27-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-06-2025

ਢੀਂਡਸਾ ਦਾ ਅਕਾਲ ਚਲਾਣਾ ਦੇਸ਼ ਤੇ ਪੰਜਾਬ ਲਈ ਵੀ ਵੱਡਾ ਘਾਟਾ-ਰਾਜੇਆਣਾ

Ad Position 21
No active advertisement
ਅਜੀਤ ਡੈਸਕ 01-06-2025
ਬਾਘਾ ਪੁਰਾਣਾ, 31 ਮਈ (ਟਿੰਕੂ ਕਾਠਪਾਲ)-ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਜਗਤਾਰ ਸਿੰਘ ਰਾਜੇਆਣਾ ਨੇ ਸੀਨੀਅਰ ਅਕਾਲੀ ਆਗੂ ਅਤੇ ਸਾਬਕਾ ਕੇਂਦਰੀ ਮੰਤਰੀ ਸੁਖਦੇਵ ਸਿੰਘ ਢੀਂਡਸਾ ਦੇ ਅਕਾਲ ਚਲਾਣੇ 'ਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਸੁਖਦੇਵ ਸਿੰਘ ਢੀਂਡਸਾ ਸ਼੍ਰੋਮਣੀ ਅਕਾਲੀ ਦਲ ਦੇ ਮੋਹਰੀ ਆਗੂਆਂ 'ਚੋਂ ਸਨ ਜਿਨ੍ਹਾਂ ਨੇ ਪੰਥ ਅਤੇ ਪੰਜਾਬ ਪ੍ਰਤੀ ਸਮਰਪਣ ਭਾਵਨਾ ਨਾਲ ਕੌਮੀ ਰਾਜਨੀਤੀ ਵਿਚ ਉੱਚੇ ਮੁਕਾਮ ਹਾਸਲ ਕੀਤੇ | ਉਨ੍ਹਾਂ ਕਿਹਾ ਕਿ ਸਵ: ਸੁਖਦੇਵ ਸਿੰਘ ਢੀਂਡਸਾ ਦਾ ਅਕਾਲ ਚਲਾਣਾ ਪਰਿਵਾਰ ਦੇ ਨਾਲ-ਨਾਲ ਦੇਸ਼ ਅਤੇ ਪੰਜਾਬ ਲਈ ਵੀ ਵੱਡਾ ਘਾਟਾ ਹੈ | ਉਨ੍ਹਾਂ ਕਿਹਾ ਕਿ ਪੰਜਾਬ ਦੀ ਸਿਆਸਤ ਦੇ ਥੰਮ੍ਹ ਸੁਖਦੇਵ ਸਿੰਘ ਢੀਂਡਸਾ ਦੇ ਅਕਾਲ ਚਲਾਣੇ ਕਰ ਜਾਣ 'ਤੇ ਸਮੁੱਚੇ ਪੰਜਾਬ ਅੰਦਰ ਸੋਗ ਦੀ ਲਹਿਰ ਪਾਈ ਜਾ ਰਹੀ ਹੈ |

Ad Position 22
No active advertisement
ਪਿਛਲੀ ਖ਼ਬਰ ਬਲਵੀਰ ਸਿੰਘ ਗਿੱਲ ਸੰਧਵਾਂ ਦੇ ਦਿਹਾਂਤ 'ਤੇ ਦੁੱਖ ਦਾ ਪ੍ਰਗਟਾਵਾ ਅਗਲੀ ਖ਼ਬਰ ਪਿੰਡ ਕੋਟ ਸੁਖੀਆ ਦੇ ਰਹਿਣ ਵਾਲਾ ਆਕਾਸ਼ਦੀਪ ਸਿੰਘ ਲੈਫਟੀਨੈਂਟ ਬਣਿਆ
Ad Position 24