19-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-06-2025

ਰਿਸ਼ੀ ਮਾਡਲ ਸਕੂਲ 'ਚ ਅੰਤਰ ਹਾਊਸ ਸਾਇੰਸ ਪ੍ਰਸ਼ਨੋਤਰੀ ਮੁਕਾਬਲੇ ਕਰਵਾਏ

Ad Position 21
No active advertisement
ਅਜੀਤ ਡੈਸਕ 02-06-2025
ਪੰਜਗਰਾੲੀਂ ਕਲਾਂ, 1 ਜੂਨ (ਸੁਖਮੰਦਰ ਸਿੰਘ ਬਰਾੜ)-ਵਿਦਿਆਰਥੀਆਂ ਅੰਦਰ ਮੁਕਾਬਲੇ ਦੀ ਭਾਵਨਾ ਪੈਦਾ ਕਰਨ ਅਤੇ ਵਿਗਿਆਨਕ ਸੋਚ ਨੂੰ ਪ੍ਰਫੁੱਲਿਤ ਕਰਨ ਦੇ ਉਦੇਸ਼ ਨਾਲ ਸਥਾਨਕ ਰਿਸ਼ੀ ਮਾਡਲ ਸਕੂਲ ਵਿਖੇ ਅੰਤਰ ਹਾਊਸ ਸਾਇੰਸ ਪ੍ਰਸ਼ਨੋਤਰੀ ਮੁਕਾਬਲੇ ਕਰਵਾਏ ਗਏ | ਸਮਾਗਮ ਦੀ ਪ੍ਰਧਾਨਗੀ ਸਕੂਲ ਦੀ ਚੇਅਰਪਰਸਨ ਸ਼ਿੰਦਰਪਾਲ ਕੌਰ ਚਹਿਲ ਅਤੇ ਪਿ੍ੰਸੀਪਲ ਗਗਨਦੀਪ ਸਿੰਘ ਨੇ ਕੀਤੀ | ਇਨ੍ਹਾਂ ਮੁਕਾਬਲਿਆਂ ਵਿਚ ਸਕੂਲ ਦੇ ਸੁਨੀਤਾ ਵਿਲੀਅਮ ਹਾਊਸ, ਕਲਪਨਾ ਚਾਵਲਾ ਹਾਊਸ, ਡਾ. ਏ.ਜੇ. ਅਬਦੁਲ ਕਲਾਮ ਹਾਊਸ ਅਤੇ ਡਾ. ਹਰਗੋਬਿੰਦ ਖੁਰਾਣਾ ਹਾਊਸ ਦੇ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਭਾਗ ਲਿਆ | ਇਨ੍ਹਾਂ ਮੁਕਾਬਲਿਆਂ 'ਚ ਸਾਇੰਸ ਅਧਿਆਪਕਾ ਸ਼ਰਧਾ ਆਹੂਜਾ ਅਤੇ ਆਸ਼ਮਾ ਚਾਵਲਾ ਨੇ ਜੱਜ, ਸੁਖਮੰਦਰ ਸਿੰਘ ਬਰਾੜ ਨੇ ਪ੍ਰਸ਼ਨੋਤਰੀ ਮਾਸਟਰ ਅਤੇ ਭੁਪਿੰਦਰਪਾਲ ਕੌਰ ਨੇ ਟਾਈਮ ਕੀਪਰ ਦੀ ਭੂਮਿਕਾ ਨਿਭਾਈ | ਇਨ੍ਹਾਂ ਮੁਕਾਬਲਿਆਂ 'ਚ ਸਨੀਤਾ ਵਿਲੀਅਮ ਹਾਊਸ ਅਤੇ ਕਲਪਨਾ ਚਾਵਲਾ ਹਾਊਸ ਦੇ ਪ੍ਰਤੀਯੋਗੀਆਂ ਨੇ 100-100 ਅੰਕ ਹਾਸਿਲ ਕਰਕੇ ਪਹਿਲਾ, ਡਾ.ਏ.ਪੀ.ਜੇ.ਅਬਦੁਲ ਕਲਾਮ ਹਾਊਸ ਨੇ 50 ਅੰਕ ਲੈ ਕੇ ਦੂਜਾ ਅਤੇ ਡਾ. ਹਰਗੋਬਿੰਦ ਖੁਰਾਣਾ ਹਾਊਸ ਨੇ 45 ਅੰਕ ਲੈ ਕੇ ਤੀਜਾ ਸਥਾਨ ਹਾਸਿਲ ਕੀਤਾ | ਮੁਕਾਬਲੇ ਦੇ ਅਖ਼ੀਰ ਵਿਚ ਚੇਅਰਪਰਸਨ ਸ਼ਿੰਦਰਪਾਲ ਕੌਰ ਚਹਿਲ ਅਤੇ ਪਿ੍ੰਸੀਪਲ ਗਗਨਦੀਪ ਸਿੰਘ ਨੇ ਜੇਤੂ ਵਿਦਿਆਰਥੀਆਂ ਨੂੰ ਤਗਮੇ ਦੇ ਕੇ ਸਨਮਾਨਿਤ ਕੀਤਾ | ਇਸ ਮੌਕੇ ਪਰਦੀਪ ਸਿੰਘ ਚਹਿਲ, ਵਾਈਸ ਪਿ੍ੰਸੀਪਲ ਸੁਖਮੰਦਰ ਸਿੰਘ ਬਰਾੜ, ਉਪਿੰਦਰ ਕੌਰ ਬਰਾੜ, ਮਨਦੀਪ ਸਿੰਘ ਕੈਂਥ, ਸਰਬਜੀਤ ਕੌਰ ਸੰਧੂ, ਮਨਜੀਤ ਸਿੰਘ (ਚਾਰੇ ਹਾਊਸ ਇੰਚਾਰਜ), ਈਕੋ ਕਲੱਬ ਦੇ ਇੰਚਾਰਜ ਅਕਾਸ਼ ਸਿੰਘ, ਅੰਕਿਤਾ ਕੱਕੜ, ਸਿਮਰਜਨਜੀਤ ਕੌਰ ਅਤੇ ਸਮੂਹ ਸਟਾਫ਼ ਮੈਂਬਰ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਅਕਾਲੀ ਆਗੂ ਪਰਮਜੀਤ ਸਿੰਘ ਸੰਧੂ ਗੁਰੂਸਰ ਨੂੰ ਸਦਮਾ, ਮਾਤਾ ਦਾ ਦਿਹਾਂਤ ਅਗਲੀ ਖ਼ਬਰ ਪੁਜ਼ੀਸ਼ਨਾਂ ਪ੍ਰਾਪਤ ਕਰਨ ਵਾਲੇ ਵਿਦਿਆਰਥੀ ਸਨਮਾਨਿਤ
Ad Position 24