26-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-12-2025

ਬਲਾਕ ਕਾਂਗਰਸ ਵਲੋਂ ਛੋਟੇ ਸਾਹਿਬਜ਼ਾਦਿਆਂ ਤੇ ਮਾਤਾ ਗੁਜਰੀ ਜੀ ਦੀ ਸ਼ਹਾਦਤ ਨੂੰ ਸਮਰਪਿਤ ਲੰਗਰ

Ad Position 21
No active advertisement
ਅਜੀਤ ਡੈਸਕ 28-12-2025
ਰਾਜਪੁਰਾ, 27 ਦਸੰਬਰ (ਜੀ.ਪੀ. ਸਿੰਘ)- ਸਥਾਨਕ ਫੁਆਰਾ ਚੌਂਕ ਵਿਖੇ ਬਲਾਕ ਕਾਂਗਰਸ ਸ਼ਹਿਰੀ ਤੇ ਦਿਹਾਤੀ ਵਲੋਂ ਛੋਟੇ ਸਾਹਿਬਜ਼ਾਦਿਆਂ ਤੇ ਮਾਤਾ ਗੁਜਰੀ ਜੀ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਲੰਗਰ ਲਗਾਏ ਗਏ ਜਿਸ 'ਚ ਸਾਬਕਾ ਵਿਧਾਇਕ ਹਰਦਿਆਲ ਸਿੰਘ ਕੰਬੋਜ, ਬਲਾਕ ਕਾਂਗਰਸ ਸ਼ਹਿਰੀ ਦੇ ਪ੍ਰਧਾਨ ਨਰਿੰਦਰ ਸ਼ਾਸਤਰੀ ਤੇ ਬਲਾਕ ਕਾਂਗਰਸ ਦਿਹਾਤੀ ਦੇ ਪ੍ਰਧਾਨ ਬਲਦੇਵ ਸਿੰਘ ਗੱਦੋਮਾਜਰਾ ਅਤੇ ਯੂਥ ਕਾਂਗਰਸ ਦੇ ਆਗੂ ਨਿਰਭੈ ਸਿੰਘ ਮਿਲਟੀ ਵਿਸ਼ੇਸ਼ ਤੌਰ 'ਤੇ ਪਹੁੰਚੇ ਅਤੇ ਲੰਗਰ ਦੀ ਸੇਵਾ ਕੀਤੀ | ਇਸ ਦੌਰਾਨ ਹਜ਼ਾਰਾਂ ਦੀ ਗਿਣਤੀ 'ਚ ਸੰਗਤਾਂ ਅਤੇ ਰਾਹਗੀਰਾਂ ਨੇ ਲੰਗਰ ਛਕਿਆ | ਇਸ ਮੌਕੇ ਸਾਬਕਾ ਵਿਧਾਇਕ ਹਰਦਿਆਲ ਸਿੰਘ ਕੰਬੋਜ ਨੇ ਕਿਹਾ ਕਿ ਜਦੋਂ ਤਕ ਦੁਨੀਆ ਰਹੇਗੀ ਉਦੋਂ ਤੱਕ ਚਾਰੇ ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰੀ ਜੀ ਦੀ ਧਰਮ ਦੀ ਰੱਖਿਆ ਲਈ ਦਿੱਤੀਆਂ ਲਾਸਾਨੀ ਸ਼ਹਾਦਤਾਂ ਨੂੰ ਸੰਸਾਰ ਪੱਧਰ 'ਤੇ ਯਾਦ ਕੀਤਾ ਜਾਵੇਗਾ | ਇਸ ਮੌਕੇ ਬਲਾਕ ਸੰਮਤੀ ਦੇ ਸਾਬਕਾ ਚੇਅਰਮੈਨ ਸਰਬਜੀਤ ਸਿੰਘ ਮਾਣਕਪੁਰ, ਸਾਬਕਾ ਨਗਰ ਕੌਂਸਲ ਪ੍ਰਧਾਨ ਅਮਨਦੀਪ ਸਿੰਘ ਨਾਗੀ, ਯੂਥ ਕਾਂਗਰਸ ਦੇ ਬਲਾਕ ਪ੍ਰਧਾਨ ਨਵਦੀਪ ਸਿੰਘ ਨਵੀ, ਬਲਾਕ ਸੰਮਤੀ ਮਾੈਬਰ ਖਜਾਨ ਸਿੰਘ, ਕਿਸਾਨ ਸੈੱਲ ਸ਼ਹਿਰੀ ਦੀ ਪ੍ਰਧਾਨ ਗੁਰਪ੍ਰੀਤ ਸਿੰਘ ਜੰਡੋਲੀ, ਸਰਿੰਦਰ ਸਿੰਘ ਰੌਮੀ, ਕੌਂਸਲਰ ਜਗਨੰਦਨ ਗੁਪਤਾ, ਕਾੌਸਲਰ ਬਲਵਿੰਦਰ ਸਿੰਘ, ਮਲਕੀਤ ਸਿੰਘ ਉੱਪਲਹੇੜੀ, ਲਖਮੀਰ ਸਿੰਘ ਲੱਖਾ ਸੌਂਟੀ, ਯੂਥ ਆਗੂ ਜਗਵਿੰਦਰ ਕੁਮਾਰ ਜੱਗਾ ਕੋਟਲਾ, ਜੇਜੀ ਸਿੰਘ ਪਿਲਖਣੀ, ਗੁਲਸ਼ਨ ਉੜਦਨ ਸਮੇਤ ਦਰਜਨਾਂ ਸੇਵਾਦਾਰਾਂ ਨੇ ਆਪਣੀ ਸੇਵਾ ਨਿਭਾਈ |
Ad Position 22
No active advertisement
ਪਿਛਲੀ ਖ਼ਬਰ ਇੰਜੀਨੀਅਰਜ਼ ਤੇ ਪੈਨਸ਼ਨਰਜ਼ ਦੀ ਮੀਟਿੰਗ ਹੋਈ ਅਗਲੀ ਖ਼ਬਰ ਭਾਈ ਗੁਰਦਾਸ ਨਰਸਿੰਗ ਕਾਲਜ ਵਿਖੇ ਅੰਗਦਾਨ ਕਰਨ ਸੰਬੰਧੀ ਸਹੁੰ ਚੁਕਵਾਈ
Ad Position 24