16-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-12-2025

ਸਮਾਣਾ ਸ਼ਹਿਰ ਦੀ ਨਵੀਂ ਵਾਰਡਬੰਦੀ ਤੋਂ ਸ਼ਹਿਰ ਵਾਸੀਆਂ 'ਚ ਵਿਆਪਕ ਰੋਸ, ਦਿੱਤਾ ਮੰਗ ਪੱਤਰ

Ad Position 21
repet_subhas-goyals [Copy P29]
ਅਜੀਤ ਡੈਸਕ 30-12-2025
ਸਮਾਣਾ, 29 ਦਸੰਬਰ (ਪ੍ਰੀਤਮ ਸਿੰਘ ਨਾਗੀ)-ਸਮਾਣਾ ਸ਼ਹਿਰ ਵਿਚ ਕੀਤੀ ਨਵੀਂ ਵਾਰਡਬੰਦੀ ਕਾਰਨ ਸ਼ਹਿਰ ਵਾਸੀਆਂ ਤੇ ਮੌਜੂਦਾ ਕੌਂਸਲਰਾਂ ਵਿਚ ਵਿਆਪਕ ਰੋਸ ਹੈ | ਕੌਂਸਲਰ ਹਰਪ੍ਰੀਤ ਸਿੰਘ ਕੂਕਾ, ਜਤਿਨ ਵਰਮਾ, ਰਾਜ ਕੁਮਾਰ ਟਿੰਕਾ, ਰਿਤੂ ਸਿੰਗਲਾ, ਗਗਨ ਸਿੰਗਲਾ, ਗੁਰਜੀਤ ਕੌਰ, ਦਰਸ਼ਨ ਮਿੱਤਲ, ਸ਼ੈਲ ਸਾਂਦੜ, ਜਸਵਿੰਦਰ ਸਿੰਘ ਬੱਬੂ, ਸਮਾਣਾ ਨਗਰ ਕੌਂਸਲ ਦੇ ਸਾਬਕਾ ਪ੍ਰਧਾਨ ਕਪੂਰ ਚੰਦ ਬਾਂਸਲ ਅਤੇ ਕਈ ਹੋਰ ਕੌਂਸਲਰਾਂ ਸਮੇਤ ਕਈ ਸ਼ਹਿਰ ਵਾਸੀਆਂ ਨੇ ਸਮਾਣਾ ਨਗਰ ਕੌਂਸਲ ਕੋਲ ਨਵੀਂ ਵਾਰਡਬੰਦੀ ਵਿਰੁੱਧ ਲਿਖਤੀ ਸ਼ਿਕਾਇਤਾਂ ਦਰਜ ਕਰਵਾਈਆਂ ਹਨ | ਨਗਰ ਕੌਂਸਲ ਦੇ ਮੈਂਬਰਾਂ ਅਤੇ ਹੋਰਾਂ ਨੇ ਨਵੀਂ ਵਾਰਡਬੰਦੀ ਵਿਰੁੱਧ ਸ਼ਿਕਾਇਤਾਂ ਦਰਜ ਕਰਵਾਉਂਦਿਆਂ ਦੋਸ਼ ਲਗਾਇਆ ਹੈ ਕਿ ਨਵੀਂ ਵਾਰਡਬੰਦੀ ਰਾਜਨੀਤੀ ਤੋਂ ਪ੍ਰੇਰਿਤ ਹੈ ਤੇ ਆਉਣ ਵਾਲੀਆਂ ਨਗਰ ਕੌਂਸਲ ਚੋਣਾਂ ਵਿਚ ਕੁਝ ਵਿਅਕਤੀਆਂ ਨੂੰ ਲਾਭ ਪਹੁੰਚਾਉਣ ਲਈ ਗਲਤ ਢੰਗ ਨਾਲ ਵਾਰਡਬੰਦੀ ਕੀਤੀ ਗਈ ਹੈ | ਅਨੁਸੂਚਿਤ ਜਾਤੀ ਭਾਈਚਾਰੇ ਨਾਲ ਵੀ ਧੱਕਾ ਕੀਤਾ ਗਿਆ ਹੈ | ਡਾ. ਭੀਮ ਰਾਓ ਅੰਬੇਡਕਰ ਮਿਸ਼ਨ ਸੁਸਾਇਟੀ ਨੇ ਵੀ ਸਮਾਣਾ ਸ਼ਹਿਰ ਦੀ ਨਵੀਂ ਵਾਰਡਬੰਦੀ 'ਤੇ ਇਹ ਕਹਿੰਦਿਆਂ ਇਤਰਾਜ਼ ਪ੍ਰਗਟ ਕੀਤਾ ਹੈ ਕਿ ਸ਼ਹਿਰ ਦੀ ਨਵੇਂ ਵਾਰਡਬੰਦੀ ਵਿਚ ਬਹੁਤ ਸਾਰੇ ਰਾਖਵੇਂ ਵਾਰਡਾਂ ਵਿਚ ਅਨੁਸੂਚਿਤ ਜਾਤੀਆਂ ਦੀ ਆਬਾਦੀ ਬਹੁਤ ਜ਼ਿਆਦਾ ਹੈ | ਇਨ੍ਹਾਂ ਵਾਰਡਾਂ ਦੀ ਭੂਗੋਲਿਕ ਸਥਿਤੀ ਨੂੰ ਬਦਲ ਦਿੱਤਾ ਗਿਆ ਹੈ ਅਤੇ ਨਾਲ ਲੱਗਦੇ ਆਮ ਖੇਤਰਾਂ ਨੂੰ ਮੁੜ ਡਿਜ਼ਾਈਨ ਕੀਤਾ ਗਿਆ ਹੈ | ਕਈ ਵਾਰਡਾਂ ਨੂੰ ਮਿਲਾ ਦਿੱਤਾ ਗਿਆ ਹੈ | ਇਸ ਨਾਲ ਅਨੁਸੂਚਿਤ ਜਾਤੀ ਭਾਈਚਾਰੇ ਵਿਚ ਵੰਡ ਪੈ ਰਹੀ ਹੈ ਤੇ ਵਾਰਡਾਂ ਦੀ ਹੱਦਬੰਦੀ ਕਾਨੂੰਨ ਅਨੁਸਾਰ ਨਹੀਂ ਕੀਤੀ ਗਈ ਹੈ | ਨਗਰ ਕੌਂਸਲ ਦੀ ਨਵੀਂ ਵਾਰਡਬੰਦੀ 'ਤੇ ਇਤਰਾਜ਼ ਉਠਾਉਣ ਵਾਲਿਆਂ ਵਿਚ ਕਾਂਗਰਸ ਦੇ ਜ਼ਿਲ੍ਹਾ ਦਿਹਾਤੀ ਦੇ ਪ੍ਰਧਾਨ ਆਗੂ ਗੁਰਸ਼ਰਨ ਕੌਰ ਰੰਧਾਵਾ, ਕਾਂਗਰਸੀ ਆਗੂ ਹਨੀ ਕਾਂਸਲ, ਅਵਿਨਾਸ਼ ਡਾਂਗ, ਡਾ. ਪ੍ਰੇਮਪਾਲ ਅਤੇ ਭਾਜਪਾ ਆਗੂ ਸ਼ਾਮਲ ਸਨ | ਕੁੱਲ 75 ਲੋਕਾਂ ਨੇ ਆਪਣੇ ਇਤਰਾਜ਼ ਦਰਜ ਕਰਵਾਏ ਅਤੇ ਕਿਹਾ ਕਿ ਨਿਯਮਾਂ ਅਨੁਸਾਰ ਨਵੀਂ ਵਾਰਡਬੰਦੀ 15 ਸਾਲਾਂ ਬਾਅਦ ਕੀਤੀ ਜਾਂਦੀ ਹੈ ਪਰ ਇਸ ਵਾਰ ਨਵੀਂ ਵਾਰਡਬੰਦੀ ਸਿਰਫ 11 ਸਾਲਾਂ ਬਾਅਦ ਕੀਤੀ ਗਈ ਹੈ | ਉਨ੍ਹਾਂ ਚਿਤਾਵਨੀ ਦਿੱਤੀ ਕਿ ਉਹ ਜਲਦੀ ਹੀ ਨਵੀਂ ਵਾਰਡਬੰਦੀ ਵਿਰੁੱਧ ਰੋਸ ਪ੍ਰਦਰਸ਼ਨ ਕਰਨਗੇ | ਸ਼ਹਿਰ ਵਾਸੀਆਂ ਅਤੇ ਕੌਂਸਲਰਾਂ ਨੇ ਮੰਗ ਕੀਤੀ ਹੈ ਕਿ 2026 ਵਿਚ ਹੋਣ ਵਾਲੀਆਂ ਨਗਰ ਕੌਂਸਲ ਚੋਣਾਂ ਪੁਰਾਣੀ ਵਾਰਡਬੰਦੀ ਅਨੁਸਾਰ ਹੀ ਕਰਵਾਈਆਂ ਜਾਣ | ਇਸ ਸੰਬੰਧੀ ਜਦੋਂ ਸਮਾਣਾ ਨਗਰ ਕੌਂਸਲ ਦੇ ਕਾਰਜਸਾਧਕ ਅਫ਼ਸਰ ਅਪਰ ਅਪਾਰ ਸਿੰਘ ਨਾਲ ਸੰਪਰਕ ਕੀਤਾ ਗਿਆ ਤਾਂ ਉਨ੍ਹਾਂ ਕਿਹਾ ਕਿ ਸ਼ਹਿਰ ਦੀ ਨਵੀਂ ਵਾਰਡਬੰਦੀ ਸਰਕਾਰੀ ਹੁਕਮਾਂ ਅਨੁਸਾਰ ਨਿਯਮਾਂ ਅਤੇ ਕਾਨੂੰਨਾਂ ਅਨੁਸਾਰ ਕੀਤੀ ਗਈ ਹੈ ਤਾਂ ਜੋ ਵਾਰਡਾਂ ਵਿਚ ਵੋਟਰਾਂ ਦੀ ਗਿਣਤੀ ਸਹੀ ਢੰਗ ਨਾਲ ਬਣਾਈ ਰੱਖੀ ਜਾ ਸਕੇ | ਜੇਕਰ ਕਿਸੇ ਨੂੰ ਨਵੀਂ ਵਾਰਡਬੰਦੀ 'ਤੇ ਕੋਈ ਇਤਰਾਜ਼ ਹੈ ਤਾਂ ਉਹ ਨਗਰ ਕੌਂਸਲ ਕੋਲ ਆਪਣੀ ਸ਼ਿਕਾਇਤ ਦਰਜ ਕਰਵਾ ਸਕਦੇ ਹਨ |
Ad Position 22
No active advertisement
ਪਿਛਲੀ ਖ਼ਬਰ ਸੰਘਣੀ ਧੁੰਦ 'ਚ ਸੜਕਾਂ 'ਤੇ ਚਿੱਟੀਆਂ ਪੱਟੀਆਂ ਦਾ ਨਾ ਹੋਣਾ ਹਾਦਸਿਆਂ ਨੂੰ ਦੇ ਰਿਹੈ ਸੱਦਾ ਅਗਲੀ ਖ਼ਬਰ ਮਾਤਾ ਸ੍ਰੀ ਕਾਲੀ ਦੇਵੀ ਮੰਦਰ ਦੇ ਨਵੀਨੀਕਰਨ ਪ੍ਰਾਜੈਕਟਾਂ ਦੇ ਕੰਮ ਦੀ ਮੁੱਖ ਮੰਤਰੀ ਵਲੋਂ ਕੀਤੀ ਜਾ ਰਹੀ ਹੈ ਮੋਨੀਟਰਿੰਗ-...
Ad Position 24