27-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-06-2025

ਹੈਰੋਇਨ ਸਮੇਤ ਪੁਲਿਸ ਵਲੋਂ ਦੋ ਗਿ੍ਫ਼ਤਾਰ

Ad Position 21
No active advertisement
ਅਜੀਤ ਡੈਸਕ 01-06-2025
ਕੋਟਕਪੂਰਾ, 31 ਮਈ (ਮੋਹਰ ਸਿੰਘ ਗਿੱਲ)-ਸਹਾਇਕ ਥਾਣੇਦਾਰ ਦਲਜੀਤ ਸਿੰਘ ਸਮੇਤ ਪੁਲਿਸ ਪਾਰਟੀ ਗਸ਼ਤ ਦੇ ਸਬੰਧ ਵਿਚ ਜੈਤੋ ਰੋਡ ਤੋਂ ਮੁਕਤਸਰ ਰੋਡ ਪੁਲ ਸੂਆ ਕੋਟਕਪੂਰਾ ਵਿਖੇ ਮੌਜੂਦ ਸੀ ਤਾਂ ਸੁੰਨਸਾਨ ਜਗ੍ਹਾ 'ਤੇ ਦੋ ਮੋਨੇ ਨੌਜਵਾਨ ਜਿਨ੍ਹਾਂ ਵਿਚੋਂ 1 ਕੋਲ ਮੋਮੀ ਲਿਫ਼ਾਫ਼ੀ ਸੀ ਅਤੇ ਦੂਜਾ ਨੌਜਵਾਨ ਲਿਫ਼ਾਫ਼ੀ ਵਿਚੋਂ ਕੁਝ ਟੋਹ ਰਿਹਾ ਸੀ | ਜੋ ਪੁਲਿਸ ਪਾਰਟੀ ਨੂੰ ਦੇਖ ਕੇ ਥੋੜ੍ਹਾ ਘਬਰਾ ਗਏ | ਦੋਵਾਂ ਨੌਜਵਾਨਾਂ ਨੂੰ ਪੁਲਿਸ ਪਾਰਟੀ ਨੇ ਕਾਬੂ ਕਰਕੇ ਨਾਮ ਪਤਾ ਪੁੱਛਿਆ | ਲਿਫ਼ਾਫ਼ੀ ਦੀ ਤਲਾਸ਼ੀ ਕੀਤੀ ਤਾਂ 06 ਗ੍ਰਾਮ 50 ਮਿਲੀਗ੍ਰਾਮ ਹੈਰੋਇਨ ਬਰਾਮਦ ਹੋਈ | ਇਸ ਸਬੰਧ 'ਚ ਪੁਲਿਸ ਨੇ ਕੋਟਕਪੂਰਾ ਵਾਸੀ ਵਿਸ਼ਨੂੰ ਅਤੇ ਮਨਪ੍ਰੀਤ ਨੂੰ ਗਿ੍ਫ਼ਤਾਰ ਕਰਕੇ ਇਨ੍ਹਾਂ ਵਿਰੁੱਧ ਸ਼ਹਿਰੀ ਪੁਲਿਸ ਸਟੇਸ਼ਨ ਕੋਟਕਪੂਰਾ ਵਿਖੇ ਮਾਮਲਾ ਦਰਜ ਕੀਤਾ ਹੈ |
Ad Position 22
No active advertisement
ਪਿਛਲੀ ਖ਼ਬਰ ਪਿੰਡ ਹਰੀਨੌਂ ਵਿਖੇ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਹਾੜਾ ਮਨਾਇਆ ਅਗਲੀ ਖ਼ਬਰ ਬਲਵੀਰ ਸਿੰਘ ਗਿੱਲ ਸੰਧਵਾਂ ਦੇ ਦਿਹਾਂਤ 'ਤੇ ਦੁੱਖ ਦਾ ਪ੍ਰਗਟਾਵਾ
Ad Position 24