26-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-12-2025

ਸਮਾਣਾ ਪੁਲਿਸ ਵਲੋਂ ਟਰੱਕ ਯੂਨੀਅਨ 'ਚ ਨਸ਼ਾ ਵਿਰੋਧੀ ਜਾਗਰੂਕਤਾ ਕੈਂਪ

Ad Position 21
No active advertisement
ਅਜੀਤ ਡੈਸਕ 28-12-2025
ਸਮਾਣਾ, 27 ਦਸੰਬਰ (ਸਾਹਿਬ ਸਿੰਘ)-ਥਾਣਾ ਸ਼ਹਿਰੀ ਸਮਾਣਾ ਦੇ ਮੁਖੀ ਬਲਜੀਤ ਸਿੰਘ ਦੀ ਅਗਵਾਈ ਵਿਚ ਪੁਲਿਸ ਨੇ ਟਰੱਕ ਯੂਨੀਅਨ ਸਮਾਣਾ ਵਿਖੇ ਨਸ਼ਾ ਵਿਰੋਧੀ ਜਾਗਰੂਕਤਾ ਕੈਂਪ ਲਗਾਇਆ | ਕੈਂਪ ਦਾ ਮੁੱਖ ਉਦੇਸ਼ ਟਰੱਕ ਡਰਾਈਵਰਾਂ, ਕੰਡਕਟਰਾਂ ਤੇ ਯੂਨੀਅਨ ਮੈਂਬਰਾਂ ਵਿਚ ਨਸ਼ੇ ਦੇ ਬੁਰੇ ਪ੍ਰਭਾਵਾਂ ਬਾਰੇ ਜਾਗਰੂਕਤਾ ਪੈਦਾ ਕਰਨਾ ਸੀ | ਥਾਣਾ ਮੁਖੀ ਬਲਜੀਤ ਸਿੰਘ ਨੇ ਆਪਣੇ ਸੰਬੋਧਨ 'ਚ ਦੱਸਿਆ ਕਿ ਨਸ਼ਾ ਸਿਰਫ਼ ਸਿਹਤ ਨੂੰ ਤਬਾਹ ਨਹੀਂ ਕਰਦਾ, ਸਗੋਂ ਪੂਰੇ ਪਰਿਵਾਰ ਨੂੰ ਬਰਬਾਦੀ ਦਾ ਕਾਰਨ ਬਣਦਾ ਹੈ | ਉਨ੍ਹਾਂ ਨੇ ਖ਼ਾਸ ਤੌਰ 'ਤੇ ਨਸ਼ੇ ਦੀ ਲੱਤ ਕਾਰਨ ਵਾਪਰਨ ਵਾਲੇ ਸੜਕ ਹਾਦਸਿਆਂ ਵਲ ਧਿਆਨ ਦਿਵਾਇਆ, ਜਿਸ ਨਾਲ ਅਕਸਰ ਨਿਰਦੋਸ਼ ਲੋਕਾਂ ਦੀਆਂ ਜਾਨਾਂ ਜਾਂਦੀਆਂ ਹਨ | ਉਨ੍ਹਾਂ ਨੇ ਟਰੱਕ ਚਾਲਕਾਂ ਨੂੰ ਅਪੀਲ ਕੀਤੀ ਕਿ ਉਹ ਨਸ਼ਾ ਮੁਕਤ ਜੀਵਨ ਅਪਣਾਉਣ ਅਤੇ ਸੜਕ ਸੁਰੱਖਿਆ ਨੂੰ ਪਹਿਲ ਦੇਣ | ਕੈਂਪ ਵਿਚ ਸ਼ਾਮਿਲ ਹੋਏ ਬਹੁਤ ਸਾਰੇ ਡਰਾਈਵਰਾਂ ਨੇ ਨਸ਼ਾ ਛੱਡਣ ਦਾ ਸੰਕਲਪ ਲਿਆ | ਯੂਨੀਅਨ ਆਗੂਆਂ ਨੇ ਵੀ ਪੁਲਿਸ ਦੇ ਇਸ ਯਤਨ ਦੀ ਸ਼ਲਾਘਾ ਕੀਤੀ ਅਤੇ ਭਵਿੱਖ ਵਿਚ ਵੀ ਅਜਿਹੇ ਜਾਗਰੂਕਤਾ ਪ੍ਰੋਗਰਾਮਾਂ ਲਈ ਸਹਿਯੋਗ ਦਾ ਭਰੋਸਾ ਦਿੱਤਾ | ਪੁਲਿਸ ਨੇ ਨਸ਼ਾ ਤਸਕਰਾਂ ਵਿਰੁੱਧ ਸਖ਼ਤ ਕਾਰਵਾਈ ਜਾਰੀ ਰੱਖਣ ਦਾ ਵੀ ਐਲਾਨ ਕੀਤਾ |
Ad Position 22
No active advertisement
ਪਿਛਲੀ ਖ਼ਬਰ ਐੱਸ.ਐੱਸ.ਪੀ. ਦਫ਼ਤਰ ਅੱਗੇ ਯੂਥ ਕਾਂਗਰਸ ਦਾ ਧਰਨਾ ਕੱਲ੍ਹ-ਸੰਜੀਵ ਸ਼ਰਮਾ ਕਾਲੂ ਅਗਲੀ ਖ਼ਬਰ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ
Ad Position 24