28-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-06-2025

ਝੋਨੇ ਦੇ ਭਾਅ 'ਚ ਨਿਗੂਣਾ ਵਾਧਾ ਕਿਸਾਨਾਂ ਨਾਲ ਕੋਝਾ ਮਜ਼ਾਕ-ਬੀ.ਕੇ.ਯੂ. ਖੋਸਾ

Ad Position 21
No active advertisement
ਅਜੀਤ ਡੈਸਕ 01-06-2025
ਬਾਘਾ ਪੁਰਾਣਾ, 31 ਮਈ (ਗੁਰਮੀਤ ਸਿੰਘ ਮਾਣੂੰਕੇ)-ਭਾਰਤੀ ਕਿਸਾਨ ਯੂਨੀਅਨ ਖੋਸਾ ਨੇ ਕੇਂਦਰ ਸਰਕਾਰ ਵਲੋਂ ਝੋਨੇ ਦੇ ਭਾਅ 'ਚ 69 ਰੁਪਏ ਪ੍ਰਤੀ ਕੁਇੰਟਲ ਕੀਤੇ ਨਿਗੂਣੇ ਵਾਧੇ ਦੀ ਸਖ਼ਤ ਨਿਖੇਧੀ ਕਰਦਿਆਂ ਕਿਹਾ ਕਿ ਕਿਸਾਨਾਂ ਦੀਆਂ ਫ਼ਸਲਾਂ ਦੇ ਭਾਅ ਸੂਚਕ ਅੰਕ ਨਾਲ ਜੋੜੇ ਜਾਣ | ਇਸ ਮੌਕੇ ਜਥੇਬੰਦੀ ਦੇ ਸੀਨੀਅਰ ਮੀਤ ਪ੍ਰਧਾਨ ਗੁਰਦਰਸ਼ਨ ਸਿੰਘ ਕਾਲੇਕੇ ਦੀ ਅਗਵਾਈ ਹੇਠ ਇਕੱਠੇ ਹੋਏ ਕਿਸਾਨਾਂ ਨੂੰ ਸੰਬੋਧਨ ਕਰਦੇ ਹੋਏ ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਨੂੰ ਚਾਹੀਦਾ ਹੈ ਕਿ 1966-67 ਦੇ ਸੂਚਕ ਅੰਕ ਨਾਲ ਜੋੜ ਕੇ ਫ਼ਸਲਾਂ ਦੇ ਭਾਅ ਦਿੱਤੇ ਜਾਣ | ਮਿਸਾਲ ਦੇ ਤੌਰ ਤੇ 1966-67 ਵਿਚ ਜਦੋਂ ਕਿਸਾਨਾਂ ਦੀ ਫ਼ਸਲ ਦਾ ਭਾਅ 60-62 ਰੁਪਏ ਸੀ | ਉਸ ਸਮੇਂ ਆਮ ਸਰਕਾਰੀ ਮੁਲਾਜ਼ਮ ਦੀ ਤਨਖ਼ਾਹ 55-56 ਰੁਪਏ ਪ੍ਰਤੀ ਮਹੀਨਾ ਸੀ ਪਰ ਅੱਜ ਸਰਕਾਰੀ ਮੁਲਾਜ਼ਮਾਂ ਦੀ ਤਨਖ਼ਾਹ ਨਾਲ ਫ਼ਸਲਾਂ ਦਾ ਭਾਅ ਨਾਲ ਕਿਤੇ ਵੀ ਮੇਲ ਨਹੀਂ ਖਾਂਦਾ, ਸਗੋਂ ਕੇਂਦਰ ਸਰਕਾਰ ਫ਼ਸਲਾਂ ਦੇ ਰੇਟ 'ਚ ਨਿਗੂਣਾ ਵਾਧਾ ਕਰਕੇ ਦੇਸ਼ ਦੀ ਕਿਰਸਾਨੀ ਨਾਲ ਮਖੌਲਾਂ ਕਰ ਰਹੀ ਹੈ | ਇਸ ਮੌਕੇ ਇਕੱਠੇ ਹੋਏ ਕਿਸਾਨਾਂ ਰੋਸ ਪ੍ਰਦਰਸ਼ਨ ਕਰਦਿਆਂ ਕੇਂਦਰ ਸਰਕਾਰ ਨੂੰ ਚੇਤਾਵਨੀ ਦਿੰਦਿਆਂ ਕਿਹਾ ਕਿ ਸਵਾਨੀਨਾਥ ਕਮਿਸ਼ਨ ਦੀ ਰਿਪੋਰਟ ਤੁਰੰਤ ਲਾਗੂ ਕਰਕੇ ਕਿਸਾਨਾਂ ਨੂੰ ਉਸੇ ਅਧਾਰ 'ਤੇ ਫ਼ਸਲਾਂ ਦੇ ਭਾਅ ਦਿੱਤੇ ਜਾਣ | ਇਸ ਮੌਕੇ ਜ਼ਿਲ੍ਹਾ ਪ੍ਰਧਾਨ ਸੁਖਮੰਦਰ ਸਿੰਘ ਉਗੋਕੇ, ਬਲਾਕ ਪ੍ਰਧਾਨ ਸੁਰਜੀਤ ਸਿੰਘ ਵਿਰਕ, ਬਲਾਕ ਮੀਤ ਪ੍ਰਧਾਨ ਗੁਰਤੇਜ ਸਿੰਘ ਰਹਿਲ, ਬਲਾਕ ਸਕੱਤਰ ਲਖਵੀਰ ਸਿੰਘ ਕੋਮਲ, ਗੁਰਦੀਪ ਸਿੰਘ ਚੰਨੂਵਾਲਾ, ਦਰਸ਼ਨ ਸਿੰਘ ਉਗੋਕੇ, ਗੁਰਪ੍ਰੀਤ ਸਿੰਘ ਸਮਾਧ ਭਾਈ,ਕਰਮ ਸਿੰਘ ਸੇਖਾਂ, ਤਾਰ ਸਿੰਘ ਸਿੱਧੂ, ਕਰਮਜੀਤ ਸਿੰਘ ਘੋਲੀਆ, ਪਲਵਿੰਦਰ ਸਿੰਘ ਸੁਖਾਨੰਦ ਆਦਿ ਵੀ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਕੈਂਬਰਿਜ ਸਕੂਲ ਵਿਖੇ ਸਕੂਲ ਦੇ ਹੈੱਡ ਬੁਆਏ ਤੇ ਹੈੱਡ ਗਰਲ ਦੀ ਚੋਣ ਅਗਲੀ ਖ਼ਬਰ ਦਿੱਲੀ ਕਾਨਵੈਂਟ ਸਕੂਲ ਦੇ ਵਿਦਿਆਰਥੀਆਂ ਨੇ ਕੀਤੀ ਵੰਡਰਲੈਂਡ ਦੀ ਸੈਰ
Ad Position 24