16-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-12-2025

ਮਾਤਾ ਸ੍ਰੀ ਕਾਲੀ ਦੇਵੀ ਮੰਦਰ ਦੇ ਨਵੀਨੀਕਰਨ ਪ੍ਰਾਜੈਕਟਾਂ ਦੇ ਕੰਮ ਦੀ ਮੁੱਖ ਮੰਤਰੀ ਵਲੋਂ ਕੀਤੀ ਜਾ ਰਹੀ ਹੈ ਮੋਨੀਟਰਿੰਗ- ਮਹੇਸ਼ ਮਿੱਤਲ

Ad Position 21
repet_subhas-goyals [Copy P29]
ਅਜੀਤ ਡੈਸਕ 30-12-2025
ਪਟਿਆਲਾ, 29 ਦਸੰਬਰ (ਅਮਰਬੀਰ ਸਿੰਘ ਆਹਲੂਵਾਲੀਆ)-ਪਟਿਆਲਾ ਦੀ ਮਾਲ ਰੋਡ 'ਤੇ ਸਥਿਤ ਮਾਤਾ ਸ੍ਰੀ ਕਾਲੀ ਦੇਵੀ ਮੰਦਰ ਦੇ ਨਵੀਨੀਕਰਨ ਲਈ ਸ਼ੁਰੂ ਕੀਤੇ ਗਏ ਪ੍ਰਾਜੈਕਟਾਂ ਉੱਪਰ ਤੇਜ਼ੀ ਨਾਲ ਕੰਮ ਕੀਤਾ ਜਾ ਰਿਹਾ ਹੈ | ਇਹ ਪ੍ਰਗਟਾਵਾ ਕਰਦਿਆਂ ਮੰਦਿਰ ਦੀ ਐਡਵਾਈਜ਼ਰੀ ਮੈਨੇਜਿੰਗ ਕਮੇਟੀ ਦੇ ਮੈਂਬਰਾਂ ਅਜੇ ਅਲੀਪੁਰੀਆ ਤੇ ਸੰਜੇ ਸਿੰਗਲਾ ਨੇ ਕਰਦਿਆਂ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਲੋਂ ਲਗਾਤਾਰ ਇਨ੍ਹਾਂ ਕੰਮਾਂ ਦੀ ਮੋਨੀਟਰਿੰਗ ਕੀਤੀ ਜਾ ਰਹੀ ਹੈ | ਸ੍ਰੀ ਅਲੀਪੁਰੀਆ ਤੇ ਸ੍ਰੀ ਸਿੰਗਲਾ ਨੇ ਦੱਸਿਆ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ 'ਆਪ' ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਵਲੋਂ ਸ੍ਰੀ ਕਾਲੀ ਮਾਤਾ ਮੰਦਿਰ ਦੇ ਨਵੀਨੀਕਰਨ ਲਈ ਕਰੀਬ 75 ਕਰੋੜ ਰੁਪਏ ਦੇ ਪ੍ਰੋਜੈਕਟਾਂ ਦੀ ਸ਼ੁਰੂਆਤ ਕੀਤੀ ਗਈ ਸੀ | ਪੰਜਾਬ ਸਰਕਾਰ ਵਲੋਂ ਮਹੇਸ਼ ਮਿੱਤਲ (ਲੁਧਿਆਣਾ ਦੇ ਉੱਘੇ ਸਨਅਤਕਾਰ) ਨੂੰ ਐਡਵਾਈਜ਼ਰੀ ਮੈਨੇਜਿੰਗ ਕਮੇਟੀ ਦੇ ਚੇਅਰਮੈਨ ਨਿਯੁਕਤ ਕੀਤਾ ਗਿਆ ਹੈ | ਮੰਦਿਰ ਕੰਪਲੈਕਸ ਦੇ ਅੰਦਰ ਸ਼ੁਰੂ ਹੋਇਆ ਆਮ ਆਦਮੀ ਕਲੀਨਿਕ ਵੀ ਸ਼ਰਧਾਲੂਆਂ ਤੇ ਨੇੜਲੇ ਵਸਨੀਕਾਂ ਨੂੰ ਮੈਡੀਕਲ ਸੇਵਾਵਾਂ ਪ੍ਰਦਾਨ ਕਰ ਰਿਹਾ ਹੈ | ਮੰਦਿਰ ਦੇ ਸਾਰੇ ਪ੍ਰਵੇਸ਼ ਦੁਆਰਾਂ ਨੂੰ ਰਵਾਇਤੀ ਵਾਸਤੂ ਕਲਾ ਮੁਤਾਬਿਕ ਸ਼ਹਿਰੀ ਯੋਜਨਾਬੰਦੀ ਅਤੇ ਵਿਰਾਸਤ ਦੇ ਮਾਹਿਰਾਂ ਨਾਲ ਸਲਾਹ-ਮਸ਼ਵਰਾ ਕਰਕੇ ਮੁੜ ਡਿਜ਼ਾਈਨ ਕੀਤਾ ਜਾ ਰਿਹਾ ਹੈ | ਇਹ ਪ੍ਰੋਜੈਕਟ ਮੰਦਿਰ ਦੀ ਪਵਿੱਤਰਤਾ ਤੇ ਇਸ ਦੀ ਵਿਰਾਸਤੀ ਆਰਕੀਟੈਕਚਰ ਨੂੰ ਬਰਕਰਾਰ ਰੱਖਦਿਆਂ ਮੰਦਰ ਦੀ ਸ਼ਾਨ 'ਚ ਵਾਧਾ ਕਰਨ 'ਚ ਅਹਿਮ ਭੂਮਿਕਾ ਨਿਭਾਏਗਾ | ਉਨ੍ਹਾਂ ਦੱਸਿਆ ਕਿ ਮੰਦਿਰ ਦੀ ਅਧਿਆਤਮਿਕਤਾ ਅਤੇ ਸੁੰਦਰਤਾ 'ਚ ਵਾਧਾ ਕਰਨ ਲਈ ਪ੍ਰਮੁੱਖ ਤੀਰਥ ਅਸਥਾਨਾਂ ਦੀ ਤਰ੍ਹਾਂ ਸਰੋਵਰ ਨਜ਼ਦੀਕ ਇਕ ਲਾਈਟ ਐਂਡ ਸਾਊਾਡ ਸ਼ੋਅ ਕਰਵਾਉਣ ਲਈ ਪ੍ਰਬੰਧ ਕੀਤੇ ਜਾਣਗੇ | ਇਸ ਤੋਂ ਬਿਨਾਂ ਸ਼ਰਧਾਲੂਆਂ ਦੇ ਜ਼ਿਆਦਾ ਇਕੱਠ ਨੂੰ ਨਿਯੰਤਰਨ ਕਰਨ ਅਤੇ ਪ੍ਰਸ਼ਾਦ ਦੀ ਸੁਚਾਰੂ ਵੰਡ ਯਕੀਨੀ ਬਣਾਉਣ ਲਈ, ਮਾਤਾ ਵੈਸ਼ਨੋ ਦੇਵੀ ਮੰਦਿਰ ਦੀ ਤਰ੍ਹਾਂ ਇਕ ਟੋਕਨ ਪ੍ਰਣਾਲੀ ਸ਼ੁਰੂ ਕੀਤੀ ਜਾਵੇਗੀ |
Ad Position 22
No active advertisement
ਪਿਛਲੀ ਖ਼ਬਰ ਸਮਾਣਾ ਸ਼ਹਿਰ ਦੀ ਨਵੀਂ ਵਾਰਡਬੰਦੀ ਤੋਂ ਸ਼ਹਿਰ ਵਾਸੀਆਂ 'ਚ ਵਿਆਪਕ ਰੋਸ, ਦਿੱਤਾ ਮੰਗ ਪੱਤਰ ਅਗਲੀ ਖ਼ਬਰ ਸੰਮਤੀ ਮੈਂਬਰ ਵਿਕਰਮ ਸਿੰਘ ਵਲੋਂ ਸਰਬਜੋਤ ਸਾਬੀ ਦੀ ਅਗਵਾਈ ਹੇਠ ਕਾਂਗਰਸ ਵਿਚ ਸ਼ਮੂਲੀਅਤ <br/>
Ad Position 24