19-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-12-2025

ਮਾਤਾ ਗੁਜਰੀ ਸਕੂਲ ਦੇ ਖਿਡਾਰੀਆਂ ਦੀ ਜ਼ਿਲ੍ਹਾ ਪੱਧਰੀ ਵਾਲੀਬਾਲ ਟੂਰਨਾਮੈਂਟ 'ਚ ਸ਼ਾਨਦਾਰ ਜਿੱਤ

Ad Position 21
No active advertisement
ਅਜੀਤ ਡੈਸਕ 24-12-2025
ਦੇਵੀਗੜ੍ਹ, 23 ਦਸੰਬਰ (ਰਾਜਿੰਦਰ ਸਿੰਘ ਮੌਜੀ)-ਮਾਤਾ ਗੁਜਰੀ ਸੀਨੀਅਰ ਸੈਕੰਡਰੀ ਸਕੂਲ ਦੇਵੀਗੜ੍ਹ ਦੇ ਖਿਡਾਰੀਆਂ ਨੇ ਮੇਰਾ ਯੁਵਾ ਭਾਰਤ, ਪਟਿਆਲਾ ਵਲੋਂ ਕਰਵਾਏ ਜ਼ਿਲ੍ਹਾ ਪੱਧਰੀ ਸਪੋਰਟਸ ਟੂਰਨਾਮੈਂਟ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸਕੂਲ ਦਾ ਨਾਂਅ ਰੌਸ਼ਨ ਕੀਤਾ | ਇਸ ਵਾਲੀਬਾਲ ਮੁਕਾਬਲਿਆਂ ਵਿਚ ਸਕੂਲ ਦੇ ਖਿਡਾਰੀਆਂ ਨੇ ਅੰਡਰ-19 ਵਰਗ ਵਿਚ ਪਹਿਲਾ ਸਥਾਨ ਅਤੇ ਅੰਡਰ-17 ਵਰਗ ਵਿਚ ਦੂਸਰਾ ਸਥਾਨ ਹਾਸਲ ਕੀਤਾ | ਇਹ ਸਾਰੇ ਮੁਕਾਬਲੇ ਧੁਨ ਗਰੁੱਪ ਆਫ਼ ਇੰਸਟੀਟਿਊਟ ਵਿਖੇ ਕਰਵਾਏ ਗਏ | ਇਸ ਮੌਕੇ ਸਕੂਲ ਦੇ ਨਿਰਦੇਸ਼ਕ ਭੁਪਿੰਦਰ ਸਿੰਘ, ਪ੍ਰਧਾਨ ਰਵਿੰਦਰ ਕੌਰ ਅਤੇ ਪਿ੍ੰਸੀਪਲ ਮੈਡਮ ਮਮਤਾ ਮੱਕੜ ਨੇ ਜੇਤੂ ਖਿਡਾਰੀਆਂ ਅਤੇ ਕੋਚ ਹਰਦੀਪ ਕੁਮਾਰ ਅਤੇ ਅਰਸ਼ਦੀਪ ਸਿੰਘ ਨੂੰ ਵਧਾਈ ਦਿੰਦਿਆਂ ਕਿਹਾ ਕਿ ਅਜਿਹੀਆਂ ਪ੍ਰਾਪਤੀਆਂ ਵਿਦਿਆਰਥੀਆਂ ਵਿਚ ਅਨੁਸ਼ਾਸਨ, ਟੀਮ ਵਰਕ ਅਤੇ ਆਤਮ-ਵਿਸ਼ਵਾਸ ਨੂੰ ਮਜ਼ਬੂਤ ਕਰਦੀਆਂ ਹਨ | ਉਨ੍ਹਾਂ ਨੇ ਵਿਦਿਆਰਥੀਆਂ ਨੂੰ ਭਵਿੱਖ ਵਿਚ ਰਾਜ ਅਤੇ ਰਾਸ਼ਟਰੀ ਪੱਧਰ 'ਤੇ ਹੋਰ ਉੱਚੀਆਂ ਪ੍ਰਾਪਤੀਆਂ ਹਾਸਲ ਕਰਨ ਲਈ ਪ੍ਰੇਰਿਤ ਕੀਤਾ |
Ad Position 22
No active advertisement
ਪਿਛਲੀ ਖ਼ਬਰ ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਚੋਣਾਂ 'ਚ ਜਗਮੀਤ ਸਿੰਘ ਹਰਿਆਊ ਦੀ ਮਿਹਨਤ ਰੰਗ ਲਿਆਈ- ਅਕਾਲੀ ਆਗੂ ਅਗਲੀ ਖ਼ਬਰ ਐੱਨ. ਐੱਸ. ਐੱਸ. ਵਲੰਟੀਅਰ ਅਮਨਪ੍ਰੀਤ ਕੌਰ ਬਣੇਗੀ ਗਣਤੰਤਰ ਦਿਵਸ ਦਿੱਲੀ ਦੀ ਪਰੇਡ ਦਾ ਹਿੱਸਾ
Ad Position 24