27-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-06-2025

ਆਸਟ੍ਰੇਲੀਆ 'ਚ ਸੰਗਤਾਂ ਨਾਲ ਕੀਤੇ ਜਾਂਦੇ ਦੁਰਵਿਹਾਰ ਸੰਬੰਧੀ ਜਥੇਦਾਰ ਨੂੰ ਮੰਗ-ਪੱਤਰ ਸੌਂਪਿਆ

Ad Position 21
No active advertisement
ਅਜੀਤ ਡੈਸਕ 01-06-2025
ਮਲੋਟ, 31 ਮਈ (ਪਾਟਿਲ)-ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਵਿਸ਼ੇਸ਼ ਤੌਰ 'ਤੇ ਮਲੋਟ ਵਿਖੇ ਪ੍ਰਧਾਨ ਹਰਜੀਤ ਸਿੰਘ ਪੁੱਡਾ ਕਾਲੋਨੀ ਮਲੋਟ ਦੇ ਗ੍ਰਹਿ ਪਹੁੰਚੇ | ਇਸ ਮੌਕੇ ਸਮਾਜ ਸੇਵੀ ਤੇ ਧਾਰਮਿਕ ਸੰਸਥਾਵਾਂ ਦੇ ਜ਼ਿਲ੍ਹਾ ਕੋਆਰਡੀਨੇਟਰ ਡਾ. ਸੁਖਦੇਵ ਸਿੰਘ ਗਿੱਲ ਅਤੇ ਸਮਾਜ ਸੇਵੀਆਂ ਵਲੋਂ ਜਥੇਦਾਰ ਸਾਹਿਬ ਨੂੰ ਜੀ ਆਇਆਂ ਆਖਿਆ ਗਿਆ | ਇਸ ਮੌਕੇ ਡਾ. ਗਿੱਲ, ਪ੍ਰਧਾਨ ਹਰਜੀਤ ਸਿੰਘ ਐਨ.ਆਰ.ਆਈ ਪੇਰੈਂਟਸ ਐਸੋਸੀਏਸ਼ਨ, ਪ੍ਰਧਾਨ ਕਾਬਲ ਸਿੰਘ ਸਰਬੰਸਦਾਨੀ ਗੁਰੂ ਗੋਬਿੰਦ ਸਿੰਘ ਮਿਸ਼ਨ, ਮਾਸਟਰ ਹਰਜਿੰਦਰ ਸਿੰਘ ਕੈਸ਼ੀਅਰ, ਦੇਸਰਾਜ ਸਿੰਘ ਮੀਤ ਪ੍ਰਧਾਨ ਚੜ੍ਹਦੀ ਕਲਾ ਸਮਾਜ ਸੇਵੀ ਸੰਸਥਾ ਅਤੇ ਹੋਰ ਸਮਾਜ ਸੇਵੀਆਂ ਵਲੋਂ ਗੁਰਦੁਆਰਾ ਜੀਲੋਗ 55 ਲਵਲੀ ਬੈਂਕ ਆਸਟ੍ਰੇਲੀਆ ਦੀ ਪ੍ਰਬੰਧਕ ਕਮੇਟੀ ਵਲੋਂ ਸੰਗਤਾਂ ਨਾਲ ਕੀਤੇ ਜਾ ਰਹੇ ਦੁਰਵਿਹਾਰ ਸਬੰਧੀ ਜਥੇਦਾਰ ਸਾਹਿਬ ਨੂੰ ਮੰਗ ਪੱਤਰ ਦਿੱਤਾ ਗਿਆ | ਇਸ ਮੌਕੇ ਪ੍ਰਧਾਨ ਹਰਜੀਤ ਸਿੰਘ ਅਤੇ ਡਾ. ਗਿੱਲ ਨੇ ਸਿੰਘ ਸਾਹਿਬ ਨੂੰ ਦੱਸਿਆ ਕਿ ਪ੍ਰਬੰਧਕ ਕਮੇਟੀ ਗੁਰਦੁਆਰਾ ਜੀਲ਼ੋਗ 55 ਲਵਲੀ ਬੈਂਕ ਆਸਟ੍ਰੇਲੀਆ ਵਲੋਂ ਸੰਗਤਾਂ ਨਾਲ ਦੁਰਵਿਵਹਾਰ ਕੀਤਾ ਜਾਂਦਾ ਹੈ ਅਤੇ ਸੰਗਤਾਂ ਨੂੰ ਗੁਰੂ ਘਰ 'ਚ ਮੱਥਾ ਟੇਕਣ ਤੋਂ ਰੋਕਿਆ ਜਾਂਦਾ ਹੈ | ਸੰਗਤਾਂ 'ਤੇ ਪਰਚੇ ਵੀ ਕਰਵਾਏ ਗਏ ਹਨ | ਉਨ੍ਹਾਂ ਕਿਹਾ ਕਿ ਆਸਟ੍ਰੇਲੀਆ ਦੀ ਅਦਾਲਤ ਵਲੋਂ ਕਮੇਟੀ ਦੇ ਅਹੁਦੇਦਾਰਾਂ ਨੂੰ ਭਾਰੀ ਜੁਰਮਾਨਾ ਵੀ ਕੀਤਾ ਗਿਆ ਹੈ | ਉਨ੍ਹਾਂ ਸਿੰਘ ਸਾਹਿਬ ਤੋਂ ਮੰਗ ਕੀਤੀ ਕਿ ਕਮੇਟੀ 'ਤੇ ਬਣਦੀ ਕਾਰਵਾਈ ਕਰਕੇ ਸੰਗਤਾਂ ਨੂੰ ਗੁਰੂ ਘਰ 'ਚ ਮੱਥਾ ਟੇਕਣ ਦੀ ਇਜ਼ਾਜਤ ਦਿੱਤੀ ਜਾਵੇ | ਸਿੰਘ ਸਾਹਿਬ ਨੇ ਕਿਹਾ ਕਿ ਜਲਦੀ ਸਾਰੀ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਵੀ | ਉਨ੍ਹਾਂ ਕਿਹਾ ਕਿ ਕਿਸੇ ਵੀ ਗੁਰੂ ਘਰ 'ਚ ਸੰਗਤਾਂ ਨੂੰ ਮੱਥਾ ਟੇਕਣ ਤੋਂ ਰੋਕਿਆ ਨਹੀਂ ਜਾ ਸਕਦਾ | ਇਸ ਮੌਕੇ ਪ੍ਰਧਾਨ ਹਰਜੀਤ ਸਿੰਘ ਅਤੇ ਸਮਾਜ ਸੇਵੀਆਂ ਵਲੋਂ ਸਿੰਘ ਸਾਹਿਬ ਨੂੰ ਲੋਈ ਤੇ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ | ਇਸ ਮੌਕੇ ਤੇ ਹੋਰ ਸੰਗਤ ਵੀ ਮੌਜੂਦ ਸੀ |
Ad Position 22
No active advertisement
ਪਿਛਲੀ ਖ਼ਬਰ ਮਈ 'ਚ ਜਨਮੇ/ਰਿਟਾਇਰ ਹੋਏ 36 ਪੈਨਸ਼ਨਰ ਸਨਮਾਨਿਤ ਅਗਲੀ ਖ਼ਬਰ ਭਾਗਸਰ ਰਜਬਾਹੇ 'ਚ ਪਾਣੀ ਆਇਆ
Ad Position 24