14-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-12-2025

ਫ਼ੌਜ ਦੇ ਪੈਨਸ਼ਨਰਾਂ ਲਈ ਰਕਸ਼ਾ ਪੈਨਸ਼ਨ ਸਮਾਧਾਨ ਕੈਂਪ ਲਗਾਇਆ

Ad Position 21
No active advertisement
ਅਜੀਤ ਡੈਸਕ 31-12-2025
ਪਟਿਆਲਾ, 30 ਦਸੰਬਰ (ਧਰਮਿੰਦਰ ਸਿੰਘ ਸਿੱਧੂ)-ਦੇਸ਼ ਦੇ ਰੱਖਿਆ ਵੈਟਰਨ ਅਤੇ ਉਨ੍ਹਾਂ ਦੇ ਪਰਿਵਾਰਾਂ ਪ੍ਰਤੀ ਨਾਭਾ ਵਿਖੇ ਰਕਸ਼ਾ ਪੈਨਸ਼ਨ ਸਮਾਧਾਨ ਪ੍ਰੋਗਰਾਮ ਕਰਵਾਇਆ ਗਿਆ | ਇਹ ਪ੍ਰੋਗਰਾਮ ਏਅਰਾਵਤ ਡਿਵੀਜ਼ਨ ਵਲੋਂ ਲਗਾਇਆ ਗਿਆ, ਜਿਸ ਦਾ ਮੁੱਖ ਉਦੇਸ਼ ਭਾਰਤੀ ਫ਼ੌਜ ਦੇ ਸਾਬਕਾ ਅਤੇ ਯੋਗ ਪਰਿਵਾਰਕ ਪੈਨਸ਼ਨਰਾਂ ਦੀਆਂ ਪੈਨਸ਼ਨ ਸੰਬੰਧੀ ਸ਼ਿਕਾਇਤਾਂ ਦਾ ਨਿਪਟਾਰਾ ਕਰਨਾ ਸੀ | ਇਸ ਮੌਕੇ ਨਾਭਾ ਅਤੇ ਨੇੜੇ ਤੇੜੇ ਦੇ ਖੇਤਰਾਂ ਤੋਂ ਵੱਡੀ ਗਿਣਤੀ ਵਿਚ ਸਾਬਕਾ ਸੈਨਿਕਾਂ, ਵੀਰ ਨਾਰੀਆਂ, ਵਿਧਵਾਵਾਂ ਅਤੇ ਆਸ਼ਰਿਤਾਂ ਨੇ ਉਤਸ਼ਾਹ ਨਾਲ ਭਾਗ ਲਿਆ | ਇਸ ਦੌਰਾਨ ਰੱਖਿਆ ਪੈਨਸ਼ਨ ਪ੍ਰਸ਼ਾਸਨ ਨਾਲ ਜੁੜੀਆਂ ਸਾਰੀਆਂ ਮੁੱਖ ਏਜੰਸੀਆਂ ਦੇ ਪ੍ਰਤੀਨਿਧੀ ਮੌਜੂਦ ਸਨ, ਤਾਂ ਜੋ ਪੈਨਸ਼ਨ ਨਾਲ ਸੰਬੰਧਿਤ ਮੁਸ਼ਕਲਾਂ ਦਾ ਤੁਰੰਤ ਨਿਪਟਾਰਾ ਕੀਤਾ ਜਾ ਸਕੇ | ਇਨ੍ਹਾਂ ਵਿਚ ਪਿ੍ੰਸੀਪਲ ਕੰਟਰੋਲਰ ਆਫ਼ ਡਿਫੈਂਸ ਅਕਾਊਾਟਸ (ਪੈਨਸ਼ਨ), ਪੈਨਸ਼ਨ ਵੰਡਣ ਵਾਲੇ ਬੈਂਕਾਂ, ਫ਼ੌਜੀ ਰਿਕਾਰਡ ਦਫ਼ਤਰਾਂ ਅਤੇ ਵੈਟਰਨ ਵੈੱਲਫੇਅਰ ਸੇਵਾ ਕੇਂਦਰ ਦੇ ਪ੍ਰਤੀਨਿਧੀ ਸ਼ਾਮਲ ਸਨ | ਪੈਨਸ਼ਨਰਾਂ ਵਲੋਂ ਦਸੀਆਂ ਸ਼ਿਕਾਇਤਾਂ ਨੂੰ ਜਾਂਚ ਕੇ ਅਤੇ ਉਨ੍ਹਾਂ ਨੂੰ ਨਿਪਟਾਰੇ ਲਈ ਲੋੜੀਂਦੇ ਕਦਮ ਚੁੱਕੇ ਗਏ | ਇਸ ਮੌਕੇ ਵੀਰ ਨਾਰੀਆਂ ਅਤੇ ਵਿਧਵਾਵਾਂ ਦੀਆਂ ਸਮੱਸਿਆਵਾਂ ਨੂੰ ਸੰਵੇਦਨਸ਼ੀਲਤਾ ਨਾਲ ਹੱਲ ਕਰਨ 'ਤੇ ਵਿਸ਼ੇਸ਼ ਧਿਆਨ ਦਿੱਤਾ ਗਿਆ | ਉਨ੍ਹਾਂ ਦੀ ਸਹਾਇਤਾ ਲਈ ਵੱਖਰੇ ਹੈਲਪ ਡੈਸਕ ਸਥਾਪਿਤ ਕੀਤੇ ਗਏ, ਜਿੱਥੇ ਪਰਿਵਾਰਕ ਪੈਨਸ਼ਨ, ਵਧੀਕ ਪਰਿਵਾਰਕ ਪੈਨਸ਼ਨ, ਦੋਹਰੀ ਪਰਿਵਾਰਕ ਪੈਨਸ਼ਨ ਅਤੇ ਦਸਤਾਵੇਜ਼ੀ ਕਾਰਵਾਈ ਬਾਰੇ ਮਦਦ ਦਿੱਤੀ ਗਈ | ਡਿਜੀਟਲ ਪਲੇਟਫ਼ਾਰਮਾਂ ਦੀ ਵਰਤੋਂ ਨੂੰ ਵੀ ਉਤਸ਼ਾਹਿਤ ਕੀਤਾ ਗਿਆ ਅਤੇ ਪੈਨਸ਼ਨਰਾਂ ਨੂੰ ਆਨਲਾਈਨ ਸ਼ਿਕਾਇਤ ਨਿਵਾਰਣ ਪ੍ਰਣਾਲੀ, ਡਿਜੀਟਲ ਲਾਈਫ਼ ਸਰਟੀਫਿਕੇਟ ਅਤੇ ਹੋਰ ਪੋਰਟਲਾਂ ਬਾਰੇ ਜਾਣਕਾਰੀ ਦਿੱਤੀ ਗਈ | ਇਸ ਮੌਕੇ ਵੱਡੀ ਗਿਣਤੀ ਵਿਚ ਸ਼ਿਕਾਇਤਾਂ ਦਾ ਮੌਕੇ 'ਤੇ ਨਿਪਟਾਰਾ ਹੋਇਆ ਅਤੇ ਬਾਕੀ ਮਾਮਲਿਆਂ ਨੂੰ ਸਮਾਂਬੱਧ ਕਾਰਵਾਈ ਲਈ ਅੱਗੇ ਵਧਾਇਆ ਗਿਆ |
Ad Position 22
No active advertisement
ਪਿਛਲੀ ਖ਼ਬਰ ਯੂਨੀਵਰਸਿਟੀ ਕਾਲਜ ਘਨੌਰ ਦੇ ਵਿਦਿਆਰਥੀ ਮੈਗਜ਼ੀਨ 'ਵੀਚਾਰ' ਦਾ ਤੀਜਾ ਅੰਕ ਰਿਲੀਜ਼ ਅਗਲੀ ਖ਼ਬਰ ਹਿੰਦੂ ਸੁਰੱਖਿਆ ਸੰਮਤੀ ਨੇ ਬੰਗਲਾਦੇਸ਼ ਦਾ ਝੰਡਾ ਫੂਕਿਆ
Ad Position 24