ਰਾਜਪੁਰਾ, 23 ਦਸੰਬਰ (ਰਣਜੀਤ ਸਿੰਘ)-ਇੱਥੇ ਮਿੰਨੀ ਸਕੱਤਰੇਤ ਵਿਖੇ ਖੱਬੀ ਪੱਖੀ ਜਥੇਬੰਦੀਆਂ ਟਰੇਡ ਯੂਨੀਅਨਾਂ ਤੇ ਹੋਰ ਜਥੇਬੰਦੀਆਂ ਨੇ ਬਿਜਲੀ ਸੋਧ ਬਿੱਲ ਅਤੇ ਹੋਰ ਲੋਕ ਮਾਰੂ ਬਿੱਲਾਂ ਦੀਆਂ ਕਾਪੀਆਂ ਸਾੜ ਕੇ ਨਾਅਰੇਬਾਜ਼ੀ ਕੀਤੀ ਅਤੇ ਕਿਹਾ ਕਿ ਜੇਕਰ ਇਹ ਲੋਕ ਵਿਰੋਧੀ ਬਿੱਲ ਵਾਪਸ ਨਾ ਲਏ ਤਾਂ ਸੰਘਰਸ਼ ਹੋਰ ਤਿੱਖਾ ਹੋਵੇਗਾ, ਜਿਸ ਦੀ ਜ਼ਿੰਮੇਵਾਰੀ ਸਰਕਾਰ ਦੀ ਹੋਵੇਗੀ | ਇਸ ਮੌਕੇ ਬੀਬੀਆਂ ਵੀ ਵੱਡੀ ਗਿਣਤੀ 'ਚ ਹਾਜ਼ਰ ਸਨ | ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਸੀ. ਪੀ. ਆਈ. ਆਗੂ ਧਰਮਪਾਲ ਸੀਲ ਤੇ ਸੀ. ਪੀ. ਆਈ. ਆਗੂ ਐਡਵੋਕੇਟ ਗੁਰਬਿੰਦਰ ਸਿੰਘ ਧੁੂੰਮਾਂ ਨੇ ਦੱਸਿਆ ਕਿ ਖੱਬੇ ਪੱਖੀ ਜਥੇਬੰਦੀਆਂ ਵਲੋਂ ਦਿੱਤੇ ਗਏ ਪ੍ਰੋਗਰਾਮ ਤਹਿਤ ਬਿਜਲੀ ਸੋਧ ਬਿੱਲ 2025 ਦੀਆਂ ਕਾਪੀਆਂ ਸਾੜੀਆਂ ਗਈਆਂ | ਉਨ੍ਹਾਂ ਨੇ ਦੱਸਿਆ ਕਿ ਜਥੇਬੰਦੀ ਮਨਰੇਗਾ ਕਾਨੂੰਨ 'ਚ ਤਬਦੀਲੀਆਂ ਦਾ ਵੀ ਡਟਵਾਂ ਵਿਰੋਧ ਕਰਦੀ ਹੈ | ਉਨ੍ਹਾਂ ਨੇ ਦੱਸਿਆ ਕਿ ਦਸੰਬਰ ਦੇ ਅਖੀਰਲੇ ਹਫ਼ਤੇ 'ਚ ਜਥੇਬੰਦੀਆਂ ਪਿੰਡਾਂ ਵਿਚ ਝੰਡਾ ਮਾਰਚ ਕਰਨਗੀਆਂ ਅਤੇ ਲੋਕਾਂ ਨੂੰ ਜਾਗਰੂਕ ਕਰਨਗੀਆਂ ਕਿ ਬਿਜਲੀ ਸੋਧ ਬਿੱਲ ਲੋਕ ਮਾਰੂ ਬਿੱਲ ਹੈ | ਆਗੂਆਂ ਨੇ ਚਿਤਾਵਨੀ ਦਿੱਤੀ ਕਿ ਜੇਕਰ ਸਰਕਾਰ ਨੇ ਇਹ ਬਿਲ ਵਾਪਸ ਨਾ ਲਏ ਤਾਂ ਆਉਣ ਵਾਲੇ ਸਮੇਂ 'ਚ ਇਨ੍ਹਾਂ ਬਿੱਲਾਂ ਦਾ ਖੇਤੀ ਕਾਨੂੰਨਾਂ ਵਾਂਗ ਵਿਰੋਧ ਕੀਤਾ ਜਾਵੇਗਾ | ਇਸ ਮੌਕੇ ਬਿ੍ਜ ਲਾਲ ਬਠੌਣੀਆਂ, ਗੁਰਦਰਸ਼ਨ ਸਿੰਘ ਖਾਸਪੁਰ ਜ਼ਿਲ੍ਹਾ ਸਕੱਤਰ , ਗੁਰਨਾਮ ਘਨੌਰ, ਸਤਪਾਲ ਬਨੂੜ, ਮੋਹਨ ਸਿੰਘ ਸੋਢੀ, ਰਜਿੰਦਰ ਸਿੰਘ, ਹਰਿੰਦਰ ਸਿੰਘ ਲਾਖਾ, ਸੁਨੀਲ ਕੁਮਾਰ ਸੀਟੂ, ਬਲਕਾਰ ਸਿੰਘ ਤੇ ਹੋਰ ਹਾਜ਼ਰ ਸਨ |