19-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-12-2025

ਐੱਨ. ਐੱਸ. ਐੱਸ. ਵਲੰਟੀਅਰ ਅਮਨਪ੍ਰੀਤ ਕੌਰ ਬਣੇਗੀ ਗਣਤੰਤਰ ਦਿਵਸ ਦਿੱਲੀ ਦੀ ਪਰੇਡ ਦਾ ਹਿੱਸਾ

Ad Position 21
No active advertisement
ਅਜੀਤ ਡੈਸਕ 24-12-2025
ਰਾਜਪੁਰਾ, 23 ਦਸੰਬਰ (ਜੀ.ਪੀ. ਸਿੰਘ)-ਸਥਾਨਕ ਪਟੇਲ ਮੈਮੋਰੀਅਲ ਨੈਸ਼ਨਲ ਕਾਲਜ ਅਤੇ ਪੂਰੇ ਪੰਜਾਬ ਲਈ ਇਹ ਮਾਣ ਵਾਲੀ ਗੱਲ ਹੈ ਕਿ ਕਾਲਜ ਦੇ ਐੱਨ.ਐੱਸ.ਐੱਸ. ਵਿਭਾਗ ਦੀ ਵਲੰਟੀਅਰ ਅਮਨਪ੍ਰੀਤ ਕੌਰ ਬੀ.ਏ. ਭਾਗ ਤੀਜਾ ਦੀ ਚੋਣ ਗਣਤੰਤਰ ਦਿਵਸ ਦੀ ਪਰੇਡ ਦਿੱਲੀ ਲਈ ਹੋਈ ਹੈ | ਕਾਲਜ ਦੀ ਇਸ ਪ੍ਰਾਪਤੀ ਲਈ ਕਾਲਜ ਮੈਨੇਜਮੈਂਟ ਵਲੋਂ ਪ੍ਰੋਗਰਾਮ ਅਫ਼ਸਰ ਡਾ. ਮਨਦੀਪ ਸਿੰਘ, ਡਾ. ਵੰਦਨਾ ਗੁਪਤਾ, ਪ੍ਰੋ. ਅਵਤਾਰ ਸਿੰਘ, ਡਾ. ਗਗਨਦੀਪ ਕੌਰ, ਪ੍ਰੋ. ਨੰਦਿਤਾ ਤੇ ਪ੍ਰੋ. ਦਲਜੀਤ ਸਿੰਘ ਨੂੰ ਵਧਾਈ ਦਿੱਤੀ ਗਈ | ਇਸ ਮੌਕੇ ਪ੍ਰੋਗਰਾਮ ਅਫ਼ਸਰ ਡਾ. ਮਨਦੀਪ ਸਿੰਘ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਪੰਜਾਬ 'ਚੋਂ ਸਿਰਫ ਚਾਰ ਐੱਨ. ਐੱਸ. ਐੱਸ. ਵਲੰਟੀਅਰ ਲੜਕੀਆਂ ਦੀ ਚੋਣ ਗਣਤੰਤਰ ਦਿਵਸ ਦਿੱਲੀ 'ਤੇ ਹੋਣ ਜਾ ਰਹੀ ਪਰੇਡ ਲਈ ਹੋਈ ਹੈ | ਜਿਨ੍ਹਾਂ 'ਚੋਂ ਅਮਨਪ੍ਰੀਤ ਕੌਰ ਇਕ ਹੈ, ਜੋ ਕਿ ਪੂਰੇ ਪੰਜਾਬ ਲਈ ਮਾਣ ਵਾਲੀ ਗੱਲ ਹੈ | ਇਸ ਮੌਕੇ ਕਾਲਜ ਦੇ ਪਿ੍ੰਸੀਪਲ ਡਾ. ਚੰਦਰ ਪ੍ਰਕਾਸ਼ ਗਾਂਧੀ ਨੇ ਕਿਹਾ ਕਿ ਇਹ ਕਾਲਜ ਅਤੇ ਸ਼ਹਿਰ ਲਈ ਮਾਣ ਵਾਲੀ ਗੱਲ ਹੈ ਅਤੇ ਵਲੰਟੀਅਰ ਮਨਪ੍ਰੀਤ ਕੌਰ ਨੂੰ ਸ਼ੁਭਕਾਮਨਾਵਾਂ ਦਿੰਦਿਆਂ ਯਾਦ ਚਿੰਨ੍ਹ ਭੇਂਟ ਕੀਤਾ | ਪ੍ਰੋਗਰਾਮ ਅਫ਼ਸਰ ਪ੍ਰੋ. ਅਵਤਾਰ ਸਿੰਘ ਅਤੇ ਡਾ. ਗਗਨਦੀਪ ਕੌਰ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਰਿਪਬਲਿਕ ਡੇਅ ਪਰੇਡ ਕੈਂਪ 1 ਜਨਵਰੀ ਤੋਂ 31 ਜਨਵਰੀ 2026 ਤਕ ਦਿੱਲੀ ਵਿਖੇ ਲੱਗੇਗਾ, ਜਿਸ 'ਚ ਦੇਸ਼ ਦੇ ਸਾਰੇ ਰਾਜਾਂ ਅਤੇ ਰਾਜਧਾਨੀਆਂ 'ਚੋਂ 200 ਵਲੰਟੀਅਰ ਹਿੱਸਾ ਲੈਣਗੇ | ਨੈਸ਼ਨਲ ਪੱਧਰ ਦੇ ਇਸ ਕੈਂਪ 'ਚ ਜਿੱਥੇ ਵਲੰਟੀਅਰਾਂ ਨੂੰ ਕਰਤੱਵ ਪੱਥ ਦਿੱਲੀ 'ਤੇ 26 ਜਨਵਰੀ ਦੀ ਪਰੇਡ ਕਰਨ ਦਾ ਮੌਕਾ ਪ੍ਰਦਾਨ ਹੋਇਆ ਹੈ | ਉੱਥੇ ਹੀ ਦੇਸ਼ ਦੇ ਰਾਸ਼ਟਰਪਤੀ, ਪ੍ਰਧਾਨ ਮੰਤਰੀ ਅਤੇ ਹੋਰ ਅਨੇਕਾਂ ਮੰਤਰੀਆਂ ਨਾਲ ਮੁਲਾਕਾਤ ਕਰਨ ਦਾ ਮੌਕਾ ਵੀ ਪ੍ਰਦਾਨ ਹੋਵੇਗਾ |
Ad Position 22
No active advertisement
ਪਿਛਲੀ ਖ਼ਬਰ ਮਾਤਾ ਗੁਜਰੀ ਸਕੂਲ ਦੇ ਖਿਡਾਰੀਆਂ ਦੀ ਜ਼ਿਲ੍ਹਾ ਪੱਧਰੀ ਵਾਲੀਬਾਲ ਟੂਰਨਾਮੈਂਟ 'ਚ ਸ਼ਾਨਦਾਰ ਜਿੱਤ ਅਗਲੀ ਖ਼ਬਰ ਗੁਲਜ਼ਾਰਇੰਦਰ ਸਿੰਘ ਚਹਿਲ ਨੂੰ ਯੋਜਨਾ ਕਮਿਸ਼ਨ ਦਾ ਵਾਈਸ ਚੇਅਰਮੈਨ ਬਣਾਉਣ 'ਤੇ ਕੀਤਾ ਸਵਾਗਤ
Ad Position 24