26-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-12-2025

ਮਾਤਾ ਗੁਜਰੀ ਸਕੂਲ ਦੀਆਂ ਵਿਦਿਆਰਥਣਾਂ ਦਾ ਜ਼ਿਲ੍ਹਾ ਪੱਧਰੀ ਖੋ- ਖੋ ਟੂਰਨਾਮੈਂਟ 'ਚ ਸ਼ਾਨਦਾਰ ਪ੍ਰਦਰਸ਼ਨ

Ad Position 21
No active advertisement
ਅਜੀਤ ਡੈਸਕ 28-12-2025
ਦੇਵੀਗੜ੍ਹ, 27 ਦਸੰਬਰ (ਰਾਜਿੰਦਰ ਸਿੰਘ ਮੌਜੀ)-ਮਾਤਾ ਗੁਜਰੀ ਸੀਨੀਅਰ ਸੈਕੰਡਰੀ ਸਕੂਲ ਦੇਵੀਗੜ੍ਹ ਦੀਆਂ ਵਿਦਿਆਰਥਣਾਂ ਨੇ ਮੇਰਾ ਯੁਵਾ ਭਾਰਤ, ਪਟਿਆਲਾ ਵੱਲੋਂ ਕਰਵਾਏ ਜ਼ਿਲ੍ਹਾ ਪੱਧਰੀ ਸਪੋਰਟਸ ਟੂਰਨਾਮੈਂਟ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸਕੂਲ ਦਾ ਨਾਮ ਰੌਸ਼ਨ ਕੀਤਾ | ਖੋ-ਖੋ ਮੁਕਾਬਲਿਆਂ ਵਿਚ ਸਕੂਲ ਦੀਆਂ ਵਿਦਿਆਰਥਣਾਂ ਨੇ ਅੰਡਰ-19 ਵਰਗ ਵਿਚ ਪਹਿਲਾ ਸਥਾਨ ਹਾਸਲ ਕੀਤਾ | ਇਹ ਸਾਰੇ ਮੁਕਾਬਲੇ ਧੁਨ ਗਰੁੱਪ ਆਫ ਇੰਸਟੀਟਿਊਟ ਵਿਖੇ ਕਰਵਾਏ ਗਏ | ਇਸ ਮੌਕੇ ਸਕੂਲ ਦੇ ਨਿਰਦੇਸ਼ਕ ਭੁਪਿੰਦਰ ਸਿੰਘ, ਪ੍ਰਧਾਨ ਮੈਡਮ ਰਵਿੰਦਰ ਕੌਰ ਤੇ ਪਿ੍ੰਸੀਪਲ ਮੈਡਮ ਮਮਤਾ ਮੱਕੜ ਨੇ ਜੇਤੂ ਵਿਦਿਆਰਥਣਾਂ ਅਤੇ ਕੋਚ ਹਰਦੀਪ ਕੁਮਾਰ ਅਤੇ ਅਰਸ਼ਦੀਪ ਸਿੰਘ ਨੂੰ ਵਧਾਈ ਦਿੰਦਿਆਂ ਕਿਹਾ ਕਿ ਅਜਿਹੀਆਂ ਪ੍ਰਾਪਤੀਆਂ ਵਿਦਿਆਰਥੀਆਂ ਵਿਚ ਅਨੁਸ਼ਾਸਨ, ਟੀਮ ਵਰਕ ਅਤੇ ਆਤਮ-ਵਿਸ਼ਵਾਸ ਨੂੰ ਮਜ਼ਬੂਤ ਕਰਦੀਆਂ ਹਨ | ਉਨ੍ਹਾਂ ਨੇ ਵਿਦਿਆਰਥਣਾਂ ਨੂੰ ਭਵਿੱਖ ਵਿਚ ਰਾਜ ਅਤੇ ਰਾਸ਼ਟਰੀ ਪੱਧਰ 'ਤੇ ਹੋਰ ਉੱਚੀਆਂ ਪ੍ਰਾਪਤੀਆਂ ਹਾਸਲ ਕਰਨ ਲਈ ਪ੍ਰੇਰਿਤ ਕੀਤਾ |
Ad Position 22
No active advertisement
ਪਿਛਲੀ ਖ਼ਬਰ ਆਉਣ ਵਾਲੀਆਂ ਨਗਰ ਕੌਂਸਲ ਚੋਣਾਂ 'ਚ ਆਮ ਆਦਮੀ ਪਾਰਟੀ ਦੇ ਮਿਹਨਤੀ ਵਲੰਟੀਅਰਾਂ ਨੂੰ ਟਿਕਟਾਂ ਦੇਵਾਂਗੇ-ਜੱਸੀ ਸੋਹੀਆਂ ਵਾਲ... ਅਗਲੀ ਖ਼ਬਰ ਨਸ਼ੀਲੀਆਂ ਗੋਲੀਆਂ ਸਮੇਤ ਔਰਤ ਕਾਬੂ
Ad Position 24