27-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-06-2025

ਪਿੰਡ ਕੋਟ ਸੁਖੀਆ ਦੇ ਰਹਿਣ ਵਾਲਾ ਆਕਾਸ਼ਦੀਪ ਸਿੰਘ ਲੈਫਟੀਨੈਂਟ ਬਣਿਆ

Ad Position 21
No active advertisement
ਅਜੀਤ ਡੈਸਕ 01-06-2025
ਪੰਜਗਰਾਈਾ ਕਲਾਂ, 31ਮਈ (ਕੁਲਦੀਪ ਸਿੰਘ ਗੋਂਦਾਰਾ)-ਪਿੰਡ ਕੋਟ ਸੁਖੀਆ ਦੇ ਰਹਿਣ ਵਾਲੇ ਆਕਾਸ਼ਦੀਪ ਸਿੰਘ ਨੇ ਪਿਛਲੇਂ ਦਿਨੀ ਹੋਈ ਏ.ਸੀ.ਸੀ. ਦੀ ਪ੍ਰੀਖਿਆ ਵਿਚ ਦੇਸ਼ ਭਰ ਵਿਚੋਂ 63ਵਾਂ ਰੈਂਕ ਪ੍ਰਾਪਤ ਕੀਤਾ | ਆਕਾਸ਼ਦੀਪ ਸਿੰਘ ਪਿਛਲੇ ਚਾਰ ਸਾਲ ਤੋਂ ਏਅਰ ਫੋਰਸ 'ਚ ਸਿਪਾਹੀ ਦੀ ਨੌਕਰੀ ਕਰ ਰਿਹਾ ਸੀ | ਡਿਊਟੀ ਦੇ ਦੌਰਾਨ ਉਸ ਨੇ ਇਹ ਪ੍ਰੀਖਿਆ ਪਾਸ ਕੀਤੀ | ਪ੍ਰੀਖਿਆ ਦੇ ਪਾਸ ਕਰਨ ਉਪਰੰਤ ਆਕਾਸ਼ਦੀਪ ਸਿੰਘ ਲੈਫਟੀਨੈਂਟ ਬਣੇ | ਉਨ੍ਹਾਂ ਦੇ ਪਿਤਾ ਹਾਕਮ ਸਿੰਘ ਅਤੇ ਮਾਤਾ ਕੁਲਦੀਪ ਕੌਰ ਨੇ ਦੱਸਿਆ ਕਿ ਆਕਾਸ਼ਦੀਪ ਸਿੰਘ ਨੇ ਦਸਵੀਂ ਕਲਾਸ ਤੱਕ ਦੀ ਪੜ੍ਹਾਈ ਪਿੰਡ ਦੇ ਹੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕੋਟ ਸੁਖੀਆ ਤੋਂ ਪ੍ਰਾਪਤ ਕੀਤੀ ਅਤੇ ਬਾਰ੍ਹਵੀਂ ਕਲਾਸ ਮੁਹਾਲੀ ਤੋਂ ਕੀਤੀ | ਵਰਤਮਾਨ ਸਮੇਂ ਵਿਚ ਉਨ੍ਹਾਂ ਦੇ ਮਾਤਾ ਪਿਤਾ ਭੱਠੇ 'ਤੇ ਮਜ਼ਦੂਰੀ ਦਾ ਕੰਮ ਕਰਦੇ ਸਨ | ਸਖ਼ਤ ਮਿਹਨਤ ਅਤੇ ਇਮਾਨਦਾਰੀ ਦੇ ਰਸਤੇ 'ਤੇ ਚੱਲਦਿਆਂ ਆਕਾਸ਼ਦੀਪ ਸਿੰਘ ਨੇ ਏ.ਸੀ.ਸੀ. ਦੀ ਪ੍ਰੀਖਿਆ ਪਾਸ ਕਰਕੇ ਆਪਣੇ ਫ਼ਰੀਦਕੋਟ ਜ਼ਿਲ੍ਹੇ ਦਾ ਨਾਂਅ ਅਤੇ ਆਪਣੇ ਮਾਤਾ ਪਿਤਾ ਦਾ ਨਾਮ ਰੌਸ਼ਨ ਕੀਤਾ | ਇਸ ਸਫ਼ਲਤਾ 'ਤੇ ਸਾਬਕਾ ਵਿਧਾਇਕ ਕੁਸ਼ਲਦੀਪ ਸਿੰਘ ਕਿੱਕੀ ਢਿੱਲੋਂ, ਕਾਂਗਰਸੀ ਆਗੂ ਅਜੇਪਾਲ ਸੰਧੂ, ਸਰਪੰਚ ਬਲਰਾਜ ਸਿੰਘ ਭੋਲਾ ਬਰਾੜ, ਸਮੂਹ ਗ੍ਰਾਮ ਪੰਚਾਇਤ ਪਿੰਡ ਵਾਸੀਆਂ ਨੇ ਵਧਾਈਆਂ ਦਿੱਤੀਆਂ |
Ad Position 22
No active advertisement
ਪਿਛਲੀ ਖ਼ਬਰ ਢੀਂਡਸਾ ਦਾ ਅਕਾਲ ਚਲਾਣਾ ਦੇਸ਼ ਤੇ ਪੰਜਾਬ ਲਈ ਵੀ ਵੱਡਾ ਘਾਟਾ-ਰਾਜੇਆਣਾ ਅਗਲੀ ਖ਼ਬਰ ਨਸ਼ੇ ਦੀਆਂ ਪਾਬੰਦੀਸ਼ੁਦਾ ਗੋਲੀਆਂ ਸਮੇਤ ਇਕ ਕਾਬੂ
Ad Position 24