26-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-12-2025

ਸਾਹਿਬਜ਼ਾਦਿਆਂ ਤੇ ਮਾਤਾ ਗੁਜਰੀ ਜੀ ਦੀ ਯਾਦ 'ਚ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ

Ad Position 21
No active advertisement
ਅਜੀਤ ਡੈਸਕ 28-12-2025
ਸਮਾਣਾ, 27 ਦਸੰਬਰ (ਸਾਹਿਬ ਸਿੰਘ)-ਗੁਰੂ ਗੋਬਿੰਦ ਸਿੰਘ ਜੀ ਦੇ ਚਾਰ ਸਾਹਿਬਜ਼ਾਦਿਆਂ ਬਾਬਾ ਅਜੀਤ ਸਿੰਘ, ਬਾਬਾ ਜੁਝਾਰ ਸਿੰਘ, ਬਾਬਾ ਜ਼ੋਰਾਵਰ ਸਿੰਘ ਤੇ ਬਾਬਾ ਫ਼ਤਹਿ ਸਿੰਘ, ਮਾਤਾ ਗੁਜਰ ਕੌਰ ਅਤੇ ਸਮੂਹ ਸ਼ਹੀਦਾਂ ਦੀ ਯਾਦ 'ਚ ਸ਼ਰਧਾਲੂਆਂ ਨੇ ਥਾਂ-ਥਾਂ ਤੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਅਤੇ ਗੁਰੂ ਦਾ ਲੰਗਰ ਅਤੁੱਟ ਵਰਤਾਇਆ | ਸ਼ਹਿਰ 'ਚ ਦੁਕਾਨਕਾਰਾਂ ਤੇ ਸ਼ਰਧਾਲੂਆਂ ਨੇ ਅਣਗਿਣਤ ਲੰਗਰ ਲਗਾਏ ਹੋਏ ਸਨ | ਬਾਬਾ ਬੰਦਾ ਸਿੰਘ ਬਹਾਦਰ ਚੌਕ ਸਮਾਣਾ, ਅਗਰਸੈਨ ਚੌਕ ਸਮਾਣਾ, ਗੁੁਰਦੁਆਰਾ ਬਾਬਾ ਬੰਦਾ ਸਿੰਘ ਬਹਾਦਰ ਫ਼ਤਹਿਪੁਰ, ਭਾਨਰੀ, ਚੌਂਹਟ ਤੇ ਢੈਠਲ ਆਦਿ ਪਿੰਡਾਂ ਦੀਆਂ ਸੰਗਤਾਂ ਨੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਅਤੇ ਤਿੰਨ ਦਿਨ ਗੁਰੂ ਕਾ ਲੰਗਰ ਅਤੁੱਟ ਵਰਤਾਇਆ | ਬੱਚਿਆਂ, ਬੀਬੀਆਂ ਤੇ ਨੌਜਵਾਨਾਂ ਨੇ ਸ਼ਰਧਾ ਨਾਲ ਸੇਵਾ ਕੀਤੀ |
Ad Position 22
No active advertisement
ਪਿਛਲੀ ਖ਼ਬਰ ਪੀ.ਆਰ.ਟੀ.ਸੀ. ਅਤੇ ਪ੍ਰਸ਼ਾਸਨਿਕ ਅਧਿਕਾਰੀਆਂ ਨੇ ਨਵੇਂ ਬੱਸ ਸਟੈਂਡ ਬਾਹਰ ਟ੍ਰੈਫਿਕ ਸਮੱਸਿਆ ਦੇ ਹੱਲ ਲਈ ਲਿਆ ਜਾਇਜ਼ਾ ਅਗਲੀ ਖ਼ਬਰ ਗੁਰਦੁਆਰਾ ਗੁਰੂ ਰਵਿਦਾਸ ਸਾਹਿਬ ਮਲਕਾਨਾ ਪੱਤੀ ਸਮਾਣਾ ਵਿਖੇ ਸ਼ਹੀਦੀ ਦਿਹਾੜਾ ਮਨਾਇਆ
Ad Position 24