ਨਾਭਾ, 27 ਦਸੰਬਰ (ਜਗਨਾਰ ਸਿੰਘ ਦੁਲੱਦੀ)-ਆਮ ਆਦਮੀ ਪਾਰਟੀ ਹਲਕਾ ਨਾਭਾ ਦੇ ਸੀਨੀਅਰ ਆਗੂ ਤੇ ਇੰਪਰੂਵਮੈਂਟ ਟਰੱਸਟ ਦੇ ਚੇਅਰਮੈਨ ਜੱਸੀ ਸੋਹੀਆਂ ਵਾਲਾ ਨੇ ਸਥਾਨਕ ਅਲੌਹਰਾਂ ਗੇਟ ਸਥਿਤ ਵਾਰਡ ਨੰਬਰ 23 ਤੋਂ ਕੌਂਸਲਰ ਰੋਜੀ ਨਾਗਪਾਲ ਦੇ ਦਫ਼ਤਰ ਵਿਖੇ ਉਨ੍ਹਾਂ ਦੇ ਪਤੀ ਸਮਾਜ ਸੇਵੀ ਆਗੂ ਦੀਪਕ ਨਾਗਪਾਲ ਦੀ ਅਗਵਾਈ ਹੇਠ ਦੁਕਾਨਦਾਰਾਂ ਨਾਲ ਮੀਟਿੰਗ ਕਰਕੇ ਉਨ੍ਹਾਂ ਦੀਆਂ ਸਮੱਸਿਆਵਾਂ ਸੁਣੀਆਂ ਤੇ ਉਨ੍ਹਾਂ ਨੂੰ ਹੱਲ ਕਰਵਾਉਣ ਦਾ ਭਰੋਸਾ ਦਿੱਤਾ | ਇਸ ਮੌਕੇ ਚੇਅਰਮੈਨ ਜੱਸੀ ਸੋਹੀਆਂ ਵਾਲਾ ਨੇ ਕਿਹਾ ਕਿ ਸੂਬਾ ਸਰਕਾਰ ਵਲੋਂ ਹਰ ਵਰਗ ਦੇ ਲੋਕਾਂ ਨੂੰ ਵੱਡੀਆਂ ਸਹੂਲਤਾਂ ਦਿੱਤੀਆਂ ਜਾ ਰਹੀਆਂ ਹਨ ਅਤੇ ਵਪਾਰ ਨੂੰ ਪ੍ਰਫੁੱਲਿਤ ਕਰਨ ਲਈ ਵੱਡੇ ਉਪਰਾਲੇ ਕੀਤੇ ਜਾ ਰਹੇ ਹਨ | ਉਨ੍ਹਾਂ ਕਿਹਾ ਕਿ ਦੁਕਾਨਦਾਰਾਂ ਨੂੰ ਕਿਸੇ ਵੀ ਤਰ੍ਹਾਂ ਦੀ ਕੋਈ ਸਮੱਸਿਆ ਨਹੀਂ ਆਉਣ ਦਿੱਤੀ ਜਾਵੇਗੀ | ਚੇਅਰਮੈਨ ਜੱਸੀ ਸੋਹੀਆਂ ਵਾਲਾ ਨੇ ਕਿਹਾ ਕਿ ਆਉਣ ਵਾਲੀਆਂ ਨਗਰ ਕੌਂਸਲ ਚੋਣਾਂ 'ਚ ਆਮ ਆਦਮੀ ਪਾਰਟੀ ਮਿਹਨਤੀ ਵਲੰਟੀਅਰਾਂ ਨੂੰ ਟਿਕਟਾਂ ਦੇ ਕੇ ਚੋਣ ਮੈਦਾਨ 'ਚ ਉਤਾਰੇਗੀ | ਉਨ੍ਹਾਂ ਕਿਹਾ ਕਿ ਇਨ੍ਹਾਂ ਚੋਣਾਂ 'ਚ ਆਮ ਆਦਮੀ ਪਾਰਟੀ ਸ਼ਾਨਦਾਰ ਜਿੱਤ ਪ੍ਰਾਪਤ ਕਰੇਗੀ | ਇਸ ਮੌਕੇ ਦੀਪਕ ਨਾਗਪਾਲ ਅਤੇ ਮਾਰਕੀਟ ਦੇ ਦੁਕਾਨਦਾਰਾਂ ਨੇ ਚੇਅਰਮੈਨ ਜੱਸੀ ਸੋਹੀਆਂ ਵਾਲਾ ਨੂੰ ਸਿਰੋਪਾਓ ਦੇ ਕੇ ਉਨ੍ਹਾਂ ਦਾ ਸਨਮਾਨ ਵੀ ਕੀਤਾ |