ਡੀ.ਸੀ. ਵਲੋਂ ਬਾਜ਼ਾਰਾਂ 'ਚ ਦੁਕਾਨਾਂ ਅੱਗੇ ਨਾਜਾਇਜ਼ ਕਬਜ਼ੇ ਹਟਾਉਣ ਦੇ ਹੁਕਮ
ਅਜੀਤ ਡੈਸਕ
25-12-2025
ਉਨ੍ਹਾਂ ਸੰਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਕਿਹਾ ਕਿ ਹਾਦਸਿਆਂ ਵਾਲੀਆਂ ਸੜਕਾਂ ਸਮੇਤ ਜਿਆਦਾ ਖ਼ਤਰੇ ਵਾਲੇ ਚÏਾਕ 'ਤੇ ਮੋੜ ਅਤੇ ਵਾਧੂ ਟ੍ਰੈਫਿਕ ਭਾਰ ਵਾਲੀਆਂ ਪਛਾਣ ਕੀਤੀਆਂ ਸੜਕਾਂ ਵਿਖੇ ਟ੍ਰੈਫਿਕ ਮੈਨੇਜਮੈਂਟ ਪਲਾਨ ਤਿਆਰ ਕਰਕੇ ਫÏਰੀ ਤÏਰ 'ਤੇ ਲੋੜੀਂਦੇ ਪ੍ਰਬੰਧ ਕੀਤੇ ਜਾਣ ਅਤੇ ਉਸ ਨੂੰ ਸਮਾਂਬੱਧ ਤਰੀਕੇ ਨਾਲ ਲਾਗੂ ਕੀਤਾ ਜਾਵੇ, ਤਾਂ ਜੋ ਸ਼ਹਿਰ ਸਮੇਤ ਜ਼ਿਲ੍ਹੇ ਅੰਦਰ ਆਵਾਜਾਈ ਦੀ ਸਮੱਸਿਆ ਨੂੰ ਜਲਦੀ ਤੋਂ ਜਲਦੀ ਹੱਲ ਕੀਤਾ ਜਾ ਸਕੇ¢ਡਾ. ਪ੍ਰੀਤੀ ਯਾਦਵ ਨੇ ਭੁਪਿੰਦਰਾ ਰੋਡ, ਰਾਜਿੰਦਰਾ ਹਸਪਤਾਲ, ਥਾਪਰ ਕਾਲਜ, ਨਵਾਂ ਬੱਸ ਸਟੈਂਡ, ਮਨੀਪਾਲ ਹਸਪਤਾਲ ਅਤੇ ਨੈਸ਼ਨਲ ਪਾਰਕ ਦੇ ਨੇੜੇ ਮÏਜੂਦ ਰੇਹੜੀ-ਫੜ੍ਹੀ ਵਾਲਿਆਂ ਨੂੰ ਸਖ਼ਤੀ ਨਾਲ ਰੈਗੂਲੇਟ ਕਰਨ ਦੇ ਹੁਕਮ ਦਿੱਤੇ ਤਾਂ ਜੋ ਟਰੈਫਿਕ ਵਿੱਚ ਕਿਸੇ ਵੀ ਤਰ੍ਹਾਂ ਦਾ ਵਿਘਨ ਨਾ ਪਵੇ¢ ਉਨ੍ਹਾਂ ਕਿਹਾ ਕਿ ਸੜਕ ਦੁਰਘਟਨਾਵਾਂ ਕਰਕੇ ਬਹੁਤ ਸਾਰੀਆਂ ਜਾਨਾਂ ਅਜਾਂਈਾ ਚਲੀਆਂ ਜਾਂਦੀਆਂ ਹਨ ਤੇ ਕੁੱਝ ਜਰੁਰੀ ਬਦਲਾਅ ਕਰਕੇ ਤੇ ਸੜਕਾਂ ਨੂੰ ਠੀਕ ਕਰਨ ਅਤੇ ਸਮੇਤ ਸੜਕ ਸੁਰੱਖਿਆ ਨੇਮਾਂ ਦੀ ਪਾਲਣਾ ਕਰਕੇ ਇਹ ਹਾਦਸੇ ਰੋਕੇ ਜਾ ਸਕਦੇ ਹਨ ਤੇ ਕੀਮਤੀ ਜਾਨਾਂ ਬਚਾਈਆਂ ਜਾ ਸਕਦੀਆਂ ਹਨ¢ ਉਨ੍ਹਾਂ ਟ੍ਰੈਫਿਕ ਪੁਲਿਸ ਤੇ ਨਗਰ ਨਿਗਮ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਪਟਿਆਲਾ ਸ਼ਹਿਰ 'ਚ ਜਿੱਥੇ ਜਾਮ ਲੱਗਦੇ ਹਨ, ਉਨ੍ਹਾਂ ਥਾਵਾਂ 'ਤੇ ਸਾਰੀਆਂ ਰੁਕਾਵਟਾਂ ਤੁਰੰਤ ਦੂਰ ਕੀਤੀਆਂ ਜਾਣ ਤਾਂ ਕਿ ਲੋਕ ਅਜਿਹੇ ਜਾਮ ਕਰਕੇ ਪ੍ਰੇਸ਼ਾਨ ਨਾ ਹੋਣ ਅਤੇ ਇਹ ਵੀ ਯਕੀਨੀ ਬਣਾਇਆ ਜਾਵੇ ਕਿ ਹਸਪਤਾਲਾਂ ਤੇ ਸਕੂਲਾਂ ਦੇ ਬਾਹਰ ਕੋਈ ਜਾਮ ਨਾ ਲੱਗੇ ¢ ਡਿਪਟੀ ਕਮਿਸ਼ਨਰ ਨੇ ਟਰਾਂਸਪੋਰਟ ਵਿਭਾਗ ਸਮੇਤ ਜ਼ਿਲ੍ਹੇ ਦੀਆਂ ਸੜਕਾਂ ਦਾ ਰੱਖ-ਰਖਾਓ ਕਰਦੇ ਲੋਕ ਨਿਰਮਾਣ ਵਿਭਾਗ, ਮੰਡੀ ਬੋਰਡ, ਜੰਗਲਾਤ, ਨਗਰ ਨਿਗਮ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸੜਕਾਂ 'ਤੇ ਰੁਕਾਵਟਾਂ, ਨਾਜਾਇਜ਼ ਕਬਜੇ ਅਤੇ ਦੁਕਾਨਾਂ ਮੂਹਰੇ ਰੱਖੀਆਂ ਫਲੈਕਸਾਂ ਤੇ ਵਾਧੂ ਸਾਮਾਨ ਹਟਵਾਇਆ ਜਾਵੇ¢ ਉਨ੍ਹਾਂ ਕਿਹਾ ਕਿ ਦੁਕਾਨਦਾਰਾਂ ਵਲੋਂ ਆਪਣੇ ਹੋਰਡਿੰਗ ਤੇ ਸਾਇਨ ਬੋਰਡ ਤੇ ਫਲੈਕਸਾਂ ਅਤੇ ਆਪਣਾ ਸਮਾਨ ਸੜਕਾਂ 'ਤੇ ਅੱਗੇ ਵਧਾ ਕੇ ਨਾ ਰੱਖਿਆ ਜਾਵੇ¢ ਵਹੀਕਲ ਤੇ ਸਾਰੇ ਵਾਹਨ ਨਿਰਧਾਰਤ ਕੀਤੇ ਪਾਰਕਿੰਗ ਸਥਾਨਾਂ 'ਤੇ ਹੀ ਖੜ੍ਹੇ ਕੀਤੇ ਜਾਣ¢ ਡਿਪਟੀ ਕਮਿਸ਼ਨਰ ਨੇ ਆਵਾਜ਼ ਪ੍ਰਦੂਸ਼ਣ ਸਬੰਧੀ ਜ਼ਿਲ੍ਹੇ ਦੇ ਸਮੂਹ ਵਸਨੀਕਾਂ ਨੂੰ ਹਦਾਇਤਾਂ ਜਾਰੀ ਕਰਦਿਆਂ ਕਿਹਾ ਕਿ ਮਾਨਯੋਗ ਸੁਪਰੀਮ ਕੋਰਟ ਅਤੇ ਸਰਕਾਰ ਵੱਲੋਂ ਜਾਰੀ ਨਿਯਮਾਂ ਅਨੁਸਾਰ ਬੇਲੋੜੀ ਆਵਾਜ਼ ਪੈਦਾ ਕਰਨ ਵਾਲੇ ਸਾਧਨਾਂ, ਖ਼ਾਸ ਕਰਕੇ ਤੇਜ਼ ਹਾਰਨਾਂ ਦੀ ਵਰਤੋਂ 'ਤੇ ਪਾਬੰਦੀ ਹੈ ਪਰੰਤੂ ਫਿਰ ਵੀ ਵਧ ਰਹੀ ਆਵਾਜ਼ ਪ੍ਰਦੂਸ਼ਣ ਕਾਰਨ ਬਜ਼ੁਰਗਾਂ, ਬੱਚਿਆਂ, ਵਿਦਿਆਰਥੀਆਂ ਅਤੇ ਬੀਮਾਰ ਵਿਅਕਤੀਆਂ ਦੀ ਸਿਹਤ 'ਤੇ ਮਾੜਾ ਅਸਰ ਪੈ ਰਿਹਾ ਹੈ¢ ਇਸ ਲਈ ਉਨ੍ਹਾਂ ਡੀ.ਐੱਸ.ਪੀ. (ਟ੍ਰੈਫਿਕ) ਨੂੰ ਹਦਾਇਤ ਕੀਤੀ ਕਿ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਅਤੇ ਤੇਜ਼ ਹਾਰਨ ਵਜਾਉਣ ਵਾਲੇ ਵਾਹਨ ਚਾਲਕਾਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ ਅਤੇ ਮੌਕੇ ਉਨ੍ਹਾਂ ਦੇ ਚਲਾਨ ਕੱਟੇ ਜਾਣ¢ ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਯੂ. ਡੀ.) ਡਾ. ਇਸਮਿਤ ਵਿਜੇ ਸਿੰਘ ਅਤੇ ਰੀਜ਼ਨਲ ਟਰਾਂਸਪੋਰਟ ਅਫ਼ਸਰ ਬਬਨਦੀਪ ਸਿੰਘ ਵਾਲੀਆ, ਐੱਸ.ਡੀ.ਐੱਮਜ਼ ਅਸ਼ੋਕ ਕੁਮਾਰ, ਨਮਨ ਮੜਕਨ, ਰਿਚਾ ਗੋਇਲ, ਸੁਖਪਾਲ ਸਿੰਘ ਤੇ ਹਰਜੋਤ ਕੌਰ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ¢