28-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-06-2025

ਕੈਂਬਰਿਜ ਸਕੂਲ ਵਿਖੇ ਸਕੂਲ ਦੇ ਹੈੱਡ ਬੁਆਏ ਤੇ ਹੈੱਡ ਗਰਲ ਦੀ ਚੋਣ

Ad Position 21
No active advertisement
ਅਜੀਤ ਡੈਸਕ 01-06-2025
ਮੋਗਾ, 31 ਮਈ (ਸੁਰਿੰਦਰਪਾਲ ਸਿੰਘ)-ਕੈਂਬਰਿਜ ਇੰਟਰਨੈਸ਼ਨਲ ਸਕੂਲ ਵਿਖੇ ਪਿ੍ੰਸੀਪਲ ਸਤਵਿੰਦਰ ਕੌਰ ਅਤੇ ਵਾਈਸ ਪਿ੍ੰਸੀਪਲ ਅਮਨਦੀਪ ਗਿਰਧਰ ਦੇ ਦਿਸ਼ਾ-ਨਿਰਦੇਸ਼ਾਂ ਹੇਠ ਵਿਦਿਆਰਥੀਆਂ ਨੂੰ ਚੋਣਾਂ ਵਿਚ ਹਿੱਸਾ ਲੈਣ ਲਈ ਅਤੇ ਵੋਟ ਦੀ ਮਹੱਤਤਾ ਦੱਸਣ ਦੇ ਉਦੇਸ਼ ਨਾਲ ਲੋਕਤੰਤਰੀ ਪ੍ਰਣਾਲੀ ਦੇ ਅਨੁਸਾਰ ਸਕੂਲ ਵਿਚ ਮਤਦਾਨ ਕਰਵਾਇਆ ਗਿਆ, ਜਿਸ ਦੇ ਅੰਤਰਗਤ ਸਕੂਲ ਦੇ ਹੈੱਡ ਬੁਆਏ ਅਤੇ ਹੈੱਡ ਗਰਲ ਦੇ ਲਈ ਚੋਣਾਂ ਕਰਵਾਈਆਂ ਗਈਆਂ | ਸਕੂਲ ਦੇ 13 ਉਮੀਦਵਾਰਾਂ ਨੇ ਆਪਣੇ ਨਾਮਜ਼ਦਗੀ ਪੱਤਰ ਬੀ.ਐਲ.ਓ. ਅਫ਼ਸਰ ਕੋਲ ਜਮ੍ਹਾ ਕਰਵਾਏ | ਬੀ.ਐਲ.ਓ. ਅਫ਼ਸਰ ਨੇ ਪੱਤਰ ਜਾਂਚ ਕਰ ਕੇ ਅੱਗੇ ਈ.ਆਰ.ਓ. ਅਫ਼ਸਰ ਕੋਲ ਜਮ੍ਹਾ ਕਰਵਾਏ | ਨਾਮਜ਼ਦ ਵਿਦਿਆਰਥੀਆਂ ਨੇ ਆਪਣਾ ਆਪਣਾ ਚੋਣ ਮੈਨੀਫੈਸਟੋ ਤਿਆਰ ਕੀਤਾ ਅਤੇ ਵਿਦਿਆਰਥੀਆਂ ਤੇ ਅਧਿਆਪਕਾਂ ਨੂੰ ਆਪਣਾ ਚੋਣ ਮੈਨੀਫੈਸਟੋ ਦੱਸਦੇ ਹੋਏ ਵੋਟ ਪਾਉਣ ਦੀ ਅਪੀਲ ਕੀਤੀ | ਸਾਰੇ ਅਧਿਆਪਕਾਂ ਅਤੇ ਵਿਦਿਆਰਥੀਆਂ ਨੇ ਪ੍ਰਜਾਈਡਿੰਗ ਅਫ਼ਸਰ ਨੂੰ ਆਪਣੇ ਪਛਾਣ ਪੱਤਰ ਦਿਖਾ ਕੇ ਅਤੇ ਸਿਆਹੀ ਲਗਵਾ ਕੇ ਆਪਣੇ-ਆਪਣੇ ਪਸੰਦੀਦਾ ਉਮੀਦਵਾਰ ਨੂੰ ਆਪਣੀ ਵੋਟ ਪਾਈ | ਸਕੂਲ ਦੇ ਐਕਟੀਵਿਟੀ ਕੋਆਰਡੀਨੇਟਰ ਜਸਪ੍ਰੀਤ ਕੌਰ ਅਤੇ ਵਾਈਸ ਪਿ੍ੰਸੀਪਲ ਅਮਨਦੀਪ ਗਿਰਧਰ ਦੀ ਅਗਵਾਈ ਵਿਚ ਪੂਰੇ ਸ਼ਾਂਤਮਈ ਢੰਗ ਨਾਲ ਚੋਣ ਪ੍ਰਣਾਲੀ ਨੇਪਰੇ ਚੜ੍ਹੀ | ਪਿ੍ੰਸੀਪਲ ਸਤਵਿੰਦਰ ਕੌਰ ਨੇ ਜਾਣਕਾਰੀ ਦੱਸਦੇ ਹੋਏ ਕਿਹਾ ਕਿ ਵਿਦਿਆਰਥੀਆਂ ਨੂੰ ਲੋਕਤੰਤਰ 'ਚ ਵੋਟ ਦਾ ਮਹੱਤਵ ਦੱਸਣ ਲਈ ਇਹ ਪ੍ਰੋਗਰਾਮ ਉਲੀਕਿਆ ਗਿਆ ਸੀ | ਵੋਟਾਂ ਦੀ ਗਿਣਤੀ ਕਰ ਕੇ ਪਿ੍ੰਸੀਪਲ ਸਤਵਿੰਦਰ ਕੌਰ ਦੁਆਰਾ ਗਿਆਰ੍ਹਵੀਂ ਜਮਾਤ ਦੇ ਸ਼ਿਵਰਾਜ ਸਿੰਘ ਨੂੰ ਹੈੱਡ ਬੁਆਏ ਅਤੇ ਗਿਆਰ੍ਹਵੀਂ ਜਮਾਤ ਦੀ ਵਿਦਿਆਰਥਣ ਡੇਜ਼ੀ ਨੂੰ ਹੈੱਡ ਗਰਲ ਐਲਾਨਿਆ ਗਿਆ |
Ad Position 22
No active advertisement
ਪਿਛਲੀ ਖ਼ਬਰ ਬੀ.ਐੱਡ. ਕਾਲਜ ਢੁੱਡੀਕੇ ਵਿਖੇ ਹੈਲਪ ਡੈਕਸ ਦੀ ਸ਼ੁਰੂਆਤ ਅਗਲੀ ਖ਼ਬਰ ਝੋਨੇ ਦੇ ਭਾਅ 'ਚ ਨਿਗੂਣਾ ਵਾਧਾ ਕਿਸਾਨਾਂ ਨਾਲ ਕੋਝਾ ਮਜ਼ਾਕ-ਬੀ.ਕੇ.ਯੂ. ਖੋਸਾ
Ad Position 24