ਬਨੂੜ, 28 ਦਸੰਬਰ (ਭੁਪਿੰਦਰ ਸਿੰਘ)-ਪਾਵਰਕਾਮ ਦੇ ਐੱਸ. ਡੀ. ਓ. ਬਨੂੜ ਮੇਜਰ ਸਿੰਘ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ 29 ਦਸੰਬਰ ਦਿਨ ਸੋਮਵਾਰ ਨੂੰ ਵੀਨਸਟ ਲੈਬ ਤੇ ਹੁਲਕਾ ਯੂ. ਪੀ. ਐੱਸ. ਫੀਡਰ ਦੀ ਜ਼ਰੂਰੀ ਮੁਰੰਮਤ ਕਾਰਨ ਸਵੇਰੇ 10 ਤੋਂ ਲੈ ਕੇ ਸ਼ਾਮੀ 6 ਵਜੇ ਤੱਕ ਬਿਜਲੀ ਸਪਲਾਈ ਬੰਦ ਰਹੇਗੀ |