28-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-06-2025

ਦਿੱਲੀ ਕਾਨਵੈਂਟ ਸਕੂਲ ਦੇ ਵਿਦਿਆਰਥੀਆਂ ਨੇ ਕੀਤੀ ਵੰਡਰਲੈਂਡ ਦੀ ਸੈਰ

Ad Position 21
No active advertisement
ਅਜੀਤ ਡੈਸਕ 01-06-2025
ਫਤਿਹਗੜ੍ਹ ਪੰਜਤੂਰ, 31 ਮਈ (ਜਸਵਿੰਦਰ ਸਿੰਘ ਪੋਪਲੀ)-ਨਾਮਵਰ ਸੰਸਥਾ ਦਿੱਲੀ ਕਾਨਵੈਂਟ ਸਕੂਲ ਮੰਡੀ ਜਮਾਲ ਫਤਿਹਗੜ੍ਹ ਪੰਜਤੂਰ ਵਲੋਂ ਸਕੂਲ ਦੇ ਚੇਅਰਮੈਨ ਬਲਜੀਤ ਸਿੰਘ, ਪ੍ਰਧਾਨ ਬਲਵਿੰਦਰ ਸਿੰਘ, ਪਿ੍ੰਸੀਪਲ ਮੈਡਮ ਨਮਰਤਾ ਭੱਲਾ ਦੀ ਰਹਿਨੁਮਾਈ ਹੇਠ ਸਕੂਲ ਦੇ ਪਹਿਲੀ ਜਮਾਤ ਤੋਂ ਲੈ ਕੇ ਅੱਠਵੀਂ ਜਮਾਤ ਦੇ ਵਿਦਿਆਰਥੀਆਂ ਦੇ ਲਈ ਵੰਡਰਲੈਂਡ ਦਾ ਟੂਰ ਪ੍ਰੋਗਰਾਮ ਕਰਵਾਇਆ ਗਿਆ | ਜਿਸ ਦਾ ਮੁੱਖ ਮਕਸਦ ਬੱਚਿਆਂ ਦੇ ਮਨੋਰੰਜਨ ਅਤੇ ਉਨ੍ਹਾਂ ਦੇ ਜੀਵਨ ਦਾ ਬੌਧਿਕ ਵਿਕਾਸ ਕਰਾਉਣਾ ਸੀ | ਇਸ ਟੂਰ ਪ੍ਰੋਗਰਾਮ ਦੌਰਾਨ ਬੱਚਿਆਂ ਵਲੋਂ ਵੰਡਰਲੈਂਡ ਵਿਚ ਅਨੰਦ ਮਾਣਿਆ | ਇਸ ਤੋਂ ਬਿਨਾਂ ਬੱਚਿਆਂ ਨੇ ਡਿਸਕੋ ਵਿਚ ਗੀਤਾਂ ਦੇ ਮਾਧਿਅਮ ਨਾਲ ਡਾਂਸ ਕਰਕੇ ਖੂਬ ਮੌਜ ਮਸਤੀ ਕੀਤੀ | ਇਸ ਮੌਕੇ ਬੱਚਿਆਂ ਦੇ ਨਾਲ ਸਕੂਲ ਦੇ ਅਧਿਆਪਕ ਵੀ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਝੋਨੇ ਦੇ ਭਾਅ 'ਚ ਨਿਗੂਣਾ ਵਾਧਾ ਕਿਸਾਨਾਂ ਨਾਲ ਕੋਝਾ ਮਜ਼ਾਕ-ਬੀ.ਕੇ.ਯੂ. ਖੋਸਾ ਅਗਲੀ ਖ਼ਬਰ ਕੇਂਦਰੀ ਯੋਜਨਾਵਾਂ ਨੇ ਹਰ ਵਰਗ ਨੂੰ ਲਾਭ ਪਹੁੰਚਾਇਆ-ਦੀਪਕ ਤਲਵਾੜ <br/>
Ad Position 24