16-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-12-2025

ਹਲਕਾ ਸਨੌਰ ਦੇ ਵਿਕਾਸ ਲਈ ਹਡਾਣਾ ਨੇ ਕੈਬਨਿਟ ਮੰਤਰੀ ਗੋਇਲ ਨਾਲ ਕੀਤੀ ਮੁਲਾਕਾਤ

Ad Position 21
repet_subhas-goyals [Copy P29]
ਅਜੀਤ ਡੈਸਕ 30-12-2025
ਦੇਵੀਗੜ੍ਹ/ਭੁੱਨਰਹੇੜੀ, 29 ਦਸੰਬਰ (ਰਾਜਿੰਦਰ ਸਿੰਘ ਮੌਜੀ, ਧਨਵੰਤ ਸਿੰਘ)-ਹਲਕੇ ਸਨੌਰ ਦੇ ਵਿਕਾਸ ਵਿਚ ਹੋਰ ਤੇਜ਼ੀ ਲਿਆਉਣ ਦੇ ਉਦੇਸ਼ ਨਾਲ ਹਲਕਾ ਇੰਚਾਰਜ ਸਨੌਰ ਅਤੇ ਚੇਅਰਮੈਨ ਪੀ. ਆਰ. ਟੀ. ਸੀ. ਰਣਜੋਧ ਸਿੰਘ ਹਡਾਣਾ ਵਲੋਂ ਪੰਜਾਬ ਸਰਕਾਰ ਦੇ ਕੈਬਨਿਟ ਮੰਤਰੀ ਬਰਿੰਦਰ ਗੋਇਲ ਨਾਲ ਇਕ ਵਿਸ਼ੇਸ਼ ਮੁਲਾਕਾਤ ਕੀਤੀ ਗਈ | ਇਸ ਦੌਰਾਨ ਹਲਕੇ ਨਾਲ ਜੁੜੇ ਅਹਿਮ ਵਿਕਾਸੀ ਮੁੱਦਿਆਂ 'ਤੇ ਵਿਸਥਾਰ ਨਾਲ ਚਰਚਾ ਹੋਈ ਅਤੇ ਉਨ੍ਹਾਂ ਦੇ ਤੁਰੰਤ ਹੱਲ ਲਈ ਮੰਗ ਪੱਤਰ ਵੀ ਪੇਸ਼ ਕੀਤਾ ਗਿਆ | ਮੁਲਾਕਾਤ ਉਪਰੰਤ ਹਡਾਣਾ ਨੇ ਕਿਹਾ ਕਿ ਮੁਲਾਕਾਤ ਦੌਰਾਨ ਘੜਾਮ ਅਤੇ ਸ਼ੇਖਪੁਰਾ ਮਾਈਨਰ (ਸੂਏ) ਜਲਦ ਪੱਕੇ ਕੀਤੇ ਜਾਣ ਲਈ ਸਰਕਾਰ ਵਲੋਂ ਕੀਤੀ ਜਾ ਰਹੀ ਕਾਰਵਾਈ ਲਈ ਕੈਬਨਿਟ ਮੰਤਰੀ ਬਰਿੰਦਰ ਗੋਇਲ ਦਾ ਵਿਸ਼ੇਸ਼ ਧੰਨਵਾਦ ਕੀਤਾ ਗਿਆ | ਹਡਾਣਾ ਨੇ ਕਿਹਾ ਕਿ ਇਹ ਪ੍ਰੋਜੈਕਟ ਇਲਾਕੇ ਦੇ ਕਿਸਾਨਾਂ ਲਈ ਵੱਡੀ ਰਾਹਤ ਸਾਬਤ ਹੋਣਗੇ | ਇਸ ਨਾਲ ਕਿਸਾਨਾਂ ਨੂੰ ਖੇਤਾਂ ਵਿਚ ਨਹਿਰੀ ਪਾਣੀ ਦੀ ਸਹੂਲਤ ਮਿਲਣ ਨਾਲ ਜਿੱਥੇ ਚੰਗੀ ਫ਼ਸਲ ਹੋਵੇਗੀ ਉੱਥੇ ਹੀ ਬਿਜਲੀ ਦੀ ਵੀ ਵੱਡੀ ਬੱਚਤ ਹੋਵੇਗੀ | ਹਡਾਣਾ ਨੇ ਦੱਸਿਆ ਕਿ ਮੁਲਾਕਾਤ ਦੌਰਾਨ ਹਲਕੇ ਅੰਦਰ ਪੈਂਦੇ ਹੋਰਨਾਂ ਸੂਇਆਂ ਨੂੰ ਵੀ ਪੱਕੇ ਕਰਨ ਅਤੇ ਸਫ਼ਾਈ ਪ੍ਰਬੰਧ ਸੁਧਾਰਨ ਦੀ ਲੋੜ 'ਤੇ ਜ਼ੋਰ ਦਿੱਤਾ ਗਿਆ | ਉਨ੍ਹਾਂ ਕਿਹਾ ਕਿ ਕੱਚੇ ਸੂਇਆਂ ਕਾਰਨ ਕਿਸਾਨਾਂ ਨੂੰ ਖੇਤਾਂ ਵਿਚ ਪਾਣੀ ਪਹੁੰਚਾਉਣ ਵਿਚ ਮੁਸ਼ਕਲਾਂ ਆਉਂਦੀਆਂ ਹਨ ਅਤੇ ਬਰਸਾਤ ਦੇ ਸਮੇਂ ਪਾਣੀ ਭਰ ਜਾਣ ਨਾਲ ਫ਼ਸਲਾਂ ਨੂੰ ਨੁਕਸਾਨ ਹੁੰਦਾ ਹੈ | ਇਸ ਲਈ ਹੋਰਨਾਂ ਸੂਇਆਂ ਨੂੰ ਵੀ ਪੱਕਾ ਕਰਨ ਅਤੇ ਨਿਯਮਤ ਸਫ਼ਾਈ ਕਰਵਾਉਣ ਲਈ ਵੀ ਅਹਿਮ ਮੰਗ ਰੱਖੀ ਗਈ | ਉਨ੍ਹਾਂ ਕਿਹਾ ਕਿ ਨਹਿਰੀ ਪਾਣੀ ਨੂੰ ਹਰ ਖੇਤ ਤੱਕ ਪਹੁੰਚਾਉਣ ਲਈ ਚੱਲ ਰਹੀ ਮੁਹਿੰਮ ਨੂੰ ਹੋਰ ਤੇਜ਼ ਕਰਨ ਬਾਰੇ ਵੀ ਵਿਸਥਾਰ ਨਾਲ ਗੱਲਬਾਤ ਹੋਈ | ਕੈਬਨਿਟ ਮੰਤਰੀ ਬਰਿੰਦਰ ਗੋਇਲ ਨੇ ਹਡਾਣਾ ਨੂੰ ਭਰੋਸਾ ਦਿਵਾਇਆ ਕਿ ਹਲਕੇ ਸਨੌਰ ਦੇ ਵਿਕਾਸ ਲਈ ਪੰਜਾਬ ਸਰਕਾਰ ਪੂਰੀ ਤਰ੍ਹਾਂ ਵਚਨਬੱਧ ਹੈ ਅਤੇ ਉਠਾਏ ਗਏ ਸਾਰੇ ਮਸਲਿਆਂ 'ਤੇ ਜਲਦ ਕਾਰਵਾਈ ਕੀਤੀ ਜਾਵੇਗੀ |
Ad Position 22
No active advertisement
ਪਿਛਲੀ ਖ਼ਬਰ ਸਾਹਿਬਜ਼ਾਦਿਆਂ ਦਾ ਕਾਰਟੂਨ ਬਣਾ ਕੇ ਭਾਜਪਾ ਨੇ ਸ਼ਹੀਦਾਂ ਦੀ ਉਡਾਇਆ ਮਜ਼ਾਕ- ਭਾਟੀਆ ਅਗਲੀ ਖ਼ਬਰ ਸ਼ਹੀਦੀ ਸਭਾ ਨੂੰ ਸਮਰਪਿਤ ਡੇਰਾ ਬਾਬਾ ਸ੍ਰੀ ਚੰਦ ਦੇ ਅਸਥਾਨ 'ਤੇ ਸ਼ਹੀਦੀ ਸਮਾਗਮ ਕਰਵਾਇਆ
Ad Position 24