18-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-06-2025

ਸ੍ਰੀ ਗੁਰੂ ਹਰਿਕਿ੍ਸ਼ਨ ਪਬਲਿਕ ਸਕੂਲ 'ਚ ਛਬੀਲ ਲਗਾਈ

Ad Position 21
No active advertisement
ਅਜੀਤ ਡੈਸਕ 02-06-2025
ਫ਼ਰੀਦਕੋਟ, 1 ਜੂਨ (ਜਸਵੰਤ ਸਿੰਘ ਪੁਰਬਾ)-ਸ੍ਰੀ ਗੁਰੂ ਹਰਿਕਿ੍ਸ਼ਨ ਪਬਲਿਕ ਸਕੂਲ ਗੋਲੇਵਾਲਾ ਵਿਖੇ ਅਧਿਆਪਕ ਮਾਪੇ ਮਿਲਣੀ ਕਰਵਾਈ ਗਈ | ਜਿਸ ਦੌਰਾਨ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਵਿਦਿਆਰਥੀਆਂ ਅਤੇ ਸਮੂਹ ਸਕੂਲ ਪ੍ਰਬੰਧਕ ਕਮੇਟੀ ਤੇ ਸਟਾਫ਼ ਵਲੋਂ ਠੰਢੇ ਅਤੇ ਮਿੱਠੇ ਜਲ ਦੀ ਛਬੀਲ ਲਗਾਈ ਗਈ | ਇਹ ਉਪਰਾਲਾ ਸਕੂਲ ਵਲੋਂ ਸੇਵਾ ਭਾਵ ਅਤੇ ਮਨੁੱਖਤਾ ਦੀ ਸਿਖਲਾਈ ਦੇ ਤਹਿਤ ਕੀਤਾ ਗਿਆ | ਵਿਦਿਆਰਥੀਆਂ ਨੇ ਖੁਦ ਛਬੀਲ ਦੀ ਸੇਵਾ ਕਰਦੇ ਹੋਏ ਸੰਗਤ ਨੂੰ ਮਿੱਠਾ ਜਲ ਛਕਾਇਆ ਅਤੇ ਮਾਤਾ-ਪਿਤਾ ਦਾ ਸਵਾਗਤ ਕੀਤਾ | ਇਸ ਮੌਕੇ ਮਾਤਾ-ਪਿਤਾ ਨੇ ਵੀ ਸਕੂਲ ਦੀ ਇਸ ਸੋਚ ਅਤੇ ਵਿਦਿਆਰਥੀਆਂ ਦੀ ਭਾਗੀਦਾਰੀ ਦੀ ਬਹੁਤ ਤਾਰੀਫ਼ ਕੀਤੀ | ਵਾਈਸ ਪਿ੍ੰਸੀਪਲ ਪੂਨਮ ਗੋਇਲ ਨੇ ਕਿਹਾ ਕਿ ਸਿੱਖਿਆ ਦੇ ਨਾਲ-ਨਾਲ ਵਿਦਿਆਰਥੀਆਂ ਨੂੰ ਸੇਵਾ, ਸੰਸਕਾਰ ਅਤੇ ਭਾਈਚਾਰੇ ਦੀ ਅਹਿਮੀਅਤ ਸਮਝਾਉਣਾ ਵੀ ਸਾਡਾ ਮਕਸਦ ਹੈ | ਇਨ੍ਹਾਂ ਗਤੀਵਿਧੀਆਂ ਰਾਹੀਂ ਬੱਚਿਆਂ ਵਿਚ ਨੈਤਿਕ ਮੁੱਲ ਵਧਦੇ ਹਨ | ਚੇਅਰਮੈਨ ਗੁਰਚਰਨ ਸਿੰਘ, ਵਾਈਸ ਚੇਅਰਪਰਸਨ ਕੁਸ਼ਵੰਤ ਕੌਰ ਅਤੇ ਡਾਇਰੈਕਟਰ ਕਿਰਨਜੋਤ ਕੌਰ ਨੇ ਕਿਹਾ ਕਿ ਇਹ ਛਬੀਲ ਗੁਰੂ ਸਾਹਿਬ ਦੀ ਬੇਮਿਸਾਲ ਕੁਰਬਾਨੀ ਅਤੇ ਉਨ੍ਹਾਂ ਦੀਆਂ ਸਿੱਖਿਆਵਾਂ, ਸੇਵਾ, ਧੀਰਜ ਅਤੇ ਪਰਉਪਕਾਰ ਦੀ ਭਾਵਨਾ ਨੂੰ ਯਾਦ ਕਰਦਿਆਂ ਲਗਾਈ ਗਈ ਹੈ |
Ad Position 22
No active advertisement
ਪਿਛਲੀ ਖ਼ਬਰ ਸੁਰਜੀਤ ਸਿੰਘ ਢਿੱਲੋਂ ਨਮਿਤ ਸ਼ਰਧਾਂਜਲੀ ਸਮਾਗਮ ਹੋਇਆ ਅਗਲੀ ਖ਼ਬਰ ਸੁਖਦੇਵ ਰਾਏ ਮਿੱਤਲ ਨੇ ਬਲਾਕ ਜੈਤੋ ਦੇ 12 ਪ੍ਰਾਇਮਰੀ ਸਕੂਲਾਂ ਨੂੰ ਭੇਟ ਕੀਤੀ ਰਾਸ਼ੀ
Ad Position 24