18-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-06-2025

ਲੁੱਟ-ਖੋਹ ਤੇ ਚੋਰੀ ਦੀਆਂ ਵਾਰਦਾਤਾਂ ਕਰਨ ਵਾਲੇ ਗਰੋਹ ਦੇ 3 ਮੈਂਬਰ ਹਥਿਆਰਾਂ ਸਮੇਤ ਕਾਬੂ

Ad Position 21
No active advertisement
ਅਜੀਤ ਡੈਸਕ 02-06-2025
ਫ਼ਰੀਦਕੋਟ, 1 ਜੂਨ (ਜਸਵੰਤ ਸਿੰਘ ਪੁਰਬਾ)- ਚੌਕੀ ਬਰਗਾੜੀ ਪੁਲਿਸ ਨੇ ਮਾਰੂ ਹਥਿਆਰਾਂ ਨਾਲ ਲੈਸ ਹੋ ਕੇ ਸੁੰਨਸਾਨ ਰਾਹਾਂ 'ਤੇ ਰਾਹਗੀਰਾਂ ਪਾਸੋਂ ਲੁੱਟ ਖੋਹ ਅਤੇ ਚੋਰੀ ਕਰਨ ਦੀਆਂ ਵਾਰਦਾਤਾਂ ਵਿਚ ਸ਼ਾਮਿਲ ਗਰੋਹ ਦੇ 3 ਮੈਂਬਰਾਂ ਨੂੰ ਕਾਬੂ ਕਰਨ ਦਾ ਦਾਅਵਾ ਕੀਤਾ ਹੈ | ਸਹਾਇਕ ਥਾਣੇਦਾਰ ਜਸਵਿੰਦਰ ਸਿੰਘ ਇੰਚਾਰਜ ਚੌਕੀ ਬਰਗਾੜੀ ਪੁਲਿਸ ਪਾਰਟੀ ਸਮੇਤ ਗਸ਼ਤ ਅਤੇ ਸ਼ੱਕੀ ਵਿਅਕਤੀਆਂ ਦੀ ਚੈਕਿੰਗ ਦੇ ਸਬੰਧ 'ਚ ਪੁਰਾਣੀ ਪੁਲਿਸ ਚੌਂਕੀ ਬਰਗਾੜੀ ਮੌਜੂਦ ਸੀ ਤਾਂ ਉਨ੍ਹਾਂ ਨੂੰ ਇਤਲਾਹ ਮਿਲੀ ਕਿ ਇਕ ਗਰੋਹ ਦੇ 5 ਮੈਂਬਰ ਜੋ ਲੁੱਟਾਂ ਖੋਹਾਂ ਅਤੇ ਚੋਰੀ ਦੀਆਂ ਵਾਰਦਾਤਾਂ ਕਰਨ ਦੇ ਆਦੀ ਹਨ ਤੇ ਅੱਜ ਵੀ ਲੁੱਟ ਖੋਹ ਦੀ ਵਾਰਦਾਤ ਕਰਨ ਦੀ ਤਾਕ 'ਚ ਮਾਰੂ ਹਥਿਆਰਾਂ ਸਮੇਤ ਬਰਗਾੜੀ ਰਣ ਸਿੰਘ ਵਾਲਾ ਰੋਡ ਪੁਲ ਸੂਆ ਪਾਸ ਬੈਠੇ ਹਨ | ਜਿਸ 'ਤੇ ਤੁਰੰਤ ਕਾਰਵਾਈ ਕਰਦੇ ਹੋਏ ਥਾਣਾ ਬਾਜਾਖਾਨਾ ਵਿਚ 5 ਦੋਸ਼ੀਆਂ ਖ਼ਿਲਾਫ਼ ਮੁਕੱਦਮਾ ਨੰਬਰ 53 ਮਿਤੀ 30.05.2025 ਅਧੀਨ ਧਾਰਾ 112/303(2) ਬੀ.ਐਨ.ਐਸ ਦਰਜ ਰਜਿਸਟਰ ਕੀਤਾ ਗਿਆ ਅਤੇ ਦੋਸ਼ੀਆਂ ਨੂੰ ਗਿ੍ਫ਼ਤਾਰ ਕਰਨ ਲਈ ਪੁਲਿਸ ਪਾਰਟੀ ਸਮੇਤ ਛਾਪੇਮਾਰੀ ਕੀਤੀ ਗਈ | ਜਿਸ ਦੌਰਾਨ ਇਸ ਗਰੋਹ ਵਿਚ ਸ਼ਾਮਿਲ ਡੀ.ਸੀ ਸਿੰਘ, ਸਾਹਿਲ ਸਿੰਘ ਅਤੇ ਗਗਨਦੀਪ ਸਿੰਘ ਉਰਫ਼ ਮੋਟੰੂ ਨੂੰ ਗਿ੍ਫ਼ਤਾਰ ਕੀਤਾ ਗਿਆ | ਗਿ੍ਫ਼ਤਾਰ ਦੋਸ਼ੀਆਂ ਪਾਸੋਂ 1 ਕੁਹਾੜੀ, 1 ਕਹੀ ਦਾ ਦਸਤਾ ਅਤੇ 1 ਲੋਹੇ ਦੀ ਰਾਡ ਬਰਾਮਦ ਕੀਤੀ ਗਈ ਹੈ | ਇਨ੍ਹਾਂ ਦੇ 2 ਹੋਰ ਸਾਥੀ ਹਨੇਰੇ ਦਾ ਫ਼ਾਇਦਾ ਉਠਾ ਕੇ ਮੌਕੇ ਤੋਂ ਫ਼ਰਾਰ ਹੋ ਗਏ | ਜਿਨ੍ਹਾਂ ਦੀ ਭਾਲ ਜਾਰੀ ਹੈ ਅਤੇ ਉਨ੍ਹਾਂ ਨੂੰ ਵੀ ਜਲਦ ਹੀ ਗਿ੍ਫ਼ਤਾਰ ਕਰ ਲਿਆ ਜਾਵੇਗਾ | ਮੁਢਲੀ ਤਫ਼ਤੀਸ਼ ਦੌਰਾਨ ਇਹ ਸਾਹਮਣੇ ਆਇਆ ਹੈ ਕਿ ਇਹ ਗਰੋਹ ਫ਼ਰੀਦਕੋਟ, ਬਰਨਾਲਾ, ਮਾਨਸਾ, ਕੋਟਕਪੂਰਾ ਤੇ ਜੈਤੋ ਦੇ ਇਲਾਕੇ 'ਚ ਸਰਗਰਮ ਸੀ | ਇਸ ਤੋਂ ਇਲਾਵਾ ਮੁਲਜ਼ਮ ਚੋਰੀ ਜਾਂ ਲੁੱਟ ਦਾ ਸਾਮਾਨ ਕਿੱਥੇ ਵੇਚਦੇ ਸਨ, ਇਸ ਦੀ ਵੀ ਜਾਂਚ ਕੀਤੀ ਜਾ ਰਹੀ ਹੈ |
Ad Position 22
No active advertisement
ਪਿਛਲੀ ਖ਼ਬਰ ਆਟਾ ਮਿੱਲ 'ਚੋਂ 46 ਬੋਰੀਆਂ ਕਣਕ ਚੋਰੀ ਅਗਲੀ ਖ਼ਬਰ ਸਿੱਖ ਜਥੇਬੰਦੀਆਂ ਵਲੋਂ ਬੇਅਦਬੀ ਕਾਂਡ 'ਚ ਇਨਸਾਫ਼ ਨਾ ਮਿਲਣ ਦੇ ਰੋਸ ਵਜੋਂ ਪ੍ਰਦਰਸ਼ਨ
Ad Position 24