ਪਟਿਆਲਾ, 25 ਦਸੰਬਰ (ਧਰਮਿੰਦਰ ਸਿੰਘ ਸਿੱਧੂ)-ਢੁਡਿਆਲ ਖ਼ਾਲਸਾ ਸਰਕਾਰੀ ਸੀਨੀਅਰ ਸਕੂਲ ਵਿਖੇ ਇਕ ਵਿਸ਼ੇਸ਼ ਸਮਾਗਮ ਕਰਵਾਇਆ ਗਿਆ | ਇਸ ਸਮਾਗਮ ਦੌਰਾਨ ਸਕੂਲ ਦੀ ਪ੍ਰਬੰਧਕ ਕਮੇਟੀ ਵਲੋਂ ਸਕੂਲ ਵਿਖੇ ਪੂਰੀ ਤਨਦੇਹੀ ਅਤੇ ਲਗਨ ਨਾਲ ਸੇਵਾਵਾਂ ਨਿਭਾਉਣ ਵਾਲੇ 4 ਅਧਿਆਪਕਾਂ ਜਸਪ੍ਰੀਤ ਕੌਰ ਸੰਗੀਤ ਅਧਿਆਪਕ, ਸ਼ਰਨਜੀਤ ਕੌਰ ਕੰਪਿਊਟਰ ਅਧਿਆਪਕ, ਇੰਦਰਪਾਲ ਕੌਰ ਪ੍ਰਾਇਮਰੀ ਅਧਿਆਪਕ, ਅਮਰਜੀਤ ਕੌਰ ਪ੍ਰਾਇਮਰੀ ਅਧਿਆਪਕ ਦਾ ਸਨਮਾਨ ਕੀਤਾ ਗਿਆ | ਸਕੂਲ ਦੇ ਪਿ੍ੰਸੀਪਲ ਡਾ. ਪਰਵਿੰਦਰ ਸਿੰਘ ਨੇ ਇਨ੍ਹਾਂ ਅਧਿਆਪਕਾਂ ਦੀ ਕਾਰਗੁਜ਼ਾਰੀ ਬਾਰੇ ਵੇਰਵਾ ਦਿੰਦਿਆਂ ਕਿਹਾ ਕਿ ਇਹ ਅਧਿਆਪਕ ਵਿਦਿਆਰਥੀਆਂ ਦੀ ਪੜ੍ਹਾਈ ਦੇ ਨਾਲ-ਨਾਲ ਸਕੂਲੀ ਅਤੇ ਅੰਤਰ-ਸਕੂਲੀ ਗਤੀਵਿਧੀਆਂ ਵਿਚ ਸਦਾ ਵਿਦਿਆਰਥੀਆਂ ਦਾ ਮਾਰਗ ਦਰਸ਼ਨ ਕਰਨ ਅਤੇ ਸਕੂਲ ਦਾ ਨਾਂਅ ਸਦਾ ਰੌਸ਼ਨ ਕਰਨ ਲਈ ਪੂਰੀ ਮਿਹਨਤ ਕਰਦੇ ਹਨ | ਸਕੂਲ ਇਨ੍ਹਾਂ ਮਿਹਨਤੀ ਅਧਿਆਪਕਾਂ ਨੂੰ ਸਨਮਾਨਿਤ ਕਰਨ ਵਿਚ ਮਾਣ ਮਹਿਸੂਸ ਕਰਦਾ ਹੈ | ਦਸਣਯੋਗ ਹੈ ਕਿ ਇਹ ਸਨਮਾਨ ਸਕੂਲ ਦੀ ਪ੍ਰਬੰਧਕ ਕਮੇਟੀ ਦੇ ਮੈਨੇਜਰ ਕਰਨੈਲ ਸਿੰਘ, ਫਾਈਨੈਂਸ ਮੈਂਬਰ ਹਰਜੀਤ ਸਿੰਘ ਸਾਹਨੀ ਅਤੇ ਜੋਤਿੰਦਰ ਸਿੰਘ ਵਲੋਂ ਕੀਤਾ ਗਿਆ |