07-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-12-2025

ਨਾਭਾ 'ਚ ਕਾਂਗਰਸ ਦੇ ਸ਼ਹਿਰੀ ਵਰਕਰਾਂ ਦੀ ਇਕੱਤਰਤਾ ਹੋਈ

Ad Position 21
No active advertisement
ਅਜੀਤ ਡੈਸਕ 26-12-2025
ਨਾਭਾ, 25 ਦਸੰਬਰ (ਜਗਨਾਰ ਸਿੰਘ ਦੁਲੱਦੀ)-ਆਉਣ ਵਾਲੀਆਂ ਨਗਰ ਕੌਂਸਲ ਚੋਣਾਂ ਦੇ ਮੱਦੇਨਜ਼ਰ ਰਿਆਸਤੀ ਸ਼ਹਿਰ ਨਾਭਾ ਸਥਿਤ ਸਾਬਕਾ ਮੰਤਰੀ ਸਾਧੂ ਸਿੰਘ ਧਰਮਸੋਤ ਦੀ ਅਗਵਾਈ ਹੇਠ ਪਾਰਟੀ ਦੇ ਸ਼ਹਿਰੀ ਵਰਕਰਾਂ ਦੀ ਭਰਵੀਂ ਇਕੱਤਰਤਾ ਹੋਈ, ਜਿਸ ਦੌਰਾਨ ਨਾਭਾ ਸ਼ਹਿਰੀ ਕਾਂਗਰਸ ਦੀ ਟੀਮ ਦਾ ਗਠਨ ਕੀਤਾ ਗਿਆ ਅਤੇ ਸ਼ਹਿਰ ਦੇ ਨੌਜਵਾਨਾਂ ਅਤੇ ਟਕਸਾਲੀ ਵਰਕਰਾਂ ਨੂੰ ਜ਼ਿੰਮੇਵਾਰੀਆਂ ਸੌਂਪੀਆਂ ਗਈਆਂ | ਉਪਰੰਤ ਸਾਬਕਾ ਮੰਤਰੀ ਸਾਧੂ ਸਿੰਘ ਧਰਮਸੋਤ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਕਾਂਗਰਸ ਪਾਰਟੀ ਨੇ ਹਮੇਸ਼ਾ ਆਪਣੇ ਵਰਕਰਾਂ ਨੂੰ ਉਨ੍ਹਾਂ ਦੀ ਸਮਰੱਥਾ ਅਨੁਸਾਰ ਜ਼ਿੰਮੇਵਾਰੀਆਂ ਸੌਂਪੀਆਂ ਹਨ | ਉਨ੍ਹਾਂ ਕਿਹਾ ਕਿ ਕਾਂਗਰਸ ਦੀ ਨੌਜਵਾਨ ਪੀੜ੍ਹੀ ਨੇ ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਚੋਣਾਂ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਈ ਹੈ ਅਤੇ ਆਉਣ ਵਾਲੀਆਂ ਨਗਰ ਕੌਂਸਲ ਚੋਣਾਂ ਵਿੱਚ ਵੀ ਨੌਜਵਾਨ ਵਰਗ ਅਹਿਮ ਭੂਮਿਕਾ ਨਿਭਾਏਗਾ | ਇਸ ਮੌਕੇ ਧਰਮਸੋਤ ਵਲੋਂ ਨਾਭਾ ਸ਼ਹਿਰ ਦੇ 51 ਮਿਹਨਤੀ ਨੌਜਵਾਨ ਵਰਕਰਾਂ ਨੂੰ ਜ਼ਿੰਮੇਵਾਰੀਆਂ ਸੌਂਪੀਆਂ ਗਈਆਂ ਹਨ, ਜਿਸ ਨਾਲ ਆਉਣ ਵਾਲੀਆਂ 2027 ਦੀਆਂ ਚੋਣਾਂ ਵਿੱਚ ਕਾਂਗਰਸ ਪਾਰਟੀ ਦੀ ਸ਼ਾਨਦਾਰ ਜਿੱਤ ਯਕੀਨੀ ਹੋਵੇਗੀ | ਇਸ ਮੌਕੇ ਨਾਭਾ ਕਾਂਗਰਸ ਦੇ ਸ਼ਹਿਰੀ ਬਲਾਕ ਪ੍ਰਧਾਨ ਵਿਵੇਕ ਸਿੰਗਲਾ, ਐਡਵੋਕੇਟ ਰੀਤਇਕਬਾਲ ਸਿੰਘ, ਗੁਰਦਿੱਤ ਸੇਠ, ਰੁਪਿੰਦਰ ਕੌਸ਼ਲ, ਪਵਨ ਗਰਗ, ਚਰਨਜੀਤ ਬਾਤਿਸ਼, ਸਾਬਕਾ ਨਗਰ ਕੌਸਲ ਪ੍ਰਧਾਨ ਰਾਜੇਸ਼ ਬਬਲਾ, ਸ਼ਸ਼ੀ ਜਿੰਦਲ, ਸੁਨੀਤਾ ਰਾਣੀ, ਹੇਮਰਾਜ, ਨਰਾਇਣ ਸੇਠ, ਦਰਸ਼ੀ ਭਾਟੀਆ, ਅਮਨ ਕੁਮਾਰ ਸ਼ਰਮਾ ਤੇ ਹੋਰ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਧੁੰਦ ਤੇ ਠੰਢ ਨੇ ਫੜਿਆ ਜ਼ੋਰ, ਕਣਕ ਦੀ ਫ਼ਸਲ ਲਈ ਵਰਦਾਨ ਅਗਲੀ ਖ਼ਬਰ ਦਸਮੇਸ਼ ਪਿਤਾ ਤੇ ਸਾਹਿਬਜ਼ਾਦਿਆਂ ਨੂੰ ਸਮਰਪਿਤ ਕੀਤਾ ਪੰਚਮੀ ਦਾ ਪਵਿੱਤਰ ਦਿਹਾੜਾ
Ad Position 24
No active advertisement