19-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-06-2025

ਪੁਜ਼ੀਸ਼ਨਾਂ ਪ੍ਰਾਪਤ ਕਰਨ ਵਾਲੇ ਵਿਦਿਆਰਥੀ ਸਨਮਾਨਿਤ

Ad Position 21
No active advertisement
ਅਜੀਤ ਡੈਸਕ 02-06-2025

ਬਾਜਾਖਾਨਾ, 1 ਜੂਨ (ਜੀਵਨ ਗਰਗ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਝੱਖੜਵਾਲਾ ਵਿਖੇ ਬੋਰਡ ਦੀਆਂ ਪ੍ਰੀਖਿਆਵਾਂ ਅੰਦਰ ਚੰਗੀ ਕਾਰਗੁਜਾਰੀ ਦਿਖਾਉਣ ਵਾਲੇ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਗਿਆ | ਸਮਾਗਮ ਦੇ ਮੁੱਖ ਮਹਿਮਾਨ ਪ੍ਰਸਿੱਧ ਦਾਨੀ ਪਿ੍ਤਪਾਲ ਸਿੰਘ ਲਾਲੀ ਬਰਾੜ ਸਾਬਕਾ ਸਰਪੰਚ ਸਨ | ਉਨ੍ਹਾਂ ਸਕੂਲ ਦੇ ਵਿਦਿਆਰਥੀਆਂ ਨੂੰ ਜੀਵਨ 'ਚ ਕਾਮਯਾਬ ਬਣਨ ਲਈ ਹਮੇਸ਼ਾ ਸਖ਼ਤ ਮਿਹਨਤ ਕਰਨ ਲਈ ਪ੍ਰੇਰਿਤ ਕੀਤਾ | ਜਦਕਿ ਵਿਸ਼ੇਸ਼ ਮਹਿਮਾਨ ਕੰਵਲਜੀਤ ਕੌਰ ਸਨ | ਸਕੂਲ ਦੇ ਕਾਰਜਕਾਰੀ ਪਿ੍ੰਸੀਪਲ ਜਸਵਿੰਦਰ ਪਾਲ ਸਿੰਘ ਮਿੰਟੂ ਨੇ ਦੱਸਿਆ ਪਿ੍ਤਪਾਲ ਸਿੰਘ ਲਾਲੀ ਹਰ ਸਾਲ ਆਪਣੇ ਪਿਤਾ ਹਰਭਗਵਾਨ ਸਿੰਘ ਝੱਖੜਵਾਲਾ ਸਾਬਕਾ ਵਿਧਾਇਕ ਦੀ ਯਾਦ 'ਚ ਵਿਦਿਆਰਥੀਆਂ ਨੂੰ ਨਕਦ ਰਾਸ਼ੀ ਤੇ ਯਾਦਗਾਰੀ ਚਿੰਨ ਦੇ ਕੇ ਸਨਮਾਨਿਤ ਕਰਦੇ ਹਨ | ਇਸ ਵਾਰ ਵੀ 8ਵੀਂ, 10ਵੀਂ ਤੇ ਬਾਰ੍ਹਵੀਂ ਜਮਾਤਾਂ 'ਚੋਂ ਪਹਿਲੇ ਤਿੰਨ ਸਥਾਨ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਨੂੰ ਕ੍ਰਮਵਾਰ 1500, 1000 ਅਤੇ 700 ਰੁਪਏ ਤੇ ਯਾਦਗਾਰੀ ਚਿੰਨ ਦੇ ਕੇ ਸਨਮਾਨਿਤ ਕੀਤਾ | ਸਕੂਲ ਦੇ ਸੇਵਾ ਮੁਕਤ ਅਧਿਆਪਕਾ ਕੰਵਲਜੀਤ ਕੌਰ ਨੇ ਵੀ ਦਸਵੀਂ ਸ਼੍ਰੇਣੀ ਦੇ ਵਿਦਿਆਰਥੀਆਂ ਨੂੰ ਨਕਦ ਰਾਸ਼ੀ ਪ੍ਰਦਾਨ ਕੀਤੀ | ਅਧਿਅਪਕਾ ਲਖਵਿੰਦਰ ਕੌਰ ਨੇ ਸਭ ਦਾ ਧੰਨਵਾਦ ਕੀਤਾ | ਇਸ ਮੌਕੇ ਗੁਰਪ੍ਰੀਤ ਕੌਰ, ਦੀਵਾਨ ਚੰਦ, ਜਤਿੰਦਰ ਕੌਰ, ਰੁਪਿੰਦਰ ਕੌਰ, ਰੇਨੂੰ ਬਾਲਾ, ਦਰਸ਼ਨ ਵਰਮਾ, ਹਰਦੀਪ ਸਿੰਘ, ਸੌਰਭ, ਸੁਖਵਿੰਦਰ ਕੌਰ, ਊਸ਼ਾ ਰਾਣੀ, ਗੁਰਮੀਤ ਸਿੰਘ, ਤਰਸੇਮ ਸਿੰਘ, ਜਸਮੇਲ ਸਿੰਘ ਆਦਿ ਵੀ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਰਿਸ਼ੀ ਮਾਡਲ ਸਕੂਲ 'ਚ ਅੰਤਰ ਹਾਊਸ ਸਾਇੰਸ ਪ੍ਰਸ਼ਨੋਤਰੀ ਮੁਕਾਬਲੇ ਕਰਵਾਏ ਅਗਲੀ ਖ਼ਬਰ ਸੁਰਜੀਤ ਸਿੰਘ ਢਿੱਲੋਂ ਨਮਿਤ ਸ਼ਰਧਾਂਜਲੀ ਸਮਾਗਮ ਹੋਇਆ
Ad Position 24