15-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-12-2025

ਪੰਜਾਬੀ ਯੂਨੀਵਰਸਿਟੀ ਦੇ ਉਪ ਕੁਲਪਤੀ ਵਲੋਂ ਅਮਨਪ੍ਰੀਤ ਕੌਰ ਸਨਮਾਨਿਤ

Ad Position 21
No active advertisement
ਅਜੀਤ ਡੈਸਕ 31-12-2025
ਰਾਜਪੁਰਾ, 30 ਦਸੰਬਰ (ਜੀ.ਪੀ. ਸਿੰਘ)-ਸਥਾਨਕ ਪਟੇਲ ਮੈਮੋਰੀਅਲ ਨੈਸ਼ਨਲ ਕਾਲਜ ਦੀ ਐੱਨ. ਐੱਸ. ਐੱਸ. ਵਲੰਟੀਅਰ ਅਮਨਪ੍ਰੀਤ ਕੌਰ ਦੀ ਨੈਸ਼ਨਲ ਪੱਧਰ 'ਤੇ ਗਣਤੰਤਰ ਦਿਵਸ ਪਰੇਡ ਕੈਂਪ ਦਿੱਲੀ 2026 'ਚ ਹਿੱਸਾ ਲੈਣ ਲਈ ਹੋਈ ਚੋਣ ਕਰਕੇ ਪੰਜਾਬੀ ਯੂਨੀਵਰਸਿਟੀ ਦੇ ਉਪਕੁਲਪਤੀ ਡਾ. ਜਗਦੀਪ ਸਿੰਘ ਵਲੋਂ ਸਨਮਾਨ ਕੀਤਾ ਗਿਆ | ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਪ੍ਰੋਗਰਾਮ ਕੋਆਰਡੀਨੇਟਰ ਡਾ. ਅਨਹਦ ਸਿੰਘ ਗਿੱਲ ਨੇ ਦੱਸਿਆ ਕਿ ਪੂਰੇ ਪੰਜਾਬ 'ਚੋਂ ਚਾਰ ਵਲੰਟੀਅਰ ਲੜਕੀਆਂ ਨੂੰ ਚੁਣਿਆ ਗਿਆ ਹੈ ਜਿਨ੍ਹਾਂ 'ਚੋਂ ਦੋ ਪੰਜਾਬੀ ਯੂਨੀਵਰਸਿਟੀ ਨਾਲ਼ ਸੰਬੰਧਿਤ ਹਨ | ਉਨ੍ਹਾਂ ਦੱਸਿਆ ਕਿ ਇਨ੍ਹਾਂ ਦੋ ਵਲੰਟੀਅਰਾਂ 'ਚੋਂ ਇਕ ਵਲੰਟੀਅਰ ਪਟੇਲ ਮੈਮੋਰੀਅਲ ਨੈਸ਼ਨਲ ਕਾਲਜ ਰਾਜਪੁਰਾ ਨਾਲ ਸੰਬੰਧਿਤ ਹੈ | ਇਹ ਕਾਲਜ ਪਿਛਲੇ ਲੰਮੇ ਸਮੇਂ ਤੋਂ ਐੱਨ.ਐੱਸ.ਐੱਸ. ਦੀ ਗਤੀਵਿਧੀਆਂ ਵਿਚ ਸਰਵੋਤਮ ਕਾਲਜ ਰਿਹਾ ਹੈ | ਉਪਕੁਲਪਤੀ ਡਾ. ਜਗਦੀਪ ਸਿੰਘ ਨੇ ਵਲੰਟੀਅਰ ਅਮਨਪ੍ਰੀਤ ਕੌਰ ਦੀ ਮਿਹਨਤ ਲਈ ਪ੍ਰੋਗਰਾਮ ਅਫ਼ਸਰ ਡਾ. ਮਨਦੀਪ ਸਿੰਘ, ਡਾ. ਵੰਦਨਾ ਗੁਪਤਾ, ਪ੍ਰੋ. ਅਵਤਾਰ ਸਿੰਘ, ਡਾ. ਗਗਨਦੀਪ ਕੌਰ, ਪ੍ਰੋ. ਨੰਦਿਤਾ ਅਤੇ ਪ੍ਰੋ. ਦਲਜੀਤ ਸਿੰਘ ਨੂੰ ਵਧਾਈ ਦਿੱਤੀ | ਇਸ ਮੌਕੇ ਉਪਕੁਲਪਤੀ ਡਾ. ਜਗਦੀਪ ਸਿੰਘ ਵਲੋਂ ਅਮਨਪ੍ਰੀਤ ਕੌਰ ਨੂੰ ਯਾਦ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ | ਇਸ ਮੌਕੇ ਪੰਜਾਬੀ ਯੂਨੀਵਰਸਿਟੀ ਦੇ ਐੱਨ.ਐੱਸ.ਐੱਸ. ਪ੍ਰੋਗਰਾਮ ਅਫ਼ਸਰ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਸੜਕ ਹਾਦਸੇ 'ਚ ਪਤੀ ਜ਼ਖ਼ਮੀ ਤੇ ਪਤਨੀ ਦੀ ਮੌਤ <br/> ਅਗਲੀ ਖ਼ਬਰ ਪਟਿਆਲਾ ਦੇ ਸਨੌਰ 'ਚ ਪਾਵਨ ਸਰੂਪ ਦੀ ਹੋਈ ਬੇਅਦਬੀ ਦੀ ਐਡਵੋਕੇਟ ਧਾਮੀ ਵਲੋਂ ਨਿੰਦਾ
Ad Position 24