27-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-06-2025

ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਦੇ ਸੰਬੰਧ 'ਚ ਗੁਰਮਤਿ ਸਮਾਗਮ

Ad Position 21
No active advertisement
ਅਜੀਤ ਡੈਸਕ 01-06-2025
ਮਲੋਟ, 31 ਮਈ (ਪਾਟਿਲ)-ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਮਲੋਟ ਵਿਖੇ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਮੌਕੇ ਗੁਰਮਤਿ ਸਮਾਗਮ ਕਰਵਾਇਆ ਗਿਆ | ਪ੍ਰਬੰਧਕ ਕਮੇਟੀ ਦੇ ਅਹੁਦੇਦਾਰ ਦਵਿੰਦਰਪਾਲ ਸਿੰਘ ਮੱਕੜ ਨੇ ਦੱਸਿਆ ਕਿ ਇਸ ਮੌਕੇ 8:15 ਤੋਂ 9:30 ਵਜੇ ਤੱਕ ਸਵੇਰ ਦੇ ਦੀਵਾਨ ਸਜਾਏ ਗਏ ਅਤੇ 10 ਵਜੇ ਤੋਂ 1 ਵਜੇ ਤੱਕ ਕੀਰਤਨ ਸਮਾਗਮ ਕੀਤਾ ਗਿਆ | ਉਨ੍ਹਾਂ ਦੱਸਿਆ ਕਿ ਇਸ ਮੌਕੇ ਭਾਈ ਗਗਨਦੀਪ ਸਿੰਘ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਸ੍ਰੀ ਮੁਕਤਸਰ ਸਾਹਿਬ, ਭਾਈ ਰਵਿੰਦਰ ਸਿੰਘ ਹਜ਼ੂਰੀ ਰਾਗੀ ਜਥਾ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਮਲੋਟ ਦੁਆਰਾ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ ਗਿਆ | ਹੈੱਡ ਗ੍ਰੰਥੀ ਭਾਈ ਚੜ੍ਹਤ ਸਿੰਘ ਨੇ ਦੱਸਿਆ ਕਿ ਅਰਦਾਸ ਉਪਰੰਤ ਗੁਰੂ ਕਾ ਲੰਗਰ ਅਤੁੱਟ ਵਰਤਾਇਆ ਗਿਆ ਅਤੇ ਠੰਡੇ ਮਿੱਠੇ ਜਲ ਦੀ ਛਬੀਲ ਲਗਾਈ ਗਈ | ਇਸ ਮੌਕੇ ਗੁਰਦੁਆਰਾ ਸਾਹਿਬ ਦੇ ਪ੍ਰਬੰਧਕਾਂ ਹਰਜੀਤ ਸਿੰਘ ਗੁਲਿਆਣੀ, ਦਵਿੰਦਰਪਾਲ ਸਿੰਘ ਮੱਕੜ, ਜਸਪਾਲ ਸਿੰਘ ਮੱਕੜ, ਗੁਰਮਿੰਦਰ ਪਾਲ ਸਿੰਘ, ਸੁਰਿੰਦਰ ਪਾਲ ਸਿੰਘ, ਹਰਜਿੰਦਰ ਸਿੰਘ ਮੱਕੜ ਨੇ ਸੇਵਾ ਨਿਭਾਈ |
Ad Position 22
No active advertisement
ਪਿਛਲੀ ਖ਼ਬਰ ਝੋਨੇ ਦੀ ਲਵਾਈ ਦੇ ਸਮੇਂ ਹੁਣ ਸਾਫ ਕਰਵਾਏ ਜਾ ਰਹੇ ਰਜਬਾਹੇ ਅਗਲੀ ਖ਼ਬਰ ਕੁਲਵੰਤ ਸਿੰਘ ਢਿੱਲੋਂ ਨਾਲ ਦੁੱਖ ਸਾਂਝਾ ਕੀਤਾ
Ad Position 24