18-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-06-2025

ਸੁਖਦੇਵ ਰਾਏ ਮਿੱਤਲ ਨੇ ਬਲਾਕ ਜੈਤੋ ਦੇ 12 ਪ੍ਰਾਇਮਰੀ ਸਕੂਲਾਂ ਨੂੰ ਭੇਟ ਕੀਤੀ ਰਾਸ਼ੀ

Ad Position 21
No active advertisement
ਅਜੀਤ ਡੈਸਕ 02-06-2025
ਜੈਤੋ, 1 ਜੂਨ (ਗੁਰਚਰਨ ਸਿੰਘ ਗਾਬੜੀਆ)-ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਟਡ (ਪੀ.ਐਸ.ਪੀ.ਸੀ.ਐਲ) ਦੇ ਸੇਵਾ ਮੁਕਤ ਮੁਲਾਜ਼ਮ ਸੁਖਦੇਵ ਰਾਏ ਮਿੱਤਲ (ਸਬ-ਡਵੀਜਨ ਬਠਿੰਡਾ-1) ਨੇ ਜੈਤੋ ਬਲਾਕ ਦੇ 12 ਪ੍ਰਾਇਮਰੀ ਸਕੂਲਾਂ ਦੇ ਮੁਖੀਆਂ ਨੂੰ 2100 ਰੁਪਏ ਪ੍ਰਤੀ ਸਕੂਲ ਦੇ ਹਿਸਾਬ ਨਾਲ 25200 ਰੁਪਏ ਭੇਟ ਕੀਤੇ | ਸਮਾਜ ਸੇਵੀ ਮਹਿੰਦਰ ਸਿੰਘ ਭਰੀ ਤੇ ਜਸਵੰਤ ਸਿੰਘ ਨੇ ਦੱਸਿਆ ਕਿ ਸੁਖਦੇਵ ਰਾਏ ਮਿੱਤਲ ਨੇ ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਟਿਡ ਵਿਚ ਕਰੀਬ 37 ਸਾਲ ਦੀਆਂ ਸੇਵਾਵਾਂ ਇਮਾਨਦਾਰੀ ਨਾਲ ਨਿਭਾਉਣ ਉਪਰੰਤ ਬੀਤੇ 29 ਮਈ 2025 ਨੂੰ ਕਮਰਸ਼ੀਅਲ-1 ਸਬ ਡਵੀਜਨ ਬਠਿੰਡਾ ਤੋਂ ਸੇਵਾ ਮੁਕਤ ਹੋਣ ਉਪਰੰਤ ਸ੍ਰੀ ਮਿੱਤਲ ਨੇ ਜੈਤੋ ਬਲਾਕ ਦੇ 12 ਪ੍ਰਾਇਮਰੀ ਸਕੂਲਾਂ ਦੇ ਮੁਖੀਆਂ ਨੂੰ ਉਕਤ ਰਾਸ਼ੀ ਭੇਟ ਕਰਨ 'ਤੇ ਇਨ੍ਹਾਂ ਸਕੂਲਾਂ ਦੇ ਮੁਖੀਆਂ ਨੇ ਉਨ੍ਹਾਂ ਦਾ ਵਿਸ਼ੇਸ਼ ਤੌਰ 'ਤੇ ਧੰਨਵਾਦ ਕੀਤਾ | ਇਸ ਮੌਕੇ ਸੁਖਦੇਵ ਰਾਏ ਮਿੱਤਲ ਨੇ ਦੱਸਿਆ ਕਿ ਰਹਿੰਦੇ ਪ੍ਰਾਇਮਰੀ ਸਕੂਲਾਂ ਨੂੰ ਵੀ 2100-2100 ਰੁਪਏ ਦਿੱਤੇ ਜਾਣਗੇ ਕਿਉਂਕਿ ਅੱਜ ਤੋਂ ਸਕੂਲਾਂ ਵਿਚ ਛੁੱਟੀਆਂ ਹੋ ਗਈਆਂ ਹਨ ਤੇ ਸਕੂਲ ਲੱਗਣ 'ਤੇ ਉਕਤ ਕਾਰਜ ਮੁੜ ਸ਼ੁਰੂ ਕੀਤਾ ਜਾਵੇਗਾ | ਇਸ ਮੌਕੇ ਸਿੱਖਿਆ ਵਿਭਾਗ 'ਚੋਂ ਸੇਵਾ ਮੁਕਤ ਅੰਗਰੇਜ ਸਿੰਘ, ਆਮ ਆਦਮੀ ਪਾਰਟੀ ਬਲਾਕ ਜੈਤੋ ਦੇ ਪ੍ਰਧਾਨ ਜਸਵੰਤ ਸਿੰਘ ਅਤੇ ਭਿ੍ਸ਼ਟਾਚਾਰ ਵਿਰੁੱਧ ਸੰਘਰਸ਼ ਕਰ ਰਹੇ ਇਨਕਲਾਬੀ ਗਰੁੱਪ ਦੇ ਆਗੂ ਮਹਿੰਦਰ ਸਿੰਘ ਭਰੀ ਤੇ ਵੱਖ-ਵੱਖ ਸਕੂਲਾਂ ਦੇ ਅਧਿਆਪਕ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਸ੍ਰੀ ਗੁਰੂ ਹਰਿਕਿ੍ਸ਼ਨ ਪਬਲਿਕ ਸਕੂਲ 'ਚ ਛਬੀਲ ਲਗਾਈ ਅਗਲੀ ਖ਼ਬਰ ਗੁਰਚਰਨ ਕੌਰ ਢਿੱਲੋਂ ਦੇ ਦਿਹਾਂਤ 'ਤੇ ਦੁੱਖ ਦਾ ਪ੍ਰਗਟਾਵਾ
Ad Position 24