ਚੱਲ ਰਹੇ ਵਿਕਾਸ ਕਾਰਜਾਂ ਦਾ ਕੀਤਾ ਨਿਰੀਖਣ, ਕੰਮਾਂ 'ਚ ਦੇਰ ਤੇ ਲਾਪਰਵਾਹੀ ਬਰਦਾਸ਼ਤ ਨਹੀਂ- ਮੇਅਰ
ਬਾਰਾਂਦਰੀ ਇਲਾਕੇ 'ਚ ਚੱਲ ਰਹੇ ਵਿਕਾਸ ਕਾਰਜਾਂ ਦਾ ਨਿਰੀਖਣ ਕਰਦੇ ਹੋਏ ਮੇਅਰ ਕੁੰਦਨ ਗੋਗੀਆ ਤੇ ਹੋਰ | ਅਜੀਤ ਤਸਵੀਰ
<br/>
30-12-2025
ਇਸ ਦੌਰਾਨ ਉਨ੍ਹਾਂ ਨਾਲ ਸੰਬੰਧਿਤ ਠੇਕੇਦਾਰ ਅਤੇ ਜੇ. ਈ. ਰੋਹਿਤ ਅਤੇ ਨਿਗਮ ਦੇ ਹੋਰ ਅਧਿਕਾਰੀਆਂ ਤੋਂ ਇਲਾਵਾ ਲੱਕੀ ਰਹਿਲ ਪੀ. ਏ., ਸੈਕਟਰੀ ਰਜਿੰਦਰ ਮੋਹਨ ਤੇ ਇਲਾਕਾ ਵਾਸੀ ਵੀ ਮੌਜੂਦ ਰਹੇ, ਹੋ ਰਹੇ ਵਿਕਾਸ ਕਾਰਜਾਂ ਦੀ ਪ੍ਰਗਤੀ, ਵਰਤੀ ਜਾ ਰਹੀ ਸਮਗਰੀ ਦੀ ਗੁਣਵੱਤਾ ਅਤੇ ਨਿਰਧਾਰਿਤ ਮਾਪਦੰਡਾਂ ਦੀ ਪਾਲਣਾ ਬਾਰੇ ਵਿਸਥਾਰ ਨਾਲ ਜਾਣਕਾਰੀ ਲਈ | ਉਨ੍ਹਾਂ ਸਪਸ਼ਟ ਸ਼ਬਦਾਂ 'ਚ ਕਿਹਾ ਕਿ ਨਗਰ ਨਿਗਮ ਵਲੋਂ ਕਰਵਾਏ ਜਾ ਰਹੇ ਕਿਸੇ ਵੀ ਕੰਮ 'ਚ ਦੇਰੀ ਜਾਂ ਲਾਪਰਵਾਹੀ ਕਿਸੇ ਵੀ ਸੂਰਤ 'ਚ ਬਰਦਾਸ਼ਤ ਨਹੀਂ ਕੀਤੀ ਜਾਵੇਗੀ | ਇਸ ਮੌਕੇ ਠੇਕੇਦਾਰ ਨੂੰ ਸਖ਼ਤ ਨਿਰਦੇਸ਼ ਦਿੰਦਿਆਂ ਕਿਹਾ ਕਿ ਕੰਮ ਨਿਰਧਾਰਿਤ ਸਮੇਂ ਅੰਦਰ ਪੂਰੇ ਕੀਤੇ ਜਾਣ ਅਤੇ ਹਰ ਪੱਧਰ 'ਤੇ ਗੁਣਵੱਤਾ ਨੂੰ ਯਕੀਨੀ ਬਣਾਇਆ ਜਾਵੇ | ਕੰਮ 'ਚ ਘਾਟ ਜਾਂ ਮਿਆਰ ਤੋਂ ਘੱਟ ਸਮਗਰੀ ਦੀ ਵਰਤੋਂ ਪਾਈ ਗਈ ਤਾਂ ਸੰਬੰਧਿਤ ਠੇਕੇਦਾਰ ਅਤੇ ਅਧਿਕਾਰੀਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ |