ਪਟਿਆਲਾ, 27 ਦਸੰਬਰ (ਅ.ਸ. ਆਹਲੂਵਾਲੀਆ)-ਨਵੇਂ ਬੱਸ ਸਟੈਂਡ ਪਟਿਆਲਾ ਦੇ ਬਾਹਰ ਪੈਦਾ ਹੋ ਰਹੀ ਗੰਭੀਰ ਟ੍ਰੈਫਿਕ ਸਮੱਸਿਆ ਦੇ ਹੱਲ ਲਈ ਅੱਜ ਵਧੀਕ ਮੈਨੇਜਿੰਗ ਡਾਇਰੈਕਟਰ ਪੀ.ਆਰ.ਟੀ.ਸੀ. ਨਵਦੀਪ ਕੁਮਾਰ ਦੀ ਅਗਵਾਈ ਹੇਠ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਇਕ ਮਹੱਤਵਪੂਰਨ ਮੀਟਿੰਗ ਕੀਤੀ ਗਈ ਅਤੇ ਮੀਟਿੰਗ ਮਗਰੋਂ ਹੋਰਨਾਂ ਅਧਿਕਾਰੀਆਂ ਨਾਲ ਮÏਕੇ ਦਾ ਵਿਸਥਾਰ ਨਾਲ ਜਾਇਜ਼ਾ ਵੀ ਲਿਆ¢ ਮੀਟਿੰਗ ਵਿਚ ਹਰਜੋਤ ਕÏਰ, ਐਸ.ਡੀ.ਐਮ. ਪਟਿਆਲਾ, ਜਤਿੰਦਰਪਾਲ ਸਿੰਘ ਗਰੇਵਾਲ, ਜੀ.ਐਮ. ਪੀ.ਆਰ.ਟੀ.ਸੀ., ਪੁਨੀਤ ਸਿੰਘ ਚਾਹਲ, ਉਪ ਕਪਤਾਨ ਪੁਲਸ (ਟ੍ਰੈਫਿਕ) ਪਟਿਆਲਾ ਸਮੇਤ ਨਗਰ ਨਿਗਮ, ਟ੍ਰੈਫਿਕ ਪੁਲਸ, ਨੈਸ਼ਨਲ ਹਾਈਵੇਅ ਅਥਾਰਟੀ ਅਤੇ ਪੀ.ਡਬਲਿਊ.ਡੀ. ਦੇ ਅਧਿਕਾਰੀ ਹਾਜ਼ਰ ਸਨ¢ ਨਵੇਂ ਬੱਸ ਸਟੈਂਡ ਦੇ ਬਾਹਰ ਸੜਕ ਦੇ ਦੋਵੇਂ ਪਾਸਿਆਂ 'ਤੇ ਖੜ੍ਹੇ ਅਣ-ਰਜਿਸਟਰਡ ਈ-ਰਿਕਸ਼ਿਆਂ ਅਤੇ ਆਟੋ ਰਿਕਸ਼ਿਆਂ ਕਾਰਨ ਟ੍ਰੈਫਿਕ ਵਿੱਚ ਆ ਰਹੀ ਰੁਕਾਵਟ 'ਤੇ ਗੰਭੀਰ ਚਰਚਾ ਕੀਤੀ ਗਈ¢ ਇਸ ਸੰਬੰਧੀ ਨਗਰ ਨਿਗਮ ਪਟਿਆਲਾ ਨੂੰ ਟ੍ਰੈਫਿਕ ਪੁਲਿਸ ਦੀ ਸਹਾਇਤਾ ਨਾਲ ਇਨ੍ਹਾਂ ਵਾਹਨਾਂ ਨੂੰ ਨਿਯੰਤਰਿਤ ਕਰਨ ਅਤੇ ਨਿਯਮਾਂ ਅਨੁਸਾਰ ਕਾਰਵਾਈ ਕਰਨ ਦੇ ਸਪਸ਼ਟ ਨਿਰਦੇਸ਼ ਦਿੱਤੇ ਗਏ¢ ਮੀਟਿੰਗ ਵਿਚ ਨੈਸ਼ਨਲ ਹਾਈਵੇਅ ਅਤੇ ਪੀ.ਡਬਲਿਊ.ਡੀ. ਦੇ ਅਧਿਕਾਰੀਆਂ ਵਲੋਂ ਬੱਸ ਸਟੈਂਡ ਦੇ ਸਾਹਮਣੇ ਟ੍ਰੈਫਿਕ ਲਾਈਟਾਂ ਲਗਾਉਣ, ਜ਼ੈਬਰਾ ਕਰਾਸਿੰਗ ਬਣਾਉਣ, ਡਿਵਾਈਡਰ ਮਜ਼ਬੂਤ ਕਰਨ ਅਤੇ ਪਾਰਕ ਹਸਪਤਾਲ ਵਾਲੇ ਪਾਸੇ ਲੇ-ਬਾਈ ਸੜਕ ਦਾ ਕੰਮ ਜਲਦ ਤੋਂ ਜਲਦ ਸ਼ੁਰੂ ਕਰਨ ਦਾ ਭਰੋਸਾ ਵੀ ਦਿੱਤਾ ਗਿਆ¢