ਸਮਾਣਾ, 27 ਦਸੰਬਰ (ਸਾਹਿਬ ਸਿੰਘ)-ਥਾਣਾ ਸ਼ਹਿਰੀ ਸਮਾਣਾ ਤੇ ਸਦਰ ਨੇ ਇਕ ਔਰਤ ਸਮੇਤ ਦੋ ਜਣਿਆਂ ਤੋਂ ਨਸ਼ੀਲੀਆਂ ਗੋਲੀਆਂ ਤੇ ਭੁੱਕੀ ਬਰਾਮਦ ਕੀਤੀ ਹੈ | ਜਾਣਕਾਰੀ ਅਨੁਸਾਰ ਸਹਾਇਕ ਥਾਣੇਦਾਰ ਸਿੰਦਰ ਸਿੰਘ ਸਮੇਤ ਪੁਲਿਸ ਪਾਰਟੀ ਗਸ਼ਤ ਵਾ ਤਲਾਸ਼ ਸ਼ੱਕੀ ਤੇ ਭੈੜੇ ਪੁਰਸ਼ਾਂ ਦੇ ਸੰਬੰਧ ਵਿਚ ਅਗਰਸੈਨ ਚੌਂਕ ਸਮਾਣਾ ਮੌਜੂਦ ਸੀ ਤਾਂ ਮੁਖ਼ਬਰ ਦੀ ਇਤਲਾਹ 'ਤੇ ਨਾਮਧਾਰੀ ਕਾਲੋਨੀ ਪਾਸ ਨਾਕਾਬੰਦੀ ਕਰਕੇ ਕਥਿਤ ਦੋਸ਼ਣ ਰਣਬੀਰ ਕੌਰ ਪਤਨੀ ਹਰਬੰਸ ਵਾਸੀ ਪਿੰਡ ਮੁਰਾਦਪੁਰਾ ਨੂੰ ਸ਼ੱਕ ਦੇ ਅਧਾਰ 'ਤੇ ਰੋਕਿਆ ਅਤੇ ਉਸ ਤੋਂ 190 ਖੁੱਲ੍ਹੀਆਂ ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ | ਥਾਣਾ ਸਦਰ ਸਮਾਣਾ ਦੀ ਪੁਲਿਸ ਚੌਂਕੀ ਗਾਜੇਵਾਸ ਦੇ ਸਹਾਇਕ ਥਾਣੇਦਾਰ ਹਰਬੰਸ ਸਿੰਘ ਸਮੇਤ ਪੁਲਿਸ ਪਾਰਟੀ ਨੇ ਮਿਲੀ ਇਤਲਾਹ ਅਨੁਸਾਰ ਭੱਟੀਵਾਲ ਖ਼ੁਰਦ ਨੂੰ ਜਾਂਦੀ ਸੜਕ 'ਤੇ ਸੂਏ ਦੀ ਪਟੜੀ 'ਤੇ ਭੁੱਕੀ ਵੇਚਣ ਲਈ ਗ੍ਰਾਹਕਾਂ ਦੀ ਉਡੀਕ ਕਰ ਰਹੇ ਕਥਿਤ ਦੋਸ਼ੀ ਲਖਵਿੰਦਰ ਸਿੰਘ ਪੁੱਤਰ ਗੁਰਮੇਲ ਸਿੰਘ ਵਾਸੀ ਪਿੰਡ ਤਲਵੰਡੀ ਮਲਿਕ ਨੂੰ ਕਾਬੂ ਕੀਤਾ ਹੈ | ਉਸ ਪਾਸੋਂ 5 ਕਿੱਲੋ ਭੁੱਕੀ ਚੂਰਾ ਪੋਸਤ ਬਰਾਮਦ ਹੋਇਆ ਹੈ |