28-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-06-2025

ਕੇਂਦਰੀ ਯੋਜਨਾਵਾਂ ਨੇ ਹਰ ਵਰਗ ਨੂੰ ਲਾਭ ਪਹੁੰਚਾਇਆ-ਦੀਪਕ ਤਲਵਾੜ <br/>

Ad Position 21
No active advertisement
ਅਜੀਤ ਡੈਸਕ 01-06-2025
ਬਾਘਾ ਪੁਰਾਣਾ, 31 ਮਈ (ਟਿੰਕੂ ਕਾਠਪਾਲ)-ਭਾਰਤੀ ਜਨਤਾ ਪਾਰਟੀ ਬਾਘਾ ਪੁਰਾਣਾ ਦੇ ਮੰਡਲ ਪ੍ਰਧਾਨ ਦੀਪਕ ਤਲਵਾੜ ਨੇ ਕਿਹਾ ਕਿ ਬੀ.ਜੇ.ਪੀ. ਦੀਆਂ ਨੀਤੀਆਂ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਿਚ ਚੱਲ ਰਹੀਆਂ ਯੋਜਨਾਵਾਂ ਨੇ ਪੰਜਾਬ ਦੇ ਕਿਸਾਨਾਂ, ਨੌਜਵਾਨਾਂ ਅਤੇ ਆਮ ਵਰਗ ਨੂੰ ਲਾਭ ਪਹੁੰਚਾਇਆ ਹੈ | ਅਸੀਂ ਲੋਕਾਂ ਨੂੰ ਸਰਕਾਰੀ ਯੋਜਨਾਵਾਂ ਦਾ ਲਾਭ ਦੇਣ ਲਈ ਜ਼ਿਲ੍ਹਾ ਪ੍ਰਧਾਨ ਡਾ. ਸੀਮਾਂਤ ਗਰਗ ਦੀ ਅਗਵਾਈ ਹੇਠ ਬਲਾਕ ਬਾਘਾ ਪੁਰਾਣਾ ਅੰਦਰ ਮਦਦ ਕਰ ਰਹੇ ਹਾਂ ਅਤੇ ਪੰਜਾਬ ਦੀ ਭਲਾਈ ਲਈ ਵਚਨਬੱਧ ਹਾਂ, ਉਨ੍ਹਾਂ ਨੇ ਜ਼ੋਰ ਦੇ ਕੇ ਕਿਹਾ ਪਾਰਟੀ ਪੰਜਾਬ ਵਿਚ ਆਪਣੀ ਸੰਗਠਨਾਤਮਕ ਸ਼ਕਤੀ ਨੂੰ ਹੋਰ ਮਜ਼ਬੂਤ ਕਰਨ ਲਈ ਕੰਮ ਕਰ ਰਹੀ ਹੈ | ਸ੍ਰੀ ਤਲਵਾੜ ਨੇ ਕਿਹਾ ਕਿ ਆਉਣ ਵਾਲੀਆਂ 2027 ਦੀਆਂ ਵਿਧਾਨ ਸਭਾ ਚੋਣਾਂ ਵਿਚ ਭਾਜਪਾ ਸ਼ਾਨਦਾਰ ਪ੍ਰਦਰਸ਼ਨ ਕਰੇਗੀ ਅਤੇ ਪੰਜਾਬ ਵਿਚ ਵੀ ਡਬਲ ਇੰਜਣ ਵਾਲੀ ਭਾਰਤੀ ਜਨਤਾ ਪਾਰਟੀ ਦੀ ਸਰਕਾਰ ਬਣੇਗੀ | 19 ਜੂਨ ਨੂੰ ਹੋਣ ਜਾ ਰਹੀ ਜ਼ਿਮਨੀ ਚੋਣ 'ਤੇ ਗੱਲਬਾਤ ਕਰਦਿਆਂ ਮੰਡਲ ਪ੍ਰਧਾਨ ਦੀਪਕ ਤਲਵਾੜ ਨੇ ਕਿਹਾ ਕਿ ਭਾਜਪਾ ਉਮੀਦਵਾਰ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਹੋਇਆ ਜਿੱਤ ਪ੍ਰਾਪਤ ਕਰੇਗਾ | ਇਸ ਮੌਕੇ ਉਨ੍ਹਾਂ ਨਾਲ ਪਾਰਟੀ ਆਗੂ ਅਤੇ ਵਰਕਰ ਵੀ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਦਿੱਲੀ ਕਾਨਵੈਂਟ ਸਕੂਲ ਦੇ ਵਿਦਿਆਰਥੀਆਂ ਨੇ ਕੀਤੀ ਵੰਡਰਲੈਂਡ ਦੀ ਸੈਰ ਅਗਲੀ ਖ਼ਬਰ ਡਾ. ਸੈਫੂਦੀਨ ਕਿਚਲੂ ਪਬਲਿਕ ਸਕੂਲ ਵਿਚ ਸੈਮੀਨਾਰ ਕਰਵਾਇਆ
Ad Position 24