ਲੰਬੀ, 31 ਮਈ (ਮੇਵਾ ਸਿੰਘ)-ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਥਾਣਾ ਲੰਬੀ ਦੀ ਪੁਲਿਸ ਵਲੋਂ 2 ਵਿਅਕਤੀਆਂ ਕੋਲੋਂ 60 ਗਰਾਮ ਹੈਰੋਇਨ ਬਰਾਮਦ ਕਰਨ ਵਿਚ ਸਫ਼ਲਤਾ ਹਾਸਿਲ ਕੀਤੀ ਹੈ | ਜਾਣਕਾਰੀ ਦਿੰਦਿਆਂ ਥਾਣਾ ਲੰਬੀ ਦੇ ਐਸ.ਐਚ.ਓ ਗੁਰਵਿੰਦਰ ਸਿੰਘ ਨੇ ਦੱਸਿਆ ਕਿ ਗਸ਼ਤ ਤੇ ਚੈਂਕਿੰਗ ਦੌਰਾਨ ਪਰਬਲ ਕੁਮਾਰ ਮੇਹਰਾ ਪੁੱਤਰ ਅਸ਼ੋਕ ਕੁਮਾਰ ਨਿਊ ਸੂਰਜ ਨਗਰ ਗਲੀ ਨੰ: 1 ਅਬੋਹਰ ਅਤੇ ਗਿਰਧਾਰੀ ਲਾਲ ਪੁੱਤਰ ਰੱਤੀ ਰਾਮ ਵਾਸੀ ਪਿੰਡ ਸਿੱਖਵਾਲਾ ਨੂੰ 60 ਗਰਾਮ ਹੈਰੋਇਨ ਸਮੇਤ ਗਿ੍ਫ਼ਤਾਰ ਕਰਕੇ ਉਨ੍ਹਾਂ ਉਪਰ ਥਾਣਾ ਲੰਬੀ ਵਿਚ ਮੁਕੱਦਮਾ ਦਰਜ ਕਰਕੇ ਅਗਲੀ ਕਾਨੂੰਨੀ ਕਾਰਵਾਈ ਵਿੱਢ ਦਿੱਤੀ ਗਈ |