28-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-12-2025

ਪੁਲਿਸ ਨੇ ਵਾਹਨਾਂ ਦੀ ਚੈਕਿੰਗ ਕਰਕੇ ਕੱਟੇ ਚਲਾਨ

Ad Position 21
No active advertisement
ਅਜੀਤ ਡੈਸਕ 25-12-2025
ਰਾਜਪੁਰਾ, 24 ਦਸੰਬਰ (ਰਣਜੀਤ ਸਿੰਘ)-ਕਿਸੇ ਨੂੰ ਆਵਾਜਾਈ ਵਿਚ ਵਿਘਨ ਪਾਉਣ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ ਤੇ ਬੁਲੱਟ ਤੇ ਪਟਾਕੇਬਾਜ਼ੀ ਕਰਨ ਵਾਲਿਆਂ ਦੇ ਅਤੇ ਜਿਨ੍ਹਾਂ ਦੇ ਵਾਹਨਾਂ ਦੇ ਕਾਗਜ ਪੂਰੇ ਨਾ ਹੋਏ ਤਾਂ ਚਲਾਨ ਕੀਤੇ ਜਾਣਗੇ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਐਸ.ਐੱਚ.ਓ. ਸਿਟੀ ਗੁਰਸੇਵਕ ਸਿੰਘ ਸਿੱਧੂ ਨੇ ਕਸਤੂਬਰਾ ਰੋਡ 'ਤੇ ਲਾਏ ਗਏ ਨਾਕੇ ਦੌਰਾਨ ਪੱਤਰਕਾਰਾਂ ਨੂੰ ਸੰਬੋਧਨ ਕਰਦਿਆਂ ਕੀਤਾ | ਪੁਲਿਸ ਨੇ ਅੱਜ ਇਕ ਬਿਨਾਂ ਨੰਬਰੀ ਮੋਟਰ ਸਾਈਕਲ ਕਾਬੂ ਕੀਤਾ ਅਤੇ ਇਸ ਦੇ ਨਾਲ ਹੀ ਜਿਨ੍ਹਾਂ ਕੋਲ ਵਾਹਨਾਂ ਦੇ ਕਾਗਜਾਤ ਪੂਰੇ ਨਹੀਂ ਸਨ ਅੱਠ ਵਿਅਕਤੀਆਂ ਦੇ ਚਲਾਨ ਕੀਤੇ ਹਨ | ਇਸੇ ਤਰ੍ਹਾਂ ਦੋ ਨੌਜਵਾਨ ਆਪਣੀ ਕਾਰ ਤੇ ਪੰਜਾਬ ਪੁਲਿਸ ਦਾ ਸਟੀਕਰ ਲਾਈ ਘੁੰਮਦੇ ਫਿਰ ਰਹੇ ਸਨ ਤਾਂ ਪੁਲਿਸ ਨੇ ਜਦੋਂ ਕਾਰ ਰੋਕ ਕੇ ਪੁੱਛਗਿਛ ਕੀਤੀ ਤਾਂ ਉਹ ਕੋਈ ਜਵਾਬ ਨਹੀਂ ਦੇ ਸਕੇ ਪੁਲਿਸ ਮੌਕੇ 'ਤੇ ਹੀ ਪੰਜਾਬ ਪੁਲਿਸ ਦਾ ਸਟਿੱਕਰ ਉਤਾਰ ਦਿੱਤਾ ਅਤੇ ਕਾਰ ਦਾ ਚਲਾਨ ਕਰ ਦਿੱਤਾ | ਇਸ ਮੌਕੇ ਟਰੈਫਿਕ ਇੰਚਾਰਜ ਗੁਰਬਚਨ ਸਿੰਘ, ਥਾਣੇਦਾਰ ਕੰਵਲਜੀਤ ਸਿੰਘ ਵਾਲੀਆ ਕਿ ਸੀ ਅਤੇ ਹੋਰ ਪੁਲਿਸ ਮੁਲਾਜਮ ਹਾਜਰ ਸਨ |
Ad Position 22
No active advertisement
ਪਿਛਲੀ ਖ਼ਬਰ ਨਗਰ ਨਿਗਮ ਵਲੋਂ ਸ਼ਹਿਰ 'ਚ ਸਰਫੇਸ ਵਾਟਰ ਸਪਲਾਈ ਪ੍ਰੋਜੈਕਟ ਨਾਲ ਜੁੜੇ ਕੰਮਾਂ ਨੂੰ ਤੇਜ਼ੀ ਨਾਲ ਅੱਗੇ ਵਧਾਉਣ ਲਈ ਨਵਾਂ ਸ... ਅਗਲੀ ਖ਼ਬਰ ਸੰਯੁਕਤ ਕਿਸਾਨ ਮੋਰਚਾ ਦੀਆਂ ਟੀਮਾਂ ਵਲੋਂ ਮੀਟਿੰਗ
Ad Position 24