍ਹਾਂ ਨੇ ਕਿਹਾ ਕਿ ਜੀ ਰਾਮ ਜੀ ਨਾਮ ਰੱਖ ਕੇ ਲੋਕਾਂ ਨੂੰ ਗੁਮਰਾਹ ਕੀਤਾ ਜਾ ਰਿਹਾ ਹੈ | ਆਗੂਆਂ ਨੇ ਕਿਹਾ ਕਿ ਇਸ ਸੰਬੰਧੀ ਰੋਸ ਪ੍ਰਦਰਸ਼ਨ ਕੀਤੇ ਜਾਣਗੇ ਅਤੇ 26 ਜਨਵਰੀ ਨੁੰ ਪਟਿਆਲਾ ਵਿਖੇ ਸੁੂਬਾ ਪੱਧਰੀ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ | ਉਨ੍ਹਾਂ ਨੇ ਕਿਹਾ ਕਿ ਵੱਖ-ਵੱਖ ਕਿਸਾਨ ਮਜਦੂਰ ਜਥੇਬੰਦੀਆਂ ਅਤੇ ਸੰਘਰਸ਼ ਕਰਦੀਆਂ ਧਿਰਾਂ ਨਾਲ ਜਲਦੀ ਹੀ ਸਾਂਝੀ ਮੀਟਿੰਗ ਕਰਕੇ ਕੇਦਰ ਸਰਕਾਰ ਦੇ ਖਿਲਾਫ ਸੰਘਰਸ਼ ਕਰਨ ਦੀ ਰੂਪ ਰੇਖਾ ਤਿਆਰ ਕੀਤੀ ਜਾਵੇਗੀ | ਇਸ ਮੌਕੇ ਭਗਵੰਤ ਸਿੰਘ ਨਲਾਸ, ਰਣਜੀਤ ਸਿੰਘ, ਮਲਕੀਤ ਸਿੰਘ, ਸਨਦੀਪ ਕੌਰ, ਭਾਗ ਕੌਰ, ਗੁਰਮੀਤ ਕੌਰ, ਸੁਖਵਿੰਦਰ ਕੌਰ, ਮਹਿੰਦਰੋ ਬਾਈ, ਸਰਬਜੀਤ ਕੌਰ, ਸ਼ਿੰਦਰ ਕੌਰ, ਜਸਵੀਰ ਕੋਰ ਤੇ ਹੋਰ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਖੱਬੇ ਪੱਖੀ ਜਥੇਬੰਦੀਆਂ ਨੇ ਬਿਜਲੀ ਸੋਧ ਬਿੱਲਾਂ ਦੀਆਂ ਕਾਪੀਆਂ ਸਾੜ ਕੇ ਕੀਤੀ ਨਾਅਰੇਬਾਜ਼ੀ ਅਗਲੀ ਖ਼ਬਰ ਹਰ ਸਹਾਇ ਦਲ ਵਲੋਂ ਅੱਵਲ ਆਉਣ ਵਾਲੇ ਬੱਚਿਆਂ ਦਾ ਸਨਮਾਨ
Ad Position 24