15-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-12-2025

ਦਾਜ ਦੇ ਮਾਮਲੇ 'ਚ ਸਹੁਰਾ ਪਰਿਵਾਰ ਖ਼ਿਲਾਫ਼ ਕੇਸ ਦਰਜ

Ad Position 21
No active advertisement
ਅਜੀਤ ਡੈਸਕ 27-12-2025
ਪਟਿਆਲਾ, 26 ਦਸੰਬਰ (ਮਨਦੀਪ ਸਿੰਘ ਖਰੌੜ)-ਵਿਆਹੁਤਾ ਨੂੰ ਹੋਰ ਦਾਜ ਲਿਆਉਣ ਲਈ ਤੰਗ ਪ੍ਰੇਸ਼ਾਨ ਕਰਨ ਲਈ ਥਾਣਾ ਕੋਤਵਾਲੀ ਦੀ ਪੁਲਿਸ ਨੇ ਲੜਕੀ ਦੇ ਸਹੁਰਾ ਪਰਿਵਾਰ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ | ਇਸ ਸੰਬੰਧੀ ਪੀੜਤਾਂ ਮਨਦੀਪ ਕੌਰ ਨੇ ਪੁਲਿਸ ਨੂੰ ਦੱਸਿਆ ਕਿ ਉਸ ਦਾ ਵਿਆਹ 2023 'ਚ ਅਵਿਨਾਸ਼ ਕੁਮਾਰ ਨਾਲ ਹੋਇਆ ਸੀ ਤੇ ਬਾਅਦ 'ਚ ਉਸ ਦਾ ਸਹੁਰਾ ਪਰਿਵਾਰ ਉਸ ਨੂੰ ਤੰਗ ਪ੍ਰੇਸ਼ਾਨ ਕਰਨ ਲੱਗ ਪਿਆ ਅਤੇ ਉਸ ਦੀ ਲੜਕੀ ਕੋਲ ਹੋਏ ਲੜਕੇ ਦੀ ਸ਼ੂਸ਼ਕ ਦੀ ਰਸਮ ਵੇਲੇ ਉਸ ਦੇ ਪਿਤਾ ਨੇ ਇਕ ਲੱਖ ਰੁਪਏ ਸਹੁਰਾ ਪਰਿਵਾਰ ਨੂੰ ਦਿੱਤੇ ਸੀ, ਪਰ ਫੇਰ ਵੀ ਉਸ ਦਾ ਸਹੁਰਾ ਪਰਿਵਾਰ ਨੇ ਨਵੀਂ ਕਾਰ ਲਿਆਉਣ ਲਈ ਉਸ ਨੂੰ ਤੰਗ ਪ੍ਰੇਸ਼ਾਨ ਕਰਨ ਦੇ ਨਾਲ ਉਸ ਦੀ ਕੁੱਟਮਾਰ ਵੀ ਕੀਤੀ, ਜਿਸ ਆਧਾਰ 'ਤੇ ਪੁਲਿਸ ਨੇ ਲੜਕੀ ਦੇ ਪਤੀ ਅਵਿਨਾਸ਼ ਕੁਮਾਰ, ਸਹੁਰਾ ਪਰਿਵਾਰ ਅਤੇ ਹੋਰ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕਰ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ |
Ad Position 22
No active advertisement
ਪਿਛਲੀ ਖ਼ਬਰ ਸਨੌਰ ਵਿਖੇ ਝਗੜੇ ਦੌਰਾਨ ਹੋਈ ਕੁੱਟਮਾਰ ਕਾਰਨ ਜ਼ਖ਼ਮੀ ਔਰਤ ਦੀ ਮੌਤ ਅਗਲੀ ਖ਼ਬਰ ਚੋਰਾਂ ਨੇ ਚਾਰ ਦੁਕਾਨਾਂ ਦੇ ਸ਼ਟਰ ਤੋੜ ਕੇ ਸਾਮਾਨ ਤੇ ਨਕਦੀ ਕੀਤੀ ਚੋਰੀ
Ad Position 24