07-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-12-2025

ਕੌਂਸਲਰਾਂ ਵਲੋਂ ਵਿਕਾਸ ਫ਼ੰਡ ਜਾਰੀ ਕਰਨ 'ਤੇ ਮੇਅਰ ਦਾ ਧੰਨਵਾਦ

Ad Position 21
No active advertisement
ਅਜੀਤ ਡੈਸਕ 26-12-2025
ਪਟਿਆਲਾ, 25 ਦਸੰਬਰ (ਅ.ਸ. ਆਹਲੂਵਾਲੀਆ)-ਨਗਰ ਨਿਗਮ ਪਟਿਆਲਾ ਦੇ ਵੱਖ-ਵੱਖ ਵਾਰਡਾਂ ਦੇ ਕੌਂਸਲਰਾਂ ਨੇ ਸ਼ਹਿਰ ਦੇ ਵਿਕਾਸ ਕਾਰਜਾਂ ਲਈ ਲੋੜੀਂਦੇ ਫ਼ੰਡ ਜਾਰੀ ਕਰਨ 'ਤੇ ਨਗਰ ਨਿਗਮ ਦੇ ਮੇਅਰ ਕੁੰਦਨ ਗੋਗੀਆ ਦਾ ਧੰਨਵਾਦ ਕੀਤਾ | ਕੌਂਸਲਰਾਂ ਨੇ ਕਿਹਾ ਕਿ ਫ਼ੰਡਾਂ ਦੀ ਉਪਲਬਧਤਾ ਨਾਲ ਵਾਰਡ ਪੱਧਰ 'ਤੇ ਲੰਮੇ ਸਮੇਂ ਤੋਂ ਲਟਕ ਰਹੇ ਵਿਕਾਸ ਕਾਰਜਾਂ ਨੂੰ ਰਫ਼ਤਾਰ ਮਿਲੇਗੀ ਅਤੇ ਆਮ ਲੋਕਾਂ ਨੂੰ ਵੱਡੀ ਰਾਹਤ ਪ੍ਰਾਪਤ ਹੋਵੇਗੀ | ਇਸ ਮੌਕੇ ਕੌਂਸਲਰ ਗੁਰਕਿਰਪਾਲ ਸਿੰਘ, ਕੌਂਸਲਰ ਸ਼ਿਵਰਾਜ ਵਿਰਕ, ਕੌਂਸਲਰ ਗਿਆਨ ਚੰਦ, ਕੌਂਸਲਰ ਮੁਕਤਾ ਗੁਪਤਾ, ਕੌਂਸਲਰ ਨਿਸ਼ਾਂਤ, ਕੌਂਸਲਰ ਖੁਰਾਨਾ ਅਤੇ ਹੋਰ ਕਈ ਕੌਂਸਲਰ ਵੀ ਮੌਜੂਦ ਸਨ | ਇਸ ਮੌਕੇ ਕੁੰਦਨ ਗੋਗੀਆ ਨੇ ਦੱਸਿਆ ਕਿ ਜ਼ਿਆਦਾਤਰ ਕੌਂਸਲਰਾਂ ਨੂੰ ਸੜਕਾਂ ਦੀ ਮੁਰੰਮਤ, ਗਲੀਆਂ-ਨਾਲੀਆਂ ਦੀ ਸਫ਼ਾਈ, ਸਟਰੀਟ ਲਾਈਟਾਂ ਦੀ ਸਥਾਪਨਾ, ਪੀਣ ਵਾਲੇ ਪਾਣੀ ਦੀ ਸਪਲਾਈ ਅਤੇ ਸੀਵਰੇਜ ਸੰਬੰਧੀ ਕੰਮਾਂ ਲਈ ਫ਼ੰਡਾਂ ਦੀ ਲੋੜ ਸੀ, ਜੋ ਹੁਣ ਪੂਰੀ ਹੋ ਰਹੀ ਹੈ | ਉਨ੍ਹਾਂ ਕਿਹਾ ਕਿ ਸਾਰੇ ਵਾਰਡਾਂ ਨਾਲ ਬਰਾਬਰੀ ਦਾ ਵਿਵਹਾਰ ਕੀਤਾ ਜਾ ਰਿਹਾ ਹੈ ਤੇ ਵਿਕਾਸ ਕੰਮਾਂ ਨੂੰ ਤਰਜੀਹ ਦੇ ਕੇ ਸ਼ਹਿਰ ਨੂੰ ਸੁਚੱਜੇ ਢੰਗ ਨਾਲ ਅੱਗੇ ਵਧਾਇਆ ਜਾ ਰਿਹਾ ਹੈ | ਉਨ੍ਹਾਂ ਨੇ ਸ਼ਹਿਰ ਵਾਸੀਆਂ ਨੂੰ ਭਰੋਸਾ ਦਿਵਾਇਆ ਕਿ ਆਉਣ ਵਾਲੇ ਸਮੇਂ 'ਚ ਹੋਰ ਵੀ ਲੋਕ-ਹਿਤੈਸ਼ੀ ਯੋਜਨਾਵਾਂ ਲਾਗੂ ਕੀਤੀਆਂ ਜਾਣਗੀਆਂ, ਤਾਂ ਜੋ ਪਟਿਆਲਾ ਦੀ ਤਰੱਕੀ ਨੂੰ ਨਵੀਂ ਦਿਸ਼ਾ ਮਿਲ ਸਕੇ |
Ad Position 22
No active advertisement
ਪਿਛਲੀ ਖ਼ਬਰ ਸਰਕਾਰਾਂ ਨੂੰ ਸਿਆਸਤ ਤੋਂ ਉੱਪਰ ਉੱਠ ਕੇ ਲੋਕ ਮੁੱਦਿਆਂ 'ਤੇ ਧਿਆਨ ਦੇਣਾ ਚਾਹੀਦਾ ਹੈ- ਹਰਜਿੰਦਰ ਸਿੰਘ ਸਰਵਾਰਾ ਅਗਲੀ ਖ਼ਬਰ ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਸਮਰਪਿਤ ਲੰਗਰ ਲਗਾਇਆ
Ad Position 24