15-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-12-2025

ਜ਼ਬਰਦਸਤੀ ਗਰਭਪਾਤ ਕਰਵਾਉਣ ਦੇ ਦੋਸ਼ 'ਚ ਪਰਚਾ ਦਰਜ

Ad Position 21
No active advertisement
ਅਜੀਤ ਡੈਸਕ 27-12-2025
ਰਾਜਪੁਰਾ, 26 ਦਸੰਬਰ (ਰਣਜੀਤ ਸਿੰਘ)-ਸਿਟੀ ਪੁਲਿਸ ਨੇ ਜ਼ਬਰਦਸਤੀ ਗਰਭਪਾਤ ਕਰਵਾਉਣ ਅਤੇ ਪੇਟ ਵਿਚ ਲੱਤਾਂ ਮਾਰਨ ਦੇ ਦੋਸ਼ 'ਚ ਪਰਚਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ | ਜਾਣਕਾਰੀ ਮੁਤਾਬਿਕ ਪੁਲਿਸ ਨੂੰ ਮੁਦੈਲਾ ਨੇ ਸ਼ਿਕਾਇਤ ਦਰਜ ਕਰਵਾਈ ਕਿ ਉਹ ਆਪਣੇ ਪਤੀ ਤੋਂ ਅਲੱਗ ਰਹਿੰਦੀ ਹੈ ਅਤੇ ਇਕ ਵਿਅਕਤੀ ਕੋਲ ਨੌਕਰੀ ਕਰਦੀ ਹੈ | ਉਸ ਵਿਅਕਤੀ ਨੇ ਆਪਣੇ ਆਪ ਨੂੰ ਤਲਾਕਸ਼ੁਦਾ ਦੱਸਿਆ ਅਤੇ ਮੁਦੈਲਾ ਨਾਲ ਸਰੀਰਕ ਸੰਬੰਧ ਬਣਾ ਲਏ | ਇਸ ਤੋਂ ਬਾਅਦ ਮੁਦੈਲਾ ਨੂੰ ਰਹਿਣ ਲਈ ਮਕਾਨ ਕਿਰਾਏ 'ਤੇ ਲੈ ਕੇ ਦਿੱਤਾ | ਜਦੋਂ ਉਸ ਵਿਅਕਤੀ ਨੂੰ ਪਤਾ ਲੱਗਾ ਕਿ ਮੁਦੈਲਾ ਦੋ ਮਹੀਨੇ ਦੀ ਗਰਭਵਤੀ ਹੈ ਤਾਂ ਉਹ ਆਪਣੀ ਘਰਵਾਲੀ ਨੂੰ ਨਾਲ ਲੈ ਕੇ ਮੁਦੈਲਾ ਦੇ ਘਰੇ ਆਇਆ ਅਤੇ ਉਸ 'ਤੇ ਗਰਭਪਾਤ ਕਰਨ ਲਈ ਜ਼ੋਰ ਪਾਉਣ ਲੱਗੇ ਅਤੇ ਉਨ੍ਹਾਂ ਨੇ ਮੁਦੈਲਾ ਦੇ ਪੇਟ ਵਿਚ ਲੱਤਾਂ ਮਾਰੀਆਂ | ਇਸ ਸ਼ਿਕਾਇਤ ਦੇ ਆਧਾਰ 'ਤੇ ਪੁਲਿਸ ਨੇ ਦਲਜੀਤ ਸਿੰਘ, ਪ੍ਰਭਜੋਤ ਸਿੰਘ ਧਾਲੀਵਾਲ ਅਤੇ ਸੋਨਲ ਦੇ ਖ਼ਿਲਾਫ਼ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ |
Ad Position 22
No active advertisement
ਪਿਛਲੀ ਖ਼ਬਰ ਲਾਪਤਾ ਨੌਜਵਾਨ ਦੀ ਲਾਸ਼ ਬਰਾਮਦ ਅਗਲੀ ਖ਼ਬਰ ਵਾਤਾਵਰਨ ਪ੍ਰੇਮੀ ਤੇ ਅਮਨ ਲਹਿਰ ਦੇ ਮੁਦੱਈ ਡਾ. ਚਰਨਜੀਤ ਦੀ ਬਰਸੀ ਮਨਾਈ
Ad Position 24