25-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-12-2025

ਕਿਸਾਨ ਦਾ ਖੁੰਬਾਂ ਦਾ ਸ਼ੈੱਡ ਸੜ ਕੇ ਸੁਆਹ, ਬਾਗਬਾਨੀ ਵਿਭਾਗ ਵਲੋਂ ਮੌਕੇ ਦਾ ਜਾਇਜ਼ਾ

Ad Position 21
No active advertisement
ਅਜੀਤ ਡੈਸਕ 28-12-2025
ਸਮਾਣਾ, 27 ਦਸੰਬਰ (ਪ੍ਰੀਤਮ ਸਿੰਘ ਨਾਗੀ)-ਪਿੰਡ ਦੇਵੀਨਗਰ ਵਿਖੇ ਬੀਤੇ ਦਿਨ ਵਾਪਰੇ ਇਕ ਬਹੁਤ ਹੀ ਦੁਖਦਾਈ ਹਾਦਸੇ ਵਿਚ ਇਕ ਮਿਹਨਤੀ ਕਿਸਾਨ ਲਖਵੰਤ ਸਿੰਘ ਦਾ ਖੂੰਬਾਂ ਦਾ ਸ਼ੈੱਡ ਭਿਆਨਕ ਅੱਗ ਦੀ ਲਪੇਟ ਵਿਚ ਆ ਗਿਆ¢ ਇਸ ਅਚਾਨਕ ਲੱਗੀ ਅੱਗ ਕਾਰਨ ਕਿਸਾਨ ਦਾ ਲੱਖਾਂ ਰੁਪਏ ਦਾ ਮਾਲੀ ਨੁਕਸਾਨ ਹੋ ਗਿਆ ਹੈ¢
ਘਟਨਾ ਦੀ ਸੂਚਨਾ ਮਿਲਦਿਆਂ ਹੀ ਬਾਗਬਾਨੀ ਵਿਭਾਗ ਦੇ ਉੱਚ ਅਧਿਕਾਰੀਆਂ ਨੇ ਮÏਕੇ 'ਤੇ ਪਹੁੰਚ ਕੇ ਸਥਿਤੀ ਦਾ ਜਾਇਜ਼ਾ ਲਿਆ ਅਤੇ ਪੀੜਤ ਕਿਸਾਨ ਨਾਲ ਹਮਦਰਦੀ ਪ੍ਰਗਟਾਈ¢ ਪੀੜਤ ਕਿਸਾਨ ਲਖਵੰਤ ਸਿੰਘ ਨੇ ਭਰੇ ਮਨ ਨਾਲ ਦੱਸਿਆ ਕਿ ਉਨ੍ਹਾਂ ਨੇ ਵੱਡੀ ਪੱਧਰ 'ਤੇ ਨਿਵੇਸ਼ ਕਰਕੇ ਅਤੇ ਦਿਨ-ਰਾਤ ਇੱਕ ਕਰਕੇ ਖੁੰਬਾਂ ਦੀ ਖੇਤੀ ਲਈ ਇਹ ਸ਼ੈੱਡ ਤਿਆਰ ਕੀਤਾ ਸੀ¢ ਘਟਨਾ ਵਾਲੇ ਦਿਨ ਸਭ ਕੁਝ ਸਹੀ ਚੱਲ ਰਿਹਾ ਸੀ, ਪਰ ਅਚਾਨਕ ਸ਼ੈੱਡ ਵਿੱਚੋਂ ਅੱਗ ਦੀਆਂ ਲਪਟਾਂ ਨਿਕਲਣੀਆਂ ਸ਼ੁਰੂ ਹੋ ਗਈਆਂ¢ ਲਖਵੰਤ ਸਿੰਘ ਅਨੁਸਾਰ, ਸਾਨੂੰ ਘਟਨਾ ਦਾ ਪਤਾ ਉਸ ਸਮੇਂ ਲੱਗਿਆ ਜਦੋਂ ਅੱਗ ਦੇ ਭਾਂਬੜ ਇੰਨੇ ਉੱਚੇ ਉੱਠਣ ਲੱਗੇ ਕਿ ਉਨ੍ਹਾਂ ਨੂੰ ਕਾਬੂ ਕਰਨਾ ਮੁਸ਼ਕਿਲ ਹੋ ਗਿਆ¢ ਜਦੋਂ ਤੱਕ ਪਿੰਡ ਵਾਸੀਆਂ ਨੇ ਮਦਦ ਦੀ ਕੋਸ਼ਿਸ਼ ਕੀਤੀ, ਉਦੋਂ ਤੱਕ ਅੱਗ ਨੇ ਸਾਰੇ ਸ਼ੈੱਡ ਨੂੰ ਆਪਣੀ ਗਿ੍ਫ਼ਤ ਵਿਚ ਲੈ ਲਿਆ ਸੀ¢ ਘਟਨਾ ਦੀ ਜਾਣਕਾਰੀ ਮਿਲਦੇ ਹੀ ਬਾਗਬਾਨੀ ਵਿਭਾਗ ਦੀ ਟੀਮ ਪਿੰਡ ਦੇਵੀਨਗਰ ਪਹੁੰਚੀ¢ ਅਧਿਕਾਰੀਆਂ ਨੇ ਸੜ ਕੇ ਸਵਾਹ ਹੋਏ ਸ਼ੈੱਡ ਅਤੇ ਖੁੰਬਾਂ ਦੀ ਫ਼ਸਲ ਦਾ ਬਾਰੀਕੀ ਨਾਲ ਨਿਰੀਖਣ ਕੀਤਾ¢ ਅਧਿਕਾਰੀਆਂ ਨੇ ਮੰਨਿਆ ਕਿ ਅੱਗ ਕਾਰਨ ਕਿਸਾਨ ਦਾ ਭਾਰੀ ਆਰਥਿਕ ਨੁਕਸਾਨ ਹੋਇਆ ਹੈ¢ ਉਨ੍ਹਾਂ ਨੇ ਕਿਸਾਨ ਨੂੰ ਭਰੋਸਾ ਦਿਵਾਇਆ ਕਿ ਵਿਭਾਗ ਵੱਲੋਂ ਬਣਦੀ ਸਹਾਇਤਾ ਲਈ ਉੱਚ ਅਧਿਕਾਰੀਆਂ ਅਤੇ ਸਰਕਾਰ ਨੂੰ ਸਿਫ਼ਾਰਸ਼ ਕੀਤੀ ਜਾਵੇਗੀ¢ ਲਖਵੰਤ ਸਿੰਘ ਨੇ ਦੱਸਿਆ ਕਿ ਸ਼ੈੱਡ ਦੇ ਅੰਦਰ ਪਈ ਮਸ਼ੀਨਰੀ, ਖਾਦਾਂ ਅਤੇ ਤਿਆਰ ਹੋ ਰਹੀ ਫ਼ਸਲ ਪੂਰੀ ਤਰ੍ਹਾਂ ਨਸ਼ਟ ਹੋ ਗਈ ਹੈ, ਜਿਸ ਕਾਰਨ ਉਹ ਕਰਜ਼ੇ ਦੇ ਬੋਝ ਹੇਠ ਆ ਗਏ ਹਨ¢ ਪਿੰਡ ਦੀ ਪੰਚਾਇਤ ਅਤੇ ਇਲਾਕਾ ਨਿਵਾਸੀਆਂ ਨੇ ਪੰਜਾਬ ਸਰਕਾਰ ਅਤੇ ਜ਼ਿਲ੍ਹਾ ਪ੍ਰਸ਼ਾਸਨ ਤੋਂ ਪੁਰਜ਼ੋਰ ਮੰਗ ਕੀਤੀ ਹੈ ਕਿ ਪੀੜਤ ਕਿਸਾਨ ਨੂੰ ਤੁਰੰਤ ਬਣਦਾ ਮੁਆਵਜ਼ਾ ਦਿੱਤਾ ਜਾਵੇ ਤਾਂ ਜੋ ਉਹ ਆਪਣੇ ਕਾਰੋਬਾਰ ਨੂੰ ਮੁੜ ਪੈਰਾਂ ਸਿਰ ਕਰ ਸਕੇ¢
Ad Position 22
No active advertisement
ਪਿਛਲੀ ਖ਼ਬਰ ਪੰਜਾਬ ਦੀ ਵਿਗੜੀ ਕਾਨੂੰਨ ਵਿਵਸਥਾ ਕਾਰਨ ਪੰਜਾਬ ਦੇ ਲੋਕ ਸਹਿਮੇ-ਕਰਨ ਸਿੰਘ ਅਗਲੀ ਖ਼ਬਰ ਪੰਜਾਬ ਸਰਕਾਰ ਵਲੋਂ ਹੋਮਿਓਪੈਥੀ ਦੇ ਸੁਧਾਰ ਲਈ ਚੰਗੇ ਉਪਰਾਲੇ ਕਰ ਰਹੀ ਹੈ-ਡਾ. ਨਿਰਮਲ ਸਿੰਘ
Ad Position 24