13-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-12-2025

ਮਾਤਾ ਗੁਜਰੀ ਸਕੂਲ ਦੀ ਵਿਦਿਆਰਥਣ ਨੇ ਸਕੂਲ ਦਾ ਨਾਂਅ ਕੀਤਾ ਰੌਸ਼ਨ

Ad Position 21
No active advertisement
ਅਜੀਤ ਡੈਸਕ 31-12-2025
ਦੇਵੀਗੜ੍ਹ, 30 ਦਸੰਬਰ (ਰਾਜਿੰਦਰ ਸਿੰਘ ਮੌਜੀ)-ਬੀਤੇ ਦਿਨੀਂ ਮਾਤਾ ਗੁਜਰੀ ਸੀਨੀਅਰ ਸੈਕੰਡਰੀ ਸਕੂਲ ਦੇਵੀਗੜ੍ਹ ਦੀ ਕਲਾਸ ਚੌਥੀ ਦੀ ਹੋਣਹਾਰ ਵਿਦਿਆਰਥਣ ਕਿੰਜਲ ਸੈਣੀ ਨੇ ਮੇਗਾ ਓਲੰਪਿਆਡ ਕੰਬੈਟ ਦੌਰਾਨ ਵਿਸ਼ਾ ਸਾਇੰਸ ਵਿਚ ਪੰਜਾਬ ਰਾਜ ਪੱਧਰ 'ਤੇ ਪਹਿਲਾ ਸਥਾਨ ਪ੍ਰਾਪਤ ਕਰ ਕੇ ਸਕੂਲ, ਮਾਪਿਆਂ ਤੇ ਇਲਾਕੇ ਦਾ ਨਾਂਅ ਉੱਚਾ ਕੀਤਾ | ਕਿੰਜਲ ਸੈਣੀ ਦੀ ਇਸ ਸ਼ਾਨਦਾਰ ਉਪਲੱਬਧੀ 'ਤੇ ਸਕੂਲ ਦੇ ਨਿਰਦੇਸ਼ਕ ਭੁਪਿੰਦਰ ਸਿੰਘ, ਪ੍ਰਧਾਨ ਰਵਿੰਦਰ ਕੌਰ, ਪਿ੍ੰਸੀਪਲ ਮਮਤਾ ਮੱਕੜ ਅਤੇ ਅਧਿਆਪਕਾਂ ਵਲੋਂ ਉਸ ਨੂੰ ਵਧਾਈ ਦਿੱਤੀ ਗਈ ਤੇ ਕਿਹਾ ਕਿ ਇਹ ਸਫਲਤਾ ਵਿਦਿਆਰਥਣ ਦੀ ਮਿਹਨਤ, ਲਗਨ ਅਤੇ ਅਧਿਆਪਕਾਂ ਦੀ ਯੋਗ ਮਾਰਗਦਰਸ਼ਨ ਦਾ ਨਤੀਜਾ ਹੈ | ਸਕੂਲ ਪ੍ਰਬੰਧਕਾਂ ਨੇ ਕਿੰਜਲ ਸੈਣੀ ਦੇ ਮਾਪਿਆਂ ਨੂੰ ਵੀ ਵਧਾਈ ਦਿੰਦਿਆਂ ਕਿਹਾ ਕਿ ਇਸ ਤਰ੍ਹਾਂ ਦੀਆਂ ਉਪਲੱਬਧੀਆਂ ਹੋਰ ਵਿਦਿਆਰਥੀਆਂ ਲਈ ਪ੍ਰੇਰਣਾ ਦਾ ਸਰੋਤ ਬਣਦੀਆਂ ਹਨ |
Ad Position 22
No active advertisement
ਪਿਛਲੀ ਖ਼ਬਰ ਕਾਲਕਾ ਰੋਡ 'ਤੇ ਲੰਗਰ ਲਗਾਇਆ ਅਗਲੀ ਖ਼ਬਰ ਕਰੀਅਰ ਕੌਂਸਲਿੰਗ ਸੈਸ਼ਨ ਕਰਵਾਇਆ
Ad Position 24