09-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-12-2025

ਛੋਟੇ ਸਾਹਿਬਜ਼ਾਦਿਆਂ ਤੇ ਮਾਤਾ ਗੁਜਰੀ ਜੀ ਦੀ ਸ਼ਹੀਦੀ ਨੂੁੰ ਸਮਰਪਿਤ ਨਗਰ ਕੀਰਤਨ ਸਜਾਇਆ

Ad Position 21
No active advertisement
ਅਜੀਤ ਡੈਸਕ 26-12-2025
ਰਾਜਪੁਰਾ, 25 ਦਸੰਬਰ (ਰਣਜੀਤ ਸਿੰਘ)-ਰਾਜਪੁਰਾ ਨੇੜਲੇ ਗੁਰਦਵਾਰਾ ਸਾਹਿਬ ਸ਼ਹੀਦ ਬਾਬਾ ਸੁੱਖਾ ਸਿੰਘ ਨੀਲਪੁਰ ਵਿਖੇ ਸਮੂੰਹ ਸੰਗਤਾਂ ਦੇ ਸਹਿਯੋਗ ਨਾਲ ਦਸਮ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦਿਆਂ ਬਾਬਾ ਜੋਰਾਵਰ ਸਿੰਘ ਬਾਬਾ ਫ਼ਤਹਿ ਸਿੰਘ ਤੇ ਮਾਤਾ ਗੁਜਰੀ ਜੀ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ | ਇਹ ਨਗਰ ਕੀਰਤਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਤੇ ਪੰਜ ਪਿਆਰਿਆਂ ਦੀ ਅਗਵਾਈ ਵਿਚ ਸਜਾਇਆ ਗਿਆ | ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਪਵਿੱਤਰ ਬੀੜ ਬਹੁਤ ਹੀ ਸੁੰਦਰ ਪਾਲਕੀ ਵਿਚ ਸਜਾਈ ਹੋਈ ਸੀ | ਇਸ ਸੰਬੰਧੀ ਜਾਣਕਾਰੀ ਦਿਦੇ ਹੋਏ ਗੁਰਦਵਾਰਾ ਸਾਹਿਬ ਕਮੇਟੀ ਦੇ ਪ੍ਰਧਾਨ ਗੁਰਦੀਪ ਸਿੰਘ ਤੇ ਹੈੱਡ ਗ੍ਰੰਥੀ ਭਾਈ ਜਸਵੀਰ ਸਿੰਘ ਨੇ ਦੱਸਿਆ ਕਿ ਇਹ ਨਗਰ ਕੀਰਤਨ ਗੁਰਦਵਾਰਾ ਸਾਹਿਬ ਨੀਲਪੁਰ ਤੋਂ ਸ਼ੁਰੂ ਹੋ ਕੇ ਟਾਹਲੀ ਵਾਲਾ ਚੌਕ, ਗੁਰਦਵਾਰਾ ਦਸ਼ਮੇਸ਼ ਕਲੋਨੀ, ਗੁਰਦਵਾਰਾ ਜਪੁ ਸਾਹਿਬ ਗੋਬਿੰਦ ਕਲੋਨੀ, ਗੁਰਦਵਾਰਾ ਸਾਹਿਬ ਮਹਿੰਦਰ ਗੰਜ, ਗੁਰਦਵਾਰਾ ਸਾਹਿਬ ਸ੍ਰੀ ਗੁਰੂ ਸਿੰਘ ਸਭਾ ਤੇ ਮੁੱਖ ਬਾਜ਼ਾਰਾਂ ਵਿਚੋਂ ਦੀ ਹੁੰਦਾ ਹੋਇਆ ਵਾਪਸ ਗੁਰਦਵਾਰਾ ਸਾਹਿਬ ਨੀਲਪੁਰ ਵਿਖੇ ਸਮਾਪਤ ਹੋਇਆ | ਨਗਰ ਕੀਰਤਨ ਦਾ ਸੰਗਤਾਂ ਨੇ ਥਾਂ-ਥਾਂ 'ਤੇ ਭਰਵਾਂ ਸਵਾਗਤ ਕੀਤਾ | ਸੰਗਤਾਂ ਨੇ ਨਗਰ ਕੀਰਤਨ ਤੇ ਫੁੱੱਲਾਂ ਦੀ ਵਰਖਾ ਕੀਤੀ ਅਤੇ ਬੋਲੇ ਸੋ ਨਿਹਾਲ ਦੇ ਜੈਕਾਰਿਆਂ ਨਾਲ ਆਸਮਾਨ ਗੂੰਜਣ ਲਾ ਦਿਤਾ | ਇਸ ਮੌਕੇ ਗਤਕਾ ਪਾਰਟੀਆਂ ਨੇ ਗਤਕੇ ਦੇ ਜੌਹਰ ਵਿਖਾਏ |
Ad Position 22
No active advertisement
ਪਿਛਲੀ ਖ਼ਬਰ ਧੋਬੀਘਾਟ ਤੇ ਤੋਪਖਾਨਾ ਮੋੜ ਵਿਖੇ 1 ਕਰੋੜ ਦੇ ਵਿਕਾਸ ਕੰਮਾਂ ਦਾ ਕੋਹਲੀ ਤੇ ਗੋਗੀਆ ਵਲੋਂ ਨਿਰੀਖਣ ਅਗਲੀ ਖ਼ਬਰ ਵਿਦੇਸ਼ ਰਹਿੰਦੇ ਗੈਂਗਸਟਰਾਂ ਦੇ ਇਸ਼ਾਰੇ 'ਤੇ 4 ਕਰੋੜ ਦੀ ਫਿਰੌਤੀ ਮੰਗਣ ਵਾਲਾ ਸ਼ੂਟਰ ਪੁਲਿਸ ਮੁਕਾਬਲੇ 'ਚ ਜ਼ਖਮੀ
Ad Position 24